Sangrur News : ਬੱਚਿਆਂ ਦੀ ਜ਼ਿੰਦਗੀ ਨਾਲ ਹੋ ਰਿਹਾ ਖਿਲਵਾੜ , ਆਂਗਣਵਾੜੀ ਵਾਲਿਆਂ ਨੇ ਬੱਚਿਆਂ ਨੂੰ ਵੰਡੀਆਂ ਐਕਸਪਾਇਰ ਹੋ ਚੁੱਕੀਆਂ ਦਵਾਈਆਂ
Published : May 7, 2024, 7:16 pm IST
Updated : May 7, 2024, 7:16 pm IST
SHARE ARTICLE
Sangrur
Sangrur

ਬੱਚਿਆਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਨੇ ਕਿਹਾ ਹੈ ਕਿ ਇਸ ਪੂਰੇ ਮਾਮਲੇ 'ਤੇ ਕਾਰਵਾਈ ਕੀਤੀ ਜਾਵੇ

Sangrur News : ਸੰਗਰੂਰ ਦੇ ਪਿੰਡ ਗੋਵਿੰਦਪੁਰਾ ਜਵਾਹਰ ਵਾਲਾ 'ਚ ਸਿਹਤ ਵਿਭਾਗ ਅਤੇ ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਜਿੱਥੇ ਆਂਗਣਵਾੜੀ ਕੇਂਦਰ ਵਿੱਚੋਂ ਛੋਟੇ ਬੱਚਿਆਂ ਨੂੰ ਪਿਲਾਈ ਗਈ ਆਇਰਨ ਐਂਡ ਫੋਲਿਕ ਐਸਿਡ ਸਿਰਪ ਦੀ 6 ਮਹੀਨੇ ਤੋਂ ਐਕਸਪਾਇਰੀ ਡੇਟ ਲੰਘੀ ਹੋਈ ਸੀ। ਜਦੋਂ ਇਸ ਦਾ ਪਤਾ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਲੱਗਿਆ ਤਾਂ ਉਨ੍ਹਾਂ ਸਵਾਲ ਚੁੱਕੇ। ਇਸ ਮਗਰੋਂ ਆਂਗਣਵਾੜੀ ਵਿਭਾਗ ਵੱਲੋਂ ਕੇਂਦਰ ਵਿੱਚ ਪਈ ਦਵਾਈ ਦੀ ਦੂਜੀ ਡੋਜ਼ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ।

ਸੀ.ਡੀ.ਪੀ.ਓ ਸੁਖਵਿੰਦਰ ਕੌਰ ਨੇ ਕਿਹਾ ਕਿ ਸਾਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ,ਸਾਨੂੰ ਕਿਸੇ ਨੇ ਨਹੀਂ ਦੱਸਿਆ। ਅਸੀਂ ਜਾਂਚ ਕਰਾਵਾਂਗੇ ਪਰ ਇੱਕ ਵੱਡਾ ਸਵਾਲ ਇਹ ਪੈਦਾ ਹੁੰਦਾ ਹੈ ਕਿ ਛੋਟੇ ਬੱਚਿਆਂ ਦੀ ਸਿਹਤ ਨਾਲ ਕਿਵੇਂ ਖਿਲਵਾੜ ਕੀਤਾ ਜਾ ਸਕਦਾ ਹੈ। ਉਹ ਵੀ 6 ਮਹੀਨੇ ਤੋਂ ਐਕਸਪਾਇਰ ਹੋਈ ਦਵਾਈ ਬੱਚਿਆਂ ਨੂੰ ਭੇਜੀ ਜਾਂਦੀ ਹੈ ਅਤੇ ਪਹਿਲਾਂ ਆਇਰਨ ਐਂਡ ਫੋਲਿਕ ਐਸਿਡ ਸਿਰਪ ਸੈਂਟਰ ਵਿੱਚ ਹੀ ਬੱਚਿਆਂ ਨੂੰ ਦਿੱਤਾ ਜਾਂਦਾ ਸੀ।

ਜਿੱਥੇ ਸਿਰਪ ਦੀਆਂ 2-2 ਛੋਟੀਆਂ ਸ਼ੀਸ਼ੀਆਂ ਛੋਟੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਘਰਾਂ ਵਿੱਚ ਦਿੱਤੀਆਂ ਗਈਆਂ। ਓਥੇ ਹੀ ਮੌਜੂਦ ਦਵਾਈ ਦੇ ਸਟਾਕ ਨੂੰ ਅੱਗ ਲਗਾ ਕੇ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਹੁਣ ਪਿੰਡ ਦੇ ਲੋਕ ਇਸ ਪੂਰੇ ਮਾਮਲੇ 'ਤੇ ਕਾਰਵਾਈ ਚਾਹੁੰਦੇ ਹਨ ਪਰ ਆਂਗਣਵਾੜੀ ਕੇਂਦਰ 'ਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਸੁਪਰਵਾਈਜ਼ਰ ਨੂੰ ਸਿਹਤ ਵਿਭਾਗ ਤੋਂ ਸਪਲਾਈ ਮਿਲਦੀ ਹੈ ਅਤੇ ਉਹ ਅੱਗੇ ਲੋਕਾਂ ਨੂੰ ਸਪਲਾਈ ਕਰ ਦਿੰਦੇ ਹਨ।

ਆਂਗਣਵਾੜੀ ਕੇਂਦਰ ਤੋਂ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਦਵਾਈ ਦਾ ਨਾਮ ਆਇਰਨ ਐਂਡ ਫੋਲਿਕ ਐਸਿਡ ਸਿਰਪ ਹੈ। ਜੇਕਰ ਅਸੀਂ ਇਸ ਦੀ ਮਿਆਦ ਪੁੱਗਣ ਦੀ ਤਾਰੀਖ ਦੀ ਗੱਲ ਕਰੀਏ ਤਾਂ ਇਸ 'ਤੇ 6-2022 ਦਾ ਲਿਖਿਆ ਹੋਇਆ ਹੈ ,ਇਸ ਦੀ ਐਕਸਪਾਇਰ ਡੇਟ 11-2023 ਲਿਖੀ ਹੋਈ ਸੀ ਅਤੇ ਇਹ 2024 ਵਿੱਚ ਪਿੰਡ ਦੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੀ ਜਾ ਰਹੀ ਹੈ।

 ਹੁਣ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਨੇ ਕਿਹਾ ਹੈ ਕਿ ਇਸ ਪੂਰੇ ਮਾਮਲੇ 'ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਸਾਡੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਹੈ ਕਿ ਸਿਹਤ ਵਿਭਾਗ ਅਤੇ ਆਂਗਣਵਾੜੀ ਵੱਲੋਂ ਐਕਸਪਾਇਰੀ ਡੇਟ ਦੀਆਂ ਦਵਾਈਆਂ ਭੇਜੀਆਂ ਜਾ ਰਹੀਆਂ ਹਨ। ਅਸੀਂ ਇਸ ਦੀ ਜਾਂਚ ਚਾਹੁੰਦੇ ਹਾਂ। 

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement