Road Accident News : ਤਰਨਤਾਰਨ ’ਚ ਕਾਰ ਅਤੇ ਮੋਟਰਸਾਈਕਲ ਦੀ ਟੱਕਰ, 2 ਦੀ ਮੌਤ

By : BALJINDERK

Published : May 7, 2024, 6:18 pm IST
Updated : May 7, 2024, 6:18 pm IST
SHARE ARTICLE
ਮ੍ਰਿਤਕ ਨੌਜਵਾਨਾਂ ਦੀਆਂ ਤਸਵੀਰਾਂ
ਮ੍ਰਿਤਕ ਨੌਜਵਾਨਾਂ ਦੀਆਂ ਤਸਵੀਰਾਂ

Road Accident News : ਮੰਡੀ ਤੋਂ ਘਰ ਪਰਤ ਰਹੇ ਸਨ ਨੌਜਵਾਨ

Road Accident News : ਤਰਨਤਾਰਨ - ਅੱਜ ਸਵੇਰੇ ਤੜਕਸਾਰ ਕਸਬਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ ਨਜ਼ਦੀਕ ਸਾਢੇ ਪੰਜ ਵਜੇ ਦੇ ਕਰੀਬ ਕਾਰ ਚਾਲਕ ਵੱਲੋਂ ਮੋਟਰਸਾਈਕਲ ਨੂੰ ਮਾਰੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦ ਕਿ ਘਟਨਾ ਨੂੰ ਅੰਜਾਮ ਦੇਣ ਵਾਲਾ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ’ਚ ਮਾਰੇ ਗਏ ਨੌਜਵਾਨਾਂ ਦੀ ਪਹਿਚਾਣ ਮਹਾਬੀਰ ਸਿੰਘ (38) ਪੁੱਤਰ ਬਲਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ (22) ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਰਾਜੋਕੇ ਵਜੋਂ ਹੋਈ ਹੈ। 

ਇਹ ਵੀ ਪੜੋ :Jalandhar News : ਜਲੰਧਰ 'ਚ ਘਰ ਦੇ ਬੈੱਡ 'ਚੋਂ ਮਿਲੀ ਵਿਅਕਤੀ ਦੀ ਲਾਸ਼  

ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਸ਼ਿੰਦਾ ਸਿੰਘ ਅਤੇ ਬਲਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਰਾਜੋਕੇ ਮੰਡੀ ’ਚੋਂ ਕਿਸੇ ਗੱਡੀ ਦਾ ਕੰਡਾ ਕਰਵਾਉਣ ਲਈ ਆਏ ਸਨ।  ਜਦੋਂ ਵਾਪਸ ਪਿੰਡ ਨੂੰ ਜਾ ਰਹੇ ਸਨ ਤਾਂ ਚੂੰਘ ਮੋੜ ਦੇ ਗੱਡੀਆਂ ਵਾਲੇ ਕੰਡੇ ਨਜ਼ਦੀਕ ਭਿੱਖੀਵਿੰਡ ਵਾਲੀ ਸਾਈਡ ਤੋਂ ਤੇਜ਼ ਰਫ਼ਤਾਰ ’ਚ ਆਈ ਸਵਿਫਟ ਕਾਰ ਵੱਲੋਂ ਟੱਕਰ ਮਾਰ ਦਿੱਤੀ ਅਤੇ ਬੇਕਾਬੂ ਹੋਈ ਕਾਰ ਮੋਟਰਸਾਈਕਲ ਨੂੰ ਧੂਦੀ ਹੋਈ ਸੜਕ ਨਜ਼ਦੀਕ ਖੇਤਾਂ ’ਚ ਲੈ ਗਈ ।
ਉਨ੍ਹਾਂ ਦੱਸਿਆ ਕਿ ਹਾਦਸਾ ਐਨਾ ਭਿਆਨਕ ਸੀ ਕਿ ਦੋਨੋਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਮ੍ਰਿਤਕਾਂ ਦੀ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹੇ ਦੇ ਐੱਸ. ਐੱਸ. ਪੀ ਅਤੇ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਪਾਸੋਂ ਮੰਗ ਕੀਤੀ ਕਿ ਕਾਰ ਚਾਲਕ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾਵੇ। 

ਇਹ ਵੀ ਪੜੋ :Punjab Crime News : ਪੁਲਿਸ ਦੀ ਵੱਡੀ ਕਾਰਵਾਈ: ਬੇਅਦਬੀ ਤੋਂ ਬਾਅਦ ਹੋਏ ਕਤਲ ਦੇ ਮਾਮਲੇ ’ਚ ਮੁਲਜ਼ਮ ਗ੍ਰਿਫ਼ਤਾਰ

ਇਸ ਮਾਮਲੇ ਸਬੰਧੀ ਮੌਕੇ 'ਤੇ ਪੁੱਜੇ ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਦੋਵੇਂ ਨੌਜਵਾਨਾਂ ਦੇ ਪਰਿਵਾਰਾਂ ਦੇ ਬਿਆਨ ਦਰਜ ਕਰ ਉਪਰੰਤ ਮਾਮਲਾ ਦਰਜ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਫ਼ਰਾਰ ਹੋਏ ਕਾਰ ਚਾਲਕ ਨੂੰ ਤਸਦੀਕ ਕਰਨ ਉਪਰੰਤ ਭਾਲ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ ।

(For more news apart from  Car and motorcycle collided in Tarn Taran, 2 died  News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement