Lok Sabha Elections 2024 : ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਵੇਰਵਾ ਕੀਤਾ ਜਾਰੀ 

By : BALJINDERK

Published : May 7, 2024, 4:27 pm IST
Updated : May 8, 2024, 2:23 pm IST
SHARE ARTICLE
Lok Sabha Elections 2024
Lok Sabha Elections 2024

Lok Sabha Elections 2024 : ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਤਰੀਕ 7 ਮਈ ਤੋਂ 14 ਤੱਕ 

Lok Sabha Elections 2024 : ਚੰਡੀਗੜ੍ਹ - ਪੰਜਾਬ ’ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਗਈ ਹੈ ਤੇ ਇਸ ਦੀ ਆਖਰੀ ਤਰੀਕ ਮੰਗਲਵਾਰ 14 ਮਈ ਹੈ। ਇਸ ਦੇ ਨਾਲ ਹੀ ਕਾਂਗਰਸ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਵੇਰਵਾ ਵੀ ਜਾਰੀ ਕਰ ਦਿੱਤਾ ਗਿਆ ਹੈ। 

ਇਹ ਵੀ ਪੜੋ :Hoshiarpur Murder News : ਹੁਸ਼ਿਆਰਪੁਰ ’ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਕਤਲ  

ਕਾਂਗਰਸ ਵਲੋਂ ਜਾਰੀ ਬਿਆਨ ਅਨੁਸਾਰ 9 ਮਈ ਨੂੰ ਕੁਲਬੀਰ ਸਿੰਘ ਜ਼ੀਰਾ ਖਡੂਰ ਸਾਹਿਬ ਤੋਂ, 10 ਮਈ ਨੂੰ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ, ਚਰਨਜੀਤ ਸਿੰਘ ਚੰਨੀ ਜਲੰਧਰ ਤੋਂ, ਯਾਮਿਨੀ ਗੋਮਰ ਹੁਸ਼ਿਆਰਪੁਰ ਤੋਂ, ਡਾ. ਅਮਰ ਸਿੰਘ ਫ਼ਤਿਹਗੜ੍ਹ ਸਾਹਿਬ, ਅਮਰਜੀਤ ਕੌਰ ਸਾਹੋਕੇ ਫਰੀਦਕੋਟ ਤੋਂ, ਜੀਤ ਮਹਿੰਦਰਜੀਤ ਸਿੰਘ ਸਿੱਧੂ ਬਠਿੰਡਾ ਤੋਂ, 11 ਮਈ ਨੂੰ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਤੋਂ ਅਤੇ ਵਿਜੇ ਇੰਦਰ ਸਿੰਗਲਾ 13 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ।  

ਇਹ ਵੀ ਪੜੋ :Met Gala 2024 : ਈਸ਼ਾ ਅੰਬਾਨੀ ਦਾ ਫੁੱਲਾਂ ਅਤੇ ਤਿੱਤਲੀਆਂ ਨਾਲ ਸਜਿਆ ਗਾਊਨ 10 ਹਜ਼ਾਰ ਘੰਟਿਆਂ 'ਚ ਹੋਇਆ ਤਿਆਰ  

ਲੋਕ ਸਭਾ ਚੋਣਾਂ ਲਈ ਪੰਜਾਬ 'ਚ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ ਮੰਗਲਵਾਰ ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ। ਉਮੀਦਵਾਰ 17 ਮਈ ਸ਼ੁੱਕਰਵਾਰ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਸੂਬੇ ਵਿਚ 1 ਜੂਨ ਸ਼ਨੀਵਾਰ ਨੂੰ ਵੋਟਾਂ ਪੈਣਗੀਆਂ। ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਪੰਜਾਬ ਸਮੇਤ ਦੇਸ਼ ’ਚ ਪਈਆਂ ਵੋਟਾਂ ਦੀ ਗਿਣਤੀ 4 ਜੂਨ ਮੰਗਲਵਾਰ ਨੂੰ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ ਵੀਰਵਾਰ ਹੈ। 

ਇਹ ਵੀ ਪੜੋ :Belgium News : ਬੈਲਜੀਅਮ ’ਚ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 7 ਮਈ ਤੋਂ 14 ਮਈ ਤਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ-ਕਮ-ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। 

ਇਹ ਵੀ ਪੜੋ :JEE Advanced : ਅੱਜ ਆਖ਼ਰੀ ਤਰੀਕ JEE Advanced ਲਈ ਅਪਲਾਈ ਕਰਨ ਦੀ, ਹੁਣੇ ਕਰੋ ਅਪਲਾਈ

ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਫਾਰਮ 2A ’ਚ ਭਰੇ ਜਾਣੇ ਹਨ। ਖ਼ਾਲੀ ਫ਼ਾਰਮ ਸਬੰਧਤ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਮੁੱਖ ਚੋਣ ਦਫ਼ਤਰ ਦੀ ਵੈੱਬਸਾਈਟ (https://www.ceopunjab.gov.in) ’ਤੇ ਦਰਸਾਏ ਗਏ ਨਿਰਧਾਰਤ ਫਾਰਮੈਟ ਵਿੱਚ ਹੋਣ। ਉਨ੍ਹਾਂ ਕਿਹਾ ਕਿ 10 ਮਈ ਭਗਵਾਨ ਪਰਸ਼ੂਰਾਮ ਜੈਅੰਤੀ ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 11 ਮਈ ਨੂੰ ਦੂਜਾ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

(For more news apart from Congress released details nomination papers of Punjab candidates News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement