Farmers Protest 2: ਸ਼ੰਭੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ, ਤਰਨ ਤਾਰਨ ਦਾ ਰਹਿਣ ਵਾਲਾ ਸੀ ਕਿਸਾਨ 
Published : May 7, 2024, 11:48 am IST
Updated : May 7, 2024, 11:48 am IST
SHARE ARTICLE
Jaswant Singh
Jaswant Singh

ਅੱਜ ਸਵੇਰੇ ਤਰਨ ਤਰਨ ਨਾਲ ਸਬੰਧਤ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ

Farmers Protest 2:  ਚੰਡੀਗੜ੍ਹ  - ਸ਼ੰਭੂ ਬਾਰਡਰ 'ਤੇ ਜਾਰੀ ਕਿਸਾਨਾਂ ਦੇ ਅੰਦੋਲਨ 2 ਵਿਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਅੱਜ ਸਵੇਰੇ ਤਰਨ ਤਰਨ ਨਾਲ ਸਬੰਧਤ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਲੀਲਾ ਨੇ ਦੱਸਿਆ ਕਿ ਲਗਾਤਾਰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰਾਂ ਉਹਨਾਂ ਦਾ ਸਾਥ ਨਹੀਂ ਦੇ ਰਹੀਆਂ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਦਿੱਲੀ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਵੱਲੋਂ ਆਪਣੀ ਸ਼ਹਾਦਤ ਦਿੱਤੀ ਗਈ ਸੀ ਤੇ ਹੁਣ ਦੂਜੇ ਕਿਸਾਨ ਅੰਦੋਲਨ ਵਿਚ ਵੀ 20 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਕਿਸਾਨ ਜਸਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮੌਤ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। 

(For more Punjabi news apart from Farmers Protest 2: Another farmer died on Shambhu border , stay tuned to Rozana Spokesman)

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement