
ਦਸਿਆ ਜਾ ਰਿਹਾ ਹੈ ਕਿ ਹਮਲਾਵਰ ਘਟਨਾ ਤੋਂ ਬਾਅਦ ਲੁਟੇਰੇ ਮੱਝਾਂ ਚੋਰੀ ਕਰਕੇ ਲੈ ਗਏ।
Punjab News: ਹੁਸ਼ਿਆਰਪੁਰ ਦੇ ਨੇੜਲੇ ਪਿੰਡ ਸਾਹਰੀ 'ਚ ਬੀਤੀ ਰਾਤ ਲੁਟੇਰਿਆਂ ਨੇ ਸੌਂ ਰਹੇ ਦੋ ਵਿਅਕਤੀਆਂ 'ਤੇ ਹਮਲਾ ਕਰ ਦਿਤਾ। ਹਮਲੇ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਜ਼ਖਮੀ ਹੋ ਗਿਆ। ਦਸਿਆ ਜਾ ਰਿਹਾ ਹੈ ਕਿ ਹਮਲਾਵਰ ਘਟਨਾ ਤੋਂ ਬਾਅਦ ਲੁਟੇਰੇ ਮੱਝਾਂ ਚੋਰੀ ਕਰਕੇ ਲੈ ਗਏ।
ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਕਾਕਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਨੂੰ ਸਵੇਰੇ ਇਸ ਘਟਨਾ ਬਾਰੇ ਪਤਾ ਲੱਗਿਆ। ਇਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਥਾਣਾ ਮਟੀਆਣਾ ਦੀ ਪੁਲਿਸ ਪਿੰਡ ਵਿਚ ਸੜਕ 'ਤੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।