Punjab News: ਮੰਦਭਾਗੀ ਖ਼ਬਰ! 13 ਸਾਲ ਪਹਿਲਾਂ ਦੁਬਈ ਗਏ ਪੰਜਾਬੀ ਨੌਜਵਾਨ ਦਾ ਕਤਲ
Published : May 7, 2024, 11:37 am IST
Updated : May 7, 2024, 11:37 am IST
SHARE ARTICLE
Pankaj Dol
Pankaj Dol

ਪੰਕਜ ਐਤਵਾਰ ਦੁਬਈ ਦੇ ਸ਼ਹਿਰ ਅਲਕੋਜ ਵਿਚ ਸਥਿਤ ਗੁਰਦੁਆਰਾ ਸਾਹਿਬ ਤੋਂ ਵਾਪਸ ਘਰ ਵੱਲ ਆ ਰਿਹਾ ਸੀ।

Punjab News: ਜਲੰਧਰ  - ਹਲਕਾ ਜਲੰਧਰ ਕੈਂਟ ਦੇ ਕਸਬਾ ਜਮਸ਼ੇਰ ਦੀ ਪੱਤੀ ਸੇਖੋਂ ਦੇ ਰਹਿਣ ਵਾਲੇ 34 ਸਾਲਾ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪੰਕਜ ਡੌਲ ਵਜੋਂ ਹੋਈ ਹੈ। ਉਸ ਦੀ ਮੌਤ ਦੀ ਜਾਣਕਾਰੀ ਉਸ ਨਾਲ ਦੁਬਈ ਵਿਚ ਰਹਿੰਦੇ ਉਸ ਦੇ ਭਰਾ ਗੁਰਪ੍ਰੀਤ ਡੌਲ ਨੇ ਰਾਤ 9.30 ਵਜੇ ਫੋਨ ਕਰ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ। 

ਗੁਰਪ੍ਰੀਤ ਨੇ ਦੱਸਿਆ ਕਿ ਪੰਕਜ ਐਤਵਾਰ ਦੁਬਈ ਦੇ ਸ਼ਹਿਰ ਅਲਕੋਜ ਵਿਚ ਸਥਿਤ ਗੁਰਦੁਆਰਾ ਸਾਹਿਬ ਤੋਂ ਵਾਪਸ ਘਰ ਵੱਲ ਆ ਰਿਹਾ ਸੀ। ਇਸ ਦੌਰਾਨ ਉਸ ਨੂੰ ਰਸਤੇ ਵਿਚ ਇਕ ਨੌਜਵਾਨ ਨੇ ਰੋਕ ਲਿਆ ਅਤੇ ਮਾਮੂਲੀ ਵਿਵਾਦ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ। ਪੰਕਜ ਨੂੰ ਖੂਨ ਵਿਚ ਲਥਪਥ ਹਾਲਤ ਵਿਚ ਛੱਡ ਕੇ ਹੱਤਿਆਰਾ ਮੌਕੇ ਤੋਂ ਫ਼ਰਾਰ ਹੋ ਗਿਆ।

ਪੰਕਜ ਦੇ ਸਾਥੀਆਂ ਨੇ ਉਸ ਨੂੰ ਕਾਬੂ ਕਰਨਾ ਚਾਹਿਆ ਪਰ ਉਹ ਹੱਥ ਨਹੀਂ ਆਇਆ। ਅਲਕੋਜ ਸ਼ਹਿਰ ਦੀ ਪੁਲਸ ਇਸ ਸਬੰਧ ਵਿਚ ਸੂਚਿਤ ਕੀਤੇ ਜਾਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪਤਾ ਲੱਗਾ ਹੈ ਕਿ ਪੁਲਿਸ ਨੇ ਹੱਤਿਆਰੇ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਕਜ 13 ਸਾਲ ਪਹਿਲਾਂ ਦੁਬਈ ਗਿਆ ਸੀ।

ਉਥੇ ਉਹ ਇਕ ਕੰਪਨੀ ਵਿਚ ਫੋਰਮੈਨ ਵਜੋਂ ਨੌਕਰੀ ਕਰਦਾ ਸੀ। ਲਗਭਗ ਇਕ ਸਾਲ ਬਾਅਦ ਉਹ ਛੁੱਟੀ ਆਉਂਦਾ ਰਹਿੰਦਾ ਸੀ। 5 ਮਹੀਨੇ ਪਹਿਲਾਂ ਵੀ ਉਹ ਰਿਸ਼ਤੇਦਾਰੀ ਵਿਚ ਕਿਸੇ ਵਿਆਹ ਸਮਾਗਮ ਵਿਚ ਹਿੱਸਾ ਲੈਣ ਲਈ ਆਇਆ ਸੀ ਅਤੇ 10 ਦਿਨ ਰਹਿ ਕੇ ਵਾਪਸ ਚਲਾ ਗਿਆ ਸੀ। ਉਸ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਿਚ ਮਾਤਮ ਛਾ ਗਿਆ। 


 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement