Jalandhar News : ਜਲੰਧਰ 'ਚ ਘਰ ਦੇ ਬੈੱਡ 'ਚੋਂ ਮਿਲੀ ਵਿਅਕਤੀ ਦੀ ਲਾਸ਼ 

By : BALJINDERK

Published : May 7, 2024, 6:12 pm IST
Updated : May 7, 2024, 6:12 pm IST
SHARE ARTICLE
ਪੁਲਿਸ ਲਾਸ਼ ਨੂੰ ਕਬਜੇ ’ਚ ਲੈਂਦੇ ਹੋਏ
ਪੁਲਿਸ ਲਾਸ਼ ਨੂੰ ਕਬਜੇ ’ਚ ਲੈਂਦੇ ਹੋਏ

Jalandhar News : ਪੁਲਿਸ ਪ੍ਰੇਮ ਸਬੰਧਾਂ ਦੇ ਐਂਗਲ ਤੋਂ ਕਰ ਜਹੀ ਜਾਂਚ, ਲਾਸ਼ ਕਰੀਬ 7 ਦਿਨ ਪੁਰਾਣੀ, ਔਰਤ ਨੂੰ ਲਿਆ ਹਿਰਾਸਤ ’ਚ

Jalandhar News : ਜਲੰਧਰ 'ਚ ਗਦਾਈਪੁਰ ਨੇੜੇ ਇਕ ਘਰ 'ਚ ਬੈੱਡ ਦੇ ਬਕਸੇ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਉਕਤ ਵਿਅਕਤੀ ਆਪਣੀ ਪਤਨੀ ਨਾਲ ਕਿਰਾਏ 'ਤੇ ਰਹਿੰਦਾ ਸੀ। ਪੁਲਿਸ ਅਨੁਸਾਰ ਬਰਾਮਦ ਹੋਈ ਲਾਸ਼ ਕਰੀਬ 7 ਦਿਨ ਪੁਰਾਣੀ ਹੈ।

ਇਹ ਵੀ ਪੜੋ :kapil Sharma : ਕਪਿਲ ਸ਼ਰਮਾ ਨੇ ਨੈੱਟਫਲਿਕਸ ਦੇ ਬਰਬਾਦ ਕੀਤੇ 25 ਕਰੋੜ ਰੁਪਏ

ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਇੱਕ ਔਰਤ ਨੂੰ ਹਿਰਾਸਤ ’ਚ ਲੈ ਲਿਆ ਹੈ। ਹਾਲਾਂਕਿ ਹੁਣ ਤੱਕ ਜਾਂਚ 'ਚ ਇਹ ਸਾਹਮਣੇ ਨਹੀਂ ਆਇਆ ਹੈ ਕਿ ਉਕਤ ਵਿਅਕਤੀ ਦਾ ਕਤਲ ਹੋਇਆ ਹੈ ਜਾਂ ਕੋਈ ਹੋਰ ਮਾਮਲਾ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਦੁਪਹਿਰ ਸਮੇਂ ਸਾਹਮਣੇ ਆਈ। ਜਦੋਂ ਆਸ-ਪਾਸ ਦੇ ਲੋਕਾਂ ਨੇ ਘਰ ਦੇ ਅੰਦਰੋਂ ਬਦਬੂ ਆਉਂਦੀ ਵੇਖੀ ਤਾਂ ਇਲਾਕਾ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਫੋਨ ਕੀਤਾ। ਜਦੋਂ ਪੁਲਿਸ ਨੇ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਬੈੱਡ ਬਾਕਸ 'ਚੋਂ ਇਕ ਲਾਸ਼ ਬਰਾਮਦ ਹੋਈ। ਜਿਸ ਦਾ ਬੁਰੀ ਤਰ੍ਹਾਂ ਨਾਲ ਗਲਾ ਘੁੱਟਿਆ ਗਿਆ। ਕਰਮਚਾਰੀ ਨੇ ਤੁਰੰਤ ਉੱਚ ਅਧਿਕਾਰੀਆਂ ਨੂੰ ਮਾਮਲੇ ਦੀ ਸੂਚਨਾ ਦਿੱਤੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜੋ : Lok Sabha Elections 2024 : ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਵੇਰਵਾ ਕੀਤਾ ਜਾਰੀ   

ਦੱਸ ਦੇਈਏ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ-8 ਦੀ ਪੁਲਿਸ ਪਾਰਟੀ ਸਮੇਤ ਫੋਰੈਂਸਿਕ ਟੀਮਾਂ ਅਤੇ ਡਾਗ ਸਕੁਐਡ ਟੀਮ ਮੌਕੇ 'ਤੇ ਪਹੁੰਚ ਗਈ। ਫੋਰੈਂਸਿਕ ਟੀਮਾਂ ਨੇ ਘਟਨਾ ਵਾਲੀ ਥਾਂ ਤੋਂ ਉਂਗਲਾਂ ਦੇ ਨਿਸ਼ਾਨ ਅਤੇ ਹੋਰ ਸਬੂਤ ਇਕੱਠੇ ਕੀਤੇ ਹਨ। ਜਿਸ ਦੇ ਆਧਾਰ 'ਤੇ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ’ਚ ਪ੍ਰੇਮ ਸਬੰਧਾਂ ਦੇ ਐਂਗਲ ਤੋਂ ਜਾਂਚ ਕਰ ਰਹੀ ਹੈ। ਥਾਣਾ-8 ਦੀ ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਇਹ ਕਤਲ ਹੈ ਜਾਂ ਕੁਝ ਹੋਰ।

(For more news apart from person's body found in bed of house in Jalandhar  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement