
ਪਿੰਡ ਚੰਦੋ ਵਿਚ ਵਾਪਰੀ ਘਟਨਾ
Punjab News: ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਖਰੜ ਦੇ ਨੇੜਲੇ ਪਿੰਡ ਚੰਦੋ ਵਿਚ ਇਕ ਨੌਜਵਾਨ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤਿਊੜ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਅਤੇ ਰਸਤੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ। ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ।
ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖਰੜ ਕਲੱਬ ਵਿਚ ਬਾਊਂਸਰ ਸੀ। ਨੌਜਵਾਨ ਦਾ ਕਈ ਸਾਲਾਂ ਤੋਂ ਕੋਈ ਕੇਸ ਚੱਲ ਰਿਹਾ ਸੀ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸੇ ਸਬੰਧੀ ਇਹ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਮ੍ਰਿਤਕ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਸਨ। ਮਨੀਸ਼ ਕੁਮਾਰ ਮਾਪਿਆਂ ਦਾ ਇਕਲੌਤਾ ਪੁੱਤ ਸੀ।
(For more Punjabi news apart from Youth shot dead in broad daylight in Kharar, stay tuned to Rozana Spokesman)