
Amritsar Airport closed: ਹਵਾਈ ਹਮਲੇ ਤੋਂ ਬਾਅਦ ਉਡਾਣਾਂ ਰੱਦ
Amritsar Airport closed till May 10 news in punjabi : ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ 'ਸਿੰਦੂਰ' ਤੋਂ ਬਾਅਦ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਾਵਧਾਨੀ ਵਜੋਂ, ਅੰਮ੍ਰਿਤਸਰ ਹਵਾਈ ਅੱਡੇ ਨੂੰ ਪਹਿਲਾਂ ਰਾਤ 10 ਵਜੇ ਤੱਕ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਸੀ, ਬਾਅਦ ਵਿੱਚ ਹੁਣ ਇਸ ਨੂੰ 10 ਮਈ ਸ਼ਾਮ 5.30 ਵਜੇ ਤੱਕ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।
ਏਅਰਪੋਰਟ ਅਥਾਰਟੀ ਵੱਲੋਂ ਇੱਕ ਸੁਨੇਹਾ ਦਿੱਤਾ ਗਿਆ ਹੈ ਕਿ ਸਾਰੇ ਸਬੰਧਤਾਂ ਨੂੰ ਸੂਚਿਤ ਕੀਤਾ ਜਾਂਦਾ ਹੈ, ਅੰਮ੍ਰਿਤਸਰ ਹਵਾਈ ਅੱਡੇ ਤੋਂ ਸਾਰੀਆਂ ਵਪਾਰਕ/ਨਾਗਰਿਕ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣ ਸੇਵਾਵਾਂ 10.05.2025 ਨੂੰ ਸਵੇਰੇ 05:30 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਮੌਕ ਡਰਿੱਲ ਦੇ ਆਰਡਰਾਂ ਤੋਂ ਬਾਅਦ, ਲੋਕਾਂ ਨੇ ਖਾਣ-ਪੀਣ ਦੀਆਂ ਚੀਜ਼ਾਂ ਦਾ ਭੰਡਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਲੋਕ ਦੇਰ ਰਾਤ ਤੱਕ ਰਾਸ਼ਨ ਲਈ ਕਤਾਰਾਂ ਵਿੱਚ ਲੱਗੇ ਰਹੇ। ਸਬਜ਼ੀਆਂ ਲਈ ਵੀ ਭੀੜ ਸੀ ਅਤੇ ਪੈਟਰੋਲ ਪੰਪਾਂ 'ਤੇ ਲੰਬੀਆਂ ਕਤਾਰਾਂ ਸਨ।
ਸਰਹੱਦ 'ਤੇ ਰਹਿਣ ਵਾਲੇ ਲੋਕ ਬੀਤੀ ਦੇਰ ਰਾਤ ਤੱਕ ਅੰਮ੍ਰਿਤਸਰ ਸ਼ਹਿਰ ਦੀਆਂ ਰਾਸ਼ਨ ਦੁਕਾਨਾਂ ਤੋਂ ਸਾਮਾਨ ਖਰੀਦਦੇ ਦੇਖੇ ਗਏ। ਉਥੇ ਹੀ ਹਵਾਈ ਹਮਲੇ ਤੋਂ ਬਾਅਦ, ਸਵੇਰੇ 7.30 ਵਜੇ, ਡੀਸੀ ਸਾਕਸ਼ੀ ਸਾਹਨੀ ਨੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ।
(For more news apart from 'Amritsar Airport closed till May 10 news in punjabi' , stay tuned to Rozana Spokesman)