Ferozepur News : ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, 2 ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

By : BALJINDERK

Published : May 7, 2025, 8:21 pm IST
Updated : May 7, 2025, 8:21 pm IST
SHARE ARTICLE
 ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, 2 ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ
ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, 2 ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

Ferozepur News : ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰ ਕੇ ਭੇਜੀਆਂ ਗਈਆਂ ਸਨ ਖੇਪਾਂ : ਡੀਜੀਪੀ ਗੌਰਵ ਯਾਦਵ

Ferozepur News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ ਸਲਾਈਡ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਰਹੱਦ ਪਾਰੋਂ ਚਲਾਏ ਜਾਂਦੇ  ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ  ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਜੱਜ ਸਿੰਘ, ਦੋਵੇਂ ਵਾਸੀ ਪਿੰਡ ਕਮਾਲ ਵਾਲਾ, ਜਿ਼ਲ੍ਹਾ ਫਿਰੋਜ਼ਪੁਰ  ਅਤੇ ਬੱਬੂ ਸਿੰਘ ਉਰਫ਼ ਬੱਬੂ ਵਾਸੀ ਪਿੰਡ ਜੱਲੋ ਕੇ, ਫਿਰੋਜ਼ਪੁਰ ,ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ। ਉਹਨਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਪਹਿਲੇ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਸੀ.ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ  ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਦੀ ਖੁਫੀਆ ਜਾਣਕਾਰੀ ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਕੋਤਵਾਲ ਦੇ ਲਿੰਕ ਰੋਡ ਤੇ ਸਥਿਤ ਸਰਕਾਰੀ ਕਾਲਜ, ਮੋਹਕਮ ਵਾਲਾ ਨੇੜੇ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਸੰਦੀਪ ਸਿੰਘ ਅਤੇ ਜੱਜ ਸਿੰਘ ਨੂੰ 465 ਗਰਾਮ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਪਿਸਤੌਲ ਸਲਾਈਡਰ ਨਾਲ ਗ੍ਰਿਫ਼ਤਾਰ ਕਰ ਲਿਆ ।

ਉਹਨਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਆਪਣੇ ਹੀਰੋ ਹੌਂਡਾ ਮੋਟਰਸਾਈਕਲ (ਪੀਬੀ- 05-ਆਰ-3298) ਤੇ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ  ਵੀ ਜ਼ਬਤ ਕਰ ਲਿਆ ਹੈ ਅਤੇ ਇਸ ਸਬੰਧ ਵਿੱਚ, ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 -ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 52 ਮਿਤੀ 06/05/2025  ਨੂੰ ਦੇਸ ਦਰਜ ਕੀਤਾ ਗਿਆ  ਹੈ।

ਦੂਜੇ ਆਪ੍ਰੇਸ਼ਨ ਬਾਰੇ ਏਆਈਜੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ਤੇ, ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਭਾਖੜਾ ਵਿੱਚ ਸਥਿਤ ਉਸਦੇ  ਖੇਤ ਤੋਂ 5 ਕਿਲੋ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰ ਬੱਬੂ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ, ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21- ਸੀ ਅਤੇ 29 ਤਹਿਤ ਐਫਆਈਆਰ ਨੰਬਰ 86 ਮਿਤੀ 07/05/2025 ਨੂੰ ਕੇਸ ਦਰਜ ਕੀਤਾ ਗਿਆ ਹੈ।

 (For more news apart from Narco network operating from across border busted in Ferozepur 3 arrested with 5 kg heroin, two pistols News in Punjabi, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement