Punjab News : ਆਪ੍ਰੇਸ਼ਨ ਸਿੰਦੂਰ:  ਭਾਰਤੀ ਫੌਜ ਦੀ ਬਹਾਦਰੀ  'ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

By : BALJINDERK

Published : May 7, 2025, 7:37 pm IST
Updated : May 7, 2025, 7:37 pm IST
SHARE ARTICLE
Mohinder Bhagat
Mohinder Bhagat

Punjab News : ਕਿਹਾ, ਦੁਸ਼ਮਣ ਦੀ ਹਰ ਹਰਕਤ ਤੇ ਤਿੱਖੀ ਨਜ਼ਰ, ਅਧਿਕਾਰੀ ਸਰਗਰਮ ਤੇ ਮੁਸਤੈਦ

Punjab News in Punjabi : 22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ । ਇਸ ਬਰਬਰਤਾਪੂਰਨ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ, ਭਾਰਤੀ ਫੌਜ ਨੇ 6-7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਸਥਿਤ ਨੌਂ ਅੱਤਵਾਦੀ ਟਿਕਾਣਿਆਂ ਨੂੰ ਇੱਕ ਸਫਲ ਹਵਾਈ ਹਮਲੇ ਰਾਹੀਂ ਨੇਸਤੇ- ਨਾਬੂਤ ਕਰ ਦਿੱਤਾ। ਇਸ ਦਾ ਮੋੜਵਾਂ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਭਾਰਤੀ ਫੌਜ ਦੀ ਇਸ ਦਲੇਰਾਨਾ ਕਾਰਵਾਈ ਤੇ ਪੂਰਾ ਦੇਸ਼ ਫਖ਼ਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਫੌਜ ਨੇ ਜਿਸ ਸਿਆਣਪ, ਸਟੀਕ ਰਣਨੀਤੀ ਅਤੇ ਹਿੰਮਤ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ, ਉਹ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। ਪੂਰਾ ਦੇਸ਼ ਫੌਜ ਦੇ ਨਾਲ ਦ੍ਰਿੜਤਾ ਨਾਲ ਖੜ੍ਹਾ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਹਨਾਂ ਅੱਗੇ ਕਿਹਾ ਕਿ ਸਾਡਾ ਸੂਬਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ, ਇਸ ਲਈ ਸਾਨੂੰ ਵਧੇਰੇ ਸੁਚੇਤ ਅਤੇ ਜਾਗਰੂਕ ਰਹਿਣ ਦੀ ਲੋੜ ਹੈ। ਸ਼੍ਰੀ ਭਗਤ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਤੋਂ ਡਰਿਆ ਹੋਇਆ ਦੁਸ਼ਮਣ ਦੇਸ਼ ਕਿਸੇ ਵੀ ਤਰ੍ਹਾਂ ਦੀ ਨਾਪਾਕ ਸਾਜਿ਼ਸ਼ ਰਚ ਸਕਦਾ ਹੈ । ਸਾਨੂੰ ਅਜਿਹੀ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਪਵੇਗਾ। ਉਹਨਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

 (For more news apart from Operation Sindoor: The entire country is proud of the bravery of the Indian Army: Mohinder Bhagat News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement