Patiala Accident News : ਪਟਿਆਲਾ 'ਚ ਸਕੂਲ ਵੈਨ ਤੇ ਟਿੱਪਰ ਦੀ ਹੋਈ ਟੱਕਰ 

By : BALJINDERK

Published : May 7, 2025, 4:33 pm IST
Updated : May 7, 2025, 5:20 pm IST
SHARE ARTICLE
ਪਟਿਆਲਾ 'ਚ ਸਕੂਲ ਵੈਨ ਤੇ ਟਿੱਪਰ ਦੀ ਹੋਈ ਟੱਕਰ 
ਪਟਿਆਲਾ 'ਚ ਸਕੂਲ ਵੈਨ ਤੇ ਟਿੱਪਰ ਦੀ ਹੋਈ ਟੱਕਰ 

Patiala Accident News : 7 ਸਕੂਲੀ ਬੱਚਿਆਂ ਤੇ ਡਰਾਈਵਰ ਦੀ ਹੋਈ ਮੌਤ, ਹਾਦਸੇ ’ਚ 8 ਸਕੂਲੀ ਬੱਚੇ ਹੋਏ ਜ਼ਖ਼ਮੀ 

Patiala Accident News in Punjabi :  ਪਟਿਆਲਾ ਸਮਾਣਾ ਰੋਡ ’ਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਪਟਿਆਲਾ ਦੇ ਬੱਚਿਆਂ ਦੀ ਗੱਡੀ ਦਾ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਵਿਚ ਡਰਾਈਵਰ ਸਣੇ 7 ਬੱਚਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਛੁੱਟੀ ਤੋਂ ਬਾਅਦ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸਕੂਲ ਵੈਨ ਦੀ ਟਿੱਪਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਡਰਾਈਵਰ ਨੇ ਦਮ ਤੋੜ ਦਿੱਤਾ। ਪਟਿਆਲਾ ਦੇ ਸਮਾਣਾ ‘ਚ ਹਾਦਸਾ ਵਾਪਰਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁਖ ਪ੍ਰਗਟ ਕੀਤਾ ਕਿਹਾ ‘‘ਪਟਿਆਲਾ-ਸਮਾਣਾ ਰੋਡ 'ਤੇ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਵੈਨ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਜਿਸ ਵਿੱਚ ਸਕੂਲ ਵੈਨ ਦੇ ਡਰਾਈਵਰ ਸਮੇਤ ਕੁੱਝ ਬੱਚਿਆਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲੀ ਹੈ ਅਤੇ ਕੁੱਝ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ।’’

 

 

‘‘ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਬਚਾਅ ਕਾਰਜਾਂ ‘ਤੇ ਮੈਂ ਪਲ-ਪਲ ਦੀ ਅਪਡੇਟ ਲੈ ਰਿਹਾ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਬੱਚਿਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।’’

ਸਿਹਤ ਮੰਤਰੀ ਬਲਬੀਰ ਸਿੰਘ ਰਜਿੰਦਰ ਹਸਪਤਾਲ ਪਹੁੰਚੇ

ਪੰਜਾਬ ’ਚ ਸਿਹਤ ਮੰਤਰੀ ਬਲਬੀਰ ਸਿੰਘ ਰਜਿੰਦਰ ਹਸਪਤਾਲ ਪਹੁੰਚੇ, ਜਿੱਥੇ ਉਹਨਾਂ ਦੇ ਵੱਲੋਂ ਜ਼ਖ਼ਮੀ ਬੱਚਿਆਂ ਦੇ ਹਾਲਾਤ ਦਾ ਜਾਇਜ਼ਾ ਲਿਆ ਗਿਆ ਅਤੇ ਮੀਡੀਆ ਨਾਲ ਗੱਲਬਾਤ ਕਰਦੇ ਦੱਸਿਆ ਕਿ ਟਿੱਪਰ ਵਾਲੇ ਦੀ ਗਲਤੀ ਕਾਰਨ ਇਹ ਹਾਦਸਾ ਹੋਇਆ। ਜਿਸ ਵਿੱਚ 7 ਬੱਚਿਆਂ ਦੀ ਮੌਤ ਅਤੇ ਇੱਕ ਡਰਾਈਵਰ ਦੀ ਮੌਤ ਹੋਈ ਹੈ। ਇਸ ਘਟਨਾ ’ਤੇ ਉਹਨਾਂ ਨੇ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਜਿਹੜੇ ਦੋਸ਼ੀ ਨੇ ਉਹਨਾਂ ਖਿਲਾਫ਼ ਕਾਰਵਾਈ ਹੋਵੇਗੀ ਅਤੇ ਸਾਫ਼ ਲਫ਼ਜ਼ਾਂ ਵਿੱਚ ਉਹਨਾਂ ਨੇ ਇਸ ਪੂਰੀ ਘਟਨਾ ਨੂੰ ਬੱਚਿਆਂ ਦਾ ਕਤਲ ਵੀ ਆਖਿਆ ਅਤੇ ਕਿਹਾ ਕਿ ਜਲਦ ਮੀਟਿੰਗ ਬੁਲਾ ਕੇ ਪੂਰੇ ਮਾਮਲੇ ਦਾ ਰਿਵਿਊ ਕੀਤਾ ਜਾਵੇਗਾ। ਕਿ ਅੱਗੇ ਤੋਂ ਕਿਵੇਂ ਇਸ ਘਟਨਾ ਤੋਂ ਰੋਕਿਆ ਜਾ ਸਕੇ। 

 (For more news apart from School van and tipper collide in Patiala News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement