ਖ਼ਬਰਾਂ |

ਤਾਜ਼ਾ |

ਕੈਨੇਡਾ ਰਹਿੰਦੇ ਬੱਚਿਆਂ ਦੇ ਮਾਂ ਪਿਓ ਨੇ ਕੀਤੀ ਖ਼ੁਦਕੁਸ਼ੀ
Published : May 7, 2026, 6:48 am IST
Updated : May 7, 2026, 6:48 am IST
SHARE ARTICLE
photo
photo

ਦੋਵੇਂ ਕਾਫੀ ਸਮੇਂ ਤੋਂ ਮਾਨਸਿਕ ਤਣਾਅ ਵਿਚ ਸਨ

ਮੁੱਲਾਂਪੁਰ ਦਾਖਾ (ਰਾਜ ਜੋਸ਼ੀ) : ਨਜ਼ਦੀਕੀ ਪਿੰਡ ਪਮਾਲ ’ਚ ਪਤੀ-ਪਤਨੀ ਵਲੋਂ  ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ (55) ਅਤੇ ਉਸ ਦੀ ਪਤਨੀ ਨਰਿੰਦਰ ਕੌਰ (48) ਨੇ ਘਰ ਵਿਚ ਇਕੱਲੇ ਹੋਣ ਦੌਰਾਨ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਦੋਵੇਂ ਕਾਫੀ ਸਮੇਂ ਤੋਂ ਮਾਨਸਿਕ ਤਣਾਅ ਵਿਚ ਰਹਿ ਰਹੇ ਸਨ ਜਿਨ੍ਹਾਂ ਨੇ ਅਪਣੀ ਜ਼ਮੀਨ ਵੇਚ ਕੇ ਅਪਣੇ ਦੋ ਬੱਚਿਆਂ (ਪੁੱਤਰ ਅਤੇ ਧੀ) ਨੂੰ ਵਿਦੇਸ਼ ਭੇਜਿਆ ਸੀ ਜਿਹੜੇ ਪਿਛਲੇ 4–5 ਸਾਲਾਂ ਤੋਂ ਕੈਨੇਡਾ ਵਿਚ ਰਹਿ ਰਹੇ ਹਨ।

ਉਨ੍ਹਾਂ ਦਾ ਇਕ ਪੁੱਤਰ ਸੁਖਮਿੰਦਰ ਸਿੰਘ (22) ਲੁਧਿਆਣਾ ਵਿਚ ਨੌਕਰੀ ਕਰਦਾ ਹੈ ਅਤੇ ਜਦੋਂ ਉਹ ਬੁਧਵਾਰ ਸਵੇਰੇ ਤੜਕੇ ਲਗਭਗ 3 ਵਜੇ ਘਰ ਵਾਪਸ ਆਇਆ ਤਾਂ ਉਸ ਨੇ ਮਾਪਿਆਂ ਨੂੰ ਕਈ ਵਾਰ ਫੋਨ ਕੀਤਾ ਪਰ ਕਿਸੇ ਨੇ ਨਹੀਂ ਚੁੱਕਿਆ। ਘਰ ਆ ਕੇ ਵੇਖਿਆ ਤਾਂ ਦਰਵਾਜ਼ਾ ਖੁੱਲ੍ਹਾ ਸੀ ਅਤੇ ਦੋਵੇਂ ਬੇਹੋਸ਼ ਹਾਲਤ ਵਿਚ ਬਿਸਤਰੇ ’ਤੇ ਪਏ ਸਨ। ਮੌਕੇ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਵਿਚ ਪਤੀ-ਪਤਨੀ ਨੇ ਅਪਣੀ ਮੌਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ।

 ਉਨ੍ਹਾਂ ਲਿਖਿਆ ਕਿ ਉਹ ਅਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੁੱਕ ਰਹੇ ਹਨ ਅਤੇ ਕਿਸੇ ਦੋਸਤ ਜਾਂ ਰਿਸ਼ਤੇਦਾਰ ਨੂੰ ਤੰਗ ਨਾ ਕੀਤਾ ਜਾਵੇ। ਉਨ੍ਹਾਂ ਅਪਣੇ ਬੱਚਿਆਂ ਤੋਂ ਮੁਆਫ਼ੀ ਵੀ ਮੰਗੀ ਹੈ। ਪੁਲਿਸ ਵਲੋਂ ਸੁਸਾਈਡ ਨੋਟ ਕਬਜ਼ੇ ਵਿਚ ਲੈ ਕੇ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿਤਾ ਗਿਆ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement