ਦਰਿਆਵੀ ਪਾਣੀਆਂ ਨੂੰ ਗੰਦਲਾ ਹੋਣ ਤੋਂ ਰੋਕਣ ਲਈ ਕੇਂਦਰ ਬਣਾਵੇਗੀ ਨੀਤੀ : ਮੇਘਵਾਲ
Published : Jun 7, 2018, 1:18 am IST
Updated : Jun 7, 2018, 1:18 am IST
SHARE ARTICLE
Arjun Ram Meghwal during Meeting
Arjun Ram Meghwal during Meeting

 ਵਾਟਰ ਰਿਸੋਰਸ, ਰਿਵਰ ਡਿਵੈਲਪਮੈਂਟ ਅਤੇ ਸੰਸਦੀ ਮਾਮਲਿਆਂ ਬਾਰੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਹੈ ਕਿ ਦਰਿਆਵਾਂ ਦੇ ਪਾਣੀਆਂ ਨੂੰ ...

ਬਟਾਲਾ :  ਵਾਟਰ ਰਿਸੋਰਸ, ਰਿਵਰ ਡਿਵੈਲਪਮੈਂਟ ਅਤੇ ਸੰਸਦੀ ਮਾਮਲਿਆਂ ਬਾਰੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਹੈ ਕਿ ਦਰਿਆਵਾਂ ਦੇ ਪਾਣੀਆਂ ਨੂੰ ਗੰਦਲਾ ਹੋਣ ਤੋਂ ਰੋਕਣ ਲਈ ਕੇਂਦਰ ਸਰਕਾਰ ਵਲੋਂ ਇਕ ਅਜਿਹੀ ਠੋਸ ਨੀਤੀ ਬਣਾਈ ਜਾਵੇਗੀ ਤਾਂ ਜੋ ਭਵਿੱਖ ਵਿਚ ਬਿਆਸ ਦਰਿਆ ਦੇ ਪਾਣੀ ਦੂਸ਼ਿਤ ਹੋਣ ਵਰਗੀਆਂ ਘਟਨਾਵਾਂ ਮੁੜ ਨਾ ਵਾਪਰ ਸਕਣ। 

ਇਹ ਪ੍ਰਗਟਾਵਾ ਉਨ੍ਹਾਂ ਅੱਜ ਚੱਢਾ ਸ਼ੂਗਰ ਮਿੱਲ ਕੀੜੀ ਅਫ਼ਗਾਨਾ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਕੇਂਦਰੀ ਰਾਜ ਮੰਤਰੀ ਸ੍ਰੀ ਮੇਘਵਾਲ ਨੇ ਇਸ ਤੋਂ ਪਹਿਲਾਂ ਚੱਢਾ ਸ਼ੂਗਰ ਮਿੱਲ ਦੇ ਉਸ ਸਥਾਨ ਦਾ ਨਿਰੀਖਣ ਕੀਤਾ ਜਿਥੋਂ ਸੀਰਾ ਉਭਾਲ ਖਾ ਕੇ ਦਰਿਆ ਬਿਆਸ ਵਿਚ ਗਿਆ ਸੀ। 
ਇਸ ਮੌਕੇ ਉਨ੍ਹਾਂ ਮਿੱਲ ਕੰਪਲੈਕਸ ਵਿਚ ਸੈਂਟਰਲ ਵਾਟਰ ਕਮਿਸ਼ਨ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮਿੱਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਸ਼ੂਗਰ ਮਿੱਲ ਵਿਰੁਧ ਸਖ਼ਤ ਕਦਮ ਚੁਕੇ ਹਨ ਅਤੇ ਜਾਂਚ ਰੀਪੋਰਟ ਆਉਣ 'ਤੇ ਜੋ ਵੀ ਖਾਮੀਆਂ ਸਾਹਮਣੇ ਆਉਣਗੀਆਂ ਉਸ ਤਹਿਤ ਕੇਂਦਰ ਸਰਕਾਰ ਵਲੋਂ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਅਪਣੇ ਇਸ ਦੌਰੇ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਉਨ੍ਹਾਂ ਦੇ ਇਸ ਦੌਰੇ ਦਾ ਮਕਸਦ ਬੀਤੇ ਦਿਨੀ ਜੋ ਸੀਰਾ ਰਿਸਾਵ ਹੋਈ ਘਟਨਾ ਹੋਈ ਸੀ

ਉਸ ਘਟਨਾ ਬਾਰੇ ਜਾਣਕਾਰੀ ਹਾਸਲ ਕਰਨਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਵਿਖੇ ਬਹੁਤ ਛੇਤੀ ਇਕ ਰੀਜ਼ਨਲ ਕਾਨਫ਼ਰੰਸ ਕੀਤੀ ਜਾਵੇਗੀ।  ਇਸ ਮੌਕੇ ਐਸ.ਡੀ.ਐਮ. ਸ੍ਰੀ ਰਮਨ ਕੋਛੜ, ਐਸ.ਪੀ. ਸੂਬਾ ਸਿੰਘ, ਤਹਿਸੀਲਦਾਰ ਲਖਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement