ਕੋਟਕਪੂਰਾ ਗੋਲੀ ਕਾਂਡ ਨਾਲ ਜੁੜੇ ਪੰਜ ਪੁਲਿਸ ਅਫ਼ਸਰਾਂ ਵਿਰੁੱਧ ਚੱਲੇਗਾ ਕੇਸ!
Published : Jun 7, 2019, 4:46 pm IST
Updated : Jun 7, 2019, 4:46 pm IST
SHARE ARTICLE
Case against five police officers involved in Kotkapura shootout case!
Case against five police officers involved in Kotkapura shootout case!

ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

ਚੰਡੀਗੜ੍ਹ: ਲੋਕ ਸਭਾ ਚੋਣਾਂ ਖ਼ਤਮ ਹੋਣ ਤੋਂ ਬਾਅਦ ਬੇਅਦਬੀ ਅਤੇ ਗੋਲੀ ਕਾਂਡ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਅਪਣੇ ਵਾਅਦੇ ਮੁਤਾਬਕ ਫਿਰ ਤੋਂ ਸਰਗਰਮ ਹੋ ਗਈ ਹੈ ਜਿਸ ਦੇ ਤਹਿਤ ਸੂਬੇ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਐਸਆਈਟੀ ਵਲੋਂ ਦੋਸ਼ੀਆਂ ਵਜੋਂ ਨਾਮਜ਼ਦ ਕੀਤੇ ਪੰਜ ਪੁਲਿਸ ਅਫ਼ਸਰਾਂ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ,...

 

....ਐੱਸਪੀ ਪਰਮਜੀਤ ਸਿੰਘ ਪੰਨੂ, ਐੱਸਪੀ ਬਲਜੀਤ ਸਿੰਘ ਸਿੱਧੂ ਤੇ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਵਿਰੁੱਧ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਜਾਂਚ ਟੀਮ ਨੇ ਗ੍ਰਹਿ ਵਿਭਾਗ ਦੇ ਹੁਕਮ ਨੂੰ ਅਗਲੀ ਕਾਰਵਾਈ ਲਈ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ। ਮਨਜ਼ੂਰੀ ਪੱਤਰ ਵਿਚ ਲਿਖਿਆ ਗਿਆ ਗ੍ਰਹਿ ਵਿਭਾਗ ਜਾਂਚ ਟੀਮ ਵੱਲੋਂ ਹੁਣ ਤਕ ਕੀਤੀ ਗਈ..

PhotoPhoto

..ਪੜਤਾਲ ਤੋਂ ਸੰਤੁਸ਼ਟ ਹੈ ਕਿਉਂਕਿ ਐਸਆਈਟੀ ਨੇ ਇਨ੍ਹਾਂ ਪੁਲਿਸ ਅਫ਼ਸਰਾਂ ਵਿਰੁੱਧ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤ ਤੇ ਗਵਾਹ ਰਿਕਾਰਡ 'ਤੇ ਲਿਆਂਦੇ ਹਨ ਜੋ ਇਸ ਕੇਸ ਨੂੰ ਮਜ਼ਬੂਤ ਕਰਦੇ ਹਨ। ਜ਼ਿਕਰਯੋਗ ਹੈ ਕਿ ਸੈਸ਼ਨ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ਜਦਕਿ ਲੁਧਿਆਣਾ ਦੇ ਤਤਕਾਲੀ ਏਡੀਸੀਪੀ ਪਰਮਜੀਤ ਸਿੰਘ ਪਨੂੰ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ।

PhotoPhoto

ਮਾਮਲੇ ਵਿਚ ਤੀਜੇ ਮੁਲਜ਼ਮ ਡੀਐਸਪੀ ਬਲਜੀਤ ਸਿੰਘ ਸੰਧੂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 10 ਜੂਨ ਨੂੰ ਹੋਣੀ ਹੈ ਅਤੇ ਉਸੇ ਦਿਨ ਹੀ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਵਿਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ 27 ਮਈ ਨੂੰ ਐਸਪੀ ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਨੂੰ ਤੇ ਇੰਸਪੈਕਟਰ ਗੁਰਦੀਪ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ਅਤੇ ਹੁਣ ਉਨ੍ਹਾਂ ਵਿਰੁੱਧ ਅਦਾਲਤ ਵਿਚ ਚਲਾਨ ਵੀ ਪੇਸ਼ ਹੋ ਚੁੱਕੇ ਹਨ।

ਚਲਾਨ ਪੇਸ਼ ਹੋਣ ਤੋਂ ਬਾਅਦ ਹੀ ਸਾਰੇ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਆਦੇਸ਼ ਜਾਰੀ ਹੋਏ ਜਿਸ ਨੇ ਇਨ੍ਹਾਂ ਪੁਲਿਸ ਅਫ਼ਸਰਾਂ ਨੂੰ ਭਾਜੜਾਂ ਪਾ ਦਿੱਤੀਆਂ। ਉਕਤ ਪੁਲਿਸ ਅਧਿਕਾਰੀਆਂ ਨੂੰ ਅਪਣੇ ਜੇਲ੍ਹ ਜਾਣ ਦਾ ਡਰ ਵੀ ਸਤਾਉਣ ਲੱਗਿਆ ਹੈ ਇਸੇ ਕਰਕੇ ਉਨ੍ਹਾਂ ਨੇ ਅਗਾਊਂ ਜ਼ਮਾਨਤ ਦੀਆਂ ਅਪੀਲਾਂ ਦਾਇਰ ਕਰ ਦਿੱਤੀਆਂ ਸਨ ਪਰ ਇਨ੍ਹਾਂ ਵਿਚੋਂ ਹੋਰ ਕਿੰਨਿਆਂ ਦੀ ਜ਼ਮਾਨਤ ਮਨਜ਼ੂਰ ਹੁੰਦੀ ਹੈ। ਇਸ ਦਾ ਫ਼ੈਸਲਾ ਅਦਾਲਤ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement