ਸਰਕਾਰ ਵਲੋਂ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ’ਤੇ ਭਾਈ ਲੌਂਗੋਵਾਲ ਨੇ ਕੀਤਾ ਇਤਰਾਜ਼
Published : Jun 7, 2020, 9:35 am IST
Updated : Jun 7, 2020, 9:35 am IST
SHARE ARTICLE
Gobind Singh Longowal
Gobind Singh Longowal

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵਲੋਂ 8 ਜੂਨ ਤੋਂ

ਅੰਮ੍ਰਿਤਸਰ, 6 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵਲੋਂ 8 ਜੂਨ ਤੋਂ ਧਾਰਮਕ ਅਸਥਾਨ ਖੋਲ੍ਹਣ ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਵਿਚ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। 
ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਅਹਿਮ ਅੰਗ ਹੈ, ਜਿਸ ’ਤੇ ਮਨਾਹੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਤੋਂ ਤਾਂ ਕੋਰੋਨਾ ਦੌਰਾਨ ਵੀ ਲੋੜਵੰਦਾਂ ਲਈ ਲੰਗਰ ਸੇਵਾ ਕੀਤੀ ਜਾਂਦੀ ਰਹੀ ਹੈ।

Gobind Singh LongowalGobind Singh Longowal

ਸਰਕਾਰ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਹੀ ਇਹ ਸੇਵਾ ਜਾਰੀ ਰਹੀ, ਪਰੰਤੂ ਹੁਣ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਵਿਚ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ਦੀ ਗੱਲ ਆਖੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰਾਂ ਵਿਚ ਲੰਗਰ ਸਮੇਂ ਪੂਰੀ ਤਰ੍ਹਾਂ ਸਾਫ ਸਫਾਈ ਰੱਖੀ ਜਾਂਦੀ ਹੈ। ਸਿਹਤ ਵਿਭਾਗ ਵਲੋਂ ਸੁਝਾਈਆਂ ਸਾਵਧਾਨੀਆਂ ਲਾਜ਼ਮੀ ਕੀਤੀਆਂ ਗਈਆਂ ਹਨ। ਗੁਰਦੁਆਰਾ ਸਾਹਿਬ ਵਿਖੇ ਸੰਗਤ ਨੂੰ ਖੁੱਲ੍ਹ ਦੇਣ ਦਾ ਫ਼ੈਸਲਾ ਤਾਂ ਸਵਾਗਤਯੋਗ ਹੈ ਪਰੰਤੂ ਲੰਗਰ ਤੇ ਕੜਾਹ ਪ੍ਰਸ਼ਾਦ ਦੀ ਮਨਾਹੀ ਦੇ ਫ਼ੈਸਲੇ ਬਾਰੇ ਮੁੜ ਵਿਚਾਰ ਕੀਤੀ ਜਾਵੇ। ਇਸ ਨਾਲ ਸੰਗਤ ਦੀਆਂ ਧਾਰਮਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਸ ਦੀ ਤਰਜ਼ਮਾਨੀ ਹੋਣੀ ਚਾਹੀਦੀ ਹੈ।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement