ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨਮਿੱਤ ਸੁਖਮਨੀ ਸਾਹਿਬ ਦਾ ਪਾਠ ਤੇ ਅੰਤਿਮ ਅਰਦਾਸ
Published : Jun 7, 2020, 6:29 pm IST
Updated : Jun 7, 2020, 6:29 pm IST
SHARE ARTICLE
Photo
Photo

ਆਈ.ਓ.ਸੀ. ਤੇ ਐਫ.ਆਈ.ਐਚ. ਦੇ ਪ੍ਰਧਾਨ, ਦੇਸ਼ ਦੇ ਰਾਸ਼ਟਰਪਤੀ, ਪੰਜਾਬ ਦੇ ਮੁੱਖ ਮੰਤਰੀ ਤੇ ਖੇਡ ਮੰਤਰੀ ਵੱਲੋਂ ਸ਼ੋਕ ਸੁਨੇਹਿਆਂ ਨਾਲ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਂਟ

ਚੰਡੀਗੜ੍ਹ, 7 ਜੂਨ : ਭਾਰਤੀ ਹਾਕੀ ਦੇ ਮਹਾਨ ਖਿਡਾਰੀ ਤੇ ਕੋਚ ਬਲਬੀਰ ਸਿੰਘ ਸੀਨੀਅਰ ਜੋ ਬੀਤੇ ਦਿਨੀਂ 97 ਵਰ੍ਹਿਆਂ ਦੀ ਉਮਰੇ ਸਦੀਵੀ ਵਿਛੋੜਾ ਦੇ ਗਏ ਸਨ, ਨਮਿੱਤ ਸੁਖਮਨੀ ਸਾਹਿਬ ਦਾ ਪਾਠ ਅਤੇ ਅੰਤਿਮ ਅਰਦਾਸ ਕੀਤੀ ਗਈ। ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਦਿਆਂ ਹਾਕੀ ਖਿਡਾਰੀ ਦੇ ਪਰਿਵਾਰ ਵੱਲੋਂ ਆਪਣੀ ਰਿਹਾਇਸ਼ ਵਿਖੇ ਸਾਦੇ ਢੰਗ ਨਾਲ ਸ਼ਰਧਾਂਜਲੀ ਸਮਾਰੋਹ ਰੱਖਿਆ ਗਿਆ ਜਿਸ ਮੌਕੇ 15 ਕੁ ਦੇ ਕਰੀਬ ਨਜ਼ਦੀਕੀ ਰਿਸ਼ਤੇਦਾਰ ਤੇ ਸਨੇਹੀ ਇਕੱਤਰ ਹੋਏ। ਪਰਿਵਾਰਕ ਮੈਂਬਰਾਂ ਵੱਲੋਂ ਮਿਲ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਉਪਰੰਤ ਅੰਤਿਮ ਅਰਦਾਸ ਕੀਤੀ ਗਈ।

photophoto

ਓਲੰਪਿਕ ਖੇਡਾਂ ਵਿੱਚ ਤਿੰਨ ਸੋਨ ਤਮਗੇ ਅਤੇ ਕੋਚਿੰਗ ਹੇਠ ਭਾਰਤ ਨੂੰ ਇਕਲੌਤਾ ਵਿਸ਼ਵ ਕੱਪ ਜਿਤਾਉਣ ਵਾਲੇ ਬਲਬੀਰ ਸਿੰਘ ਸੀਨੀਅਰ ਦੀ ਬੇਟੀ ਸੁਸ਼ਬੀਰ ਕੌਰ ਦੇ ਸੈਕਟਰ-36 ਗ੍ਰਹਿ ਵਿਖੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਉਪਰੰਤ ਅਰਦਾਸ ਕੀਤੀ ਗਈ। ਕੌਮਾਂਤਰੀ ਓਲੰਪਿਕ ਕਮੇਟੀ ਦੇ ਪ੍ਰਧਾਨ ਥੌਮਸ ਬੈਸ਼, ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਦੇ ਪ੍ਰਧਾਨ ਡਾ. ਨਰਿੰਦਰ ਬੱਤਰਾ, ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਦਿਆਂ ਸ਼ੋਕ ਸੁਨੇਹੇ ਭੇਜੇ ਗਏ।

photophoto

ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ ਅਤੇ ਖੇਡ ਲਿਖਾਰੀ ਪ੍ਰਿੰਸੀਪਲ ਸਰਵਣ ਸਿੰਘ ਵੱਲੋਂ ਆਨਲਾਈਨ ਸ਼ਿਰਕਤ ਕਰਦਿਆਂ ਬਲਬੀਰ ਸਿੰਘ ਸੀਨੀਅਰ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਬਲਬੀਰ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਕੁਲਬੀਰ ਸਿੰਘ ਸਿੱਧੂ ਨੇ ਬਲਬੀਰ ਸਿੰਘ ਸੀਨੀਅਰ ਦੇ ਦੇਵ ਸਮਾਜ ਸਕੂਲ ਮੋਗਾ ਦੇ ਦਿਨਾਂ ਨੂੰ ਯਾਦ ਕਰਦਿਆਂ ਇਸ ਮਹਾਨ ਖਿਡਾਰੀ ਨੂੰ ਇਕ ਚੰਗਾ ਇਨਸਾਨ ਅਤੇ ਲੋਕਾਂ ਲਈ ਪ੍ਰੇਰਨਾ ਦਾ ਸੋਮਾ ਦੱਸਿਆ। ਉਨ੍ਹਾ ਬਲਬੀਰ ਸਿੰਘ ਦੀ ਮੋਗਾ ਫੇਰੀ ਨੂੰ ਚੇਤੇ ਕਰਦਿਆਂ ਯਾਦ ਕੀਤਾ ਕਿ ਕਿਵੇਂ ਉਹ ਆਪਣੇ ਪਹਿਲੇ ਸਕੂਲ ਅੱਗੇ ਨਤਮਸਤਕ ਹੋਏ ਸਨ। ਬਲਬੀਰ ਸਿੰਘ ਦੇ ਲੰਬਾ ਸਮਾਂ ਸਾਥੀ ਰਹੇ ਡਾ.ਰਾਜਿੰਦਰ ਕਾਲੜਾ ਨੇ 1975 ਵਿਸ਼ਵ ਕੱਪ ਦੇ ਦਿਨਾਂ ਨੂੰ ਯਾਦ ਕੀਤਾ ਅਤੇ ਕੈਂਪ ਤੋਂ ਲੈ ਕੇ ਵਿਸ਼ਵ ਚੈਂਪੀਅਨ ਬਣਨ ਤੱਕ ਦੀਆਂ ਯਾਦਾਂ ਸਾਂਝੀਆਂ ਕੀਤੀਆਂ।

photophoto

ਡਾ.ਕਾਲੜਾ ਨੇ ਦੱਸਿਆ ਕਿ ਬਲਬੀਰ ਸਿੰਘ ਦੀ ਸਖਸ਼ੀਅਤ ਵਿੱਚ ਹੀ ਜਾਦੂ ਸੀ ਜਿਹੜਾ ਟੀਮ ਨੂੰ ਬੰਨ੍ਹ  ਕੇ ਰੱਖਣ ਦੀ ਕਲਾ ਜਾਣਦਾ ਸੀ। ਇਸ ਮੌਕੇ ਲੋਕ ਸੰਪਰਕ ਅਧਿਕਾਰੀ ਨਵਦੀਪ ਸਿੰਘ ਗਿੱਲ ਅਤੇ ਬਲਬੀਰ ਸਿੰਘ ਦੇ ਪਰਿਵਾਰਕ ਮੈਂਬਰ ਡਾ.ਜੀ.ਐਸ.ਰੰਧਾਵਾ ਵੀ ਸ਼ਾਮਲ ਹੋਏ। ਬਲਬੀਰ ਸਿੰਘ ਸੀਨੀਅਰ ਦੇ ਦੋਹਤੇ ਕਬੀਰ ਸਿੰਘ ਨੇ ਇਸ ਮੌਕੇ ਨਿੱਜੀ ਤੌਰ 'ਤੇ ਸ਼ਿਰਕਤ ਕਰਨ ਵਾਲਿਆਂ ਅਤੇ ਆਨਲਾਈਨ ਦੂਰ-ਦੁਰਾਡਿਆਂ ਤੋਂ ਸ਼ਰਧਾਂਜਲੀ ਸਮਾਰੋਹ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਧੰਨਵਾਦ ਕੀਤਾ।

photophoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement