ਮੋਦੀ ਸਰਕਾਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੁਲੀ : ਭਗਵੰਤ ਮਾਨ
Published : Jun 7, 2020, 9:17 am IST
Updated : Jun 7, 2020, 9:17 am IST
SHARE ARTICLE
bhagwant mann
bhagwant mann

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ

ਚੰਡੀਗੜ੍ਹ, 6 ਜੂਨ (ਗੁਰਉਪਦੇਸ਼ ਭੁੱਲਰ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਪੂਰੀ ਤਰਾਂ ਬਰਬਾਦ ਕਰਨ ‘ਤੇ ਤੁੱਲ ਗਈ ਹੈ। ਦੋਨਾਂ ਰਾਜਾਂ ‘ਚ ਮੌਜੂਦ ਦੁਨੀਆ ਦੇ ਬਿਹਤਰੀਨ ਮੰਡੀਕਰਨ ਪ੍ਰਬੰਧ ਨੂੰ ਤਹਿਸ ਨਹਿਸ ਕਰਨ ਅਤੇ ਕਣਕ-ਝੋਨੇ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਖ਼ਤਮ ਕਰਨ ਬਾਰੇ ਜੋ ਤਾਨਾਸ਼ਾਹੀ ਆਰਡੀਨੈਂਸ ਪਾਸ ਕੀਤੇ ਗਏ ਹਨ, ਇਸ ਤਬਾਹਕੁੰਨ ਫ਼ੈਸਲੇ ਲਈ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਬਰਾਬਰ ਦੀ ਦੋਸ਼ੀ ਹੈ।

ਭਗਵੰਤ ਮਾਨ ਸ਼ਨੀਵਾਰ ਨੂੰ ਰਾਜਧਾਨੀ ‘ਚ ਮੀਡੀਆ ਦੇ ਰੂਬਰੂ ਹੋਏ ਅਤੇ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸਮੇਤ ਬਾਦਲ ਪਰਿਵਾਰ ‘ਤੇ ਜਮ ਕੇ ਬਰਸੇ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ, ਵਿਧਾਇਕ ਮੀਤ ਹੇਅਰ, ਕੋਰ ਕਮੇਟੀ ਮੈਂਬਰ ਅਤੇ ਸੂਬਾ ਖ਼ਜ਼ਾਨਚੀ ਸੁਖਵਿੰਦਰ ਸੁੱਖੀਅਤੇ ਗੈਰ ਬੜਿੰਗ, ਪੋਲੀਟਿਕਲ ਰਿਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਯੂਥ ਆਗੂ ਸੰਦੀਪ ਸਿੰਗਲਾ ਅਤੇ  ਪਾਰਟੀ ਬੁਲਾਰਾ ਗੋਵਿੰਦਰ ਮਿੱਤਲ ਮੌਜੂਦ ਸਨ।

bhagwant mannbhagwant mann

ਖੇਤੀ ਨਾਲ ਜੁੜੇ ਮੋਦੀ ਕੈਬਨਿਟ ਦੇ ਆਰਡੀਨੈਂਸਾਂ ਨੂੰ ਸੰਘੀ ਢਾਂਚੇ ‘ਤੇ ਸਿੱਧਾ ਹਮਲਾ ਕਰਾਰ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਅਤੇ ਹਰਿਆਣਾ ਦੇ ਅਧਿਕਾਰਾਂ ‘ਤੇ ਡਾਕਾ ਵੱਜ ਰਿਹਾ ਸੀ ਤਾਂ ਬਾਦਲ ਪਰਿਵਾਰ ਦੀ ਨੂੰਹ ਰਾਣੀ ਬੀਬੀ ਹਰਸਿਮਰਤ ਕੌਰ ਬਾਦਲ ਕੈਬਨਿਟ ਬੈਠਕ ‘ਚ ਹਾਜ਼ਰ ਸਨ। ਭਗਵੰਤ ਮਾਨ ਨੇ ਕਿਹਾ, ‘‘ ਨੂੰਹ ਰਾਣੀ ਦੀ ਕੁਰਸੀ ਬਚਾਉਣ ਲਈ ਬਾਦਲ ਪਰਿਵਾਰ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਅਤੇ ਹਿੱਤਾਂ ਮੋਦੀ ਸਰਕਾਰ ਨਾਲ ਸੌਦਾ ਕਰ ਦਿੱਤਾ। ਅਸਲੀ ਸੰਘੀ ਢਾਂਚੇ ਅਤੇ ਅਨੰਦਪੁਰ ਸਾਹਿਬ ਦੇ ਮਤੇ ਰਾਹੀਂ ਪੰਜਾਬ ਨੂੰ ਵੱਧ ਅਧਿਕਾਰਾਂ ਲਈ ਸਿਆਸੀ ਡਰਾਮੇ ਕਰਨ ਵਾਲਾ ਬਾਦਲ ਪਰਿਵਾਰ ਅੱਜ ਇੱਕ ਵਜ਼ੀਰੀ ਖ਼ਾਤਰ ਅਧਿਕਾਰ ਖੋਹੇ ਜਾਣ ਦਾ ਸਵਾਗਤ ਕਰ ਰਿਹਾ ਹੈ। ਕੀ ਬਾਦਲ ਪੰਜਾਬ ਲਈ ਹਰਸਿਮਰਤ ਕੌਰ ਬਾਦਲ ਦੀ ਕੁਰਬਾਨੀ ਨਹੀਂ ਦੇ ਸਕਦੇ?‘‘

ਸਿੱਧੂ ਬਗ਼ੈਰ ਸ਼ਰਤ ਆਉਣ ਤਾਂ ਸਵਾਗਤ
ਸਿਆਸੀ ਇਕਾਂਤਵਾਸ ‘ਚ ਚਲ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ‘ਆਪ‘ ‘ਚ ਸ਼ਮੂਲੀਅਤ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਜੇਕਰ ਕੋਈ ਵੀ ਸਖ਼ਤ ਆਪਣੇ ਨਿੱਜੀ ਸਵਾਰਥ ਛੱਡ ਕੇ ਬਿਨਾ ਸ਼ਰਤ ਪਾਰਟੀ ‘ਚ ਆਉਣਾ ਚਾਹੁੰਦਾ ਹੈ ਤਾਂ ਉਸ ਦਾ ਗਰਮਜੋਸ਼ੀ ਨਾਲ ਸਵਾਗਤ ਹੈ।

ਚਰਚਿਤ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀਆਂ ਪੰਜਾਬ ‘ਚ ‘ਆਪ‘ ਲਈ ਸੇਵਾਵਾਂ ਲਏ ਜਾਣ ਦੇ ਸਵਾਲ ‘ਤੇ ਭਗਵੰਤ ਮਾਨ ਨੇ ਕਿਹਾ ਕਿ ਅਜੇ ਤੱਕ ਸਾਡੀ ਤਰਫ਼ੋਂ ਕੋਈ ਅਜਿਹੀ ਤਜਵੀਜ਼ ਨਹੀਂ ਗਈ ਅਤੇ ਨਾ ਹੀ ਪਾਰਟੀ ਹਾਈਕਮਾਨ ਨੇ ਸਾਡੇ ਕੋਲ ਰੱਖੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement