ਪੰਜਾਬ ਦੇਸ਼ ਦੇ ਦੂਜੇ ਸੂਬਿਆਂ ਲਈ ਬਣੇਗਾ ਚਾਨਣ ਮੁਨਾਰਾ : ਮਨਪ੍ਰੀਤ ਸਿੰਘ ਬਾਦਲ
Published : Jun 7, 2020, 7:36 am IST
Updated : Jun 7, 2020, 7:36 am IST
SHARE ARTICLE
Manpreet Badal
Manpreet Badal

 ਕੋਰੋਨਾ ਸੰਕਟ ਕਾਰਨ ਆਈ ਮੰਦੀ 'ਤੇ ਫ਼ਤਿਹ ਹਾਸਲ ਕਰਾਂਗੇ

ਬਠਿੰਡਾ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਬਿਹਤਰ ਆਰਥਕ ਪ੍ਰਬੰਧਨ ਰਾਹੀਂ ਕੋਵਿਡ-19 ਸੰਕਟ ਕਾਰਨ ਆਈ ਮੰਦੀ ਵਿਚੋਂ ਸਫ਼ਲਤਾ ਨਾਲ ਬਾਹਰ ਨਿਕਲਣ ਵਿਚ ਕਾਮਯਾਬ ਹੋਵੇਗਾ ਅਤੇ ਦੂਜੇ ਸੂਬਿਆਂ ਲਈ ਚਾਣਨ ਮੁਨਾਰਾ ਸਾਬਤ ਹੋਵੇਗਾ। ਅੱਜ ਲਗਾਤਾਰ ਚੌਥੇ ਦਿਨ ਬਠਿੰਡਾ ਸ਼ਹਿਰ ਦੇ ਬਾਜ਼ਾਰਾਂ ਅਤੇ ਮੁਹੱਲਿਆਂ ਵਿਚ ਲੋਕਾਂ ਨਾਲ ਮਿਲ ਕੇ ਸੂਬੇ ਦੇ ਅਰਥਚਾਰੇ ਸਬੰਧੀ ਉਨ੍ਹਾਂ ਦੇ ਸੁਝਾਅ ਲੈਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਪੁੱਜੇ ਵਿੱਤ ਮੰਤਰੀ ਨੇ ਕਿਹਾ ਕਿ ਜਦ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਵਧੇਗੀ ਤਾਂ ਮਾਰਕੀਟ ਵਿਚ ਤੇਜ਼ੀ ਆਵੇਗੀ।

manpreet Singh BadalManpreet Singh Badal

ਸ. ਬਾਦਲ ਨੇ ਕਿਹਾ ਕਿ ਕਣਕ, ਆਲੂ ਅਤੇ ਕਿੰਨੂੰ ਦੇ ਮੰਡੀਕਰਨ ਤੋਂ ਦਿਹਾਤੀ ਪੰਜਾਬ ਵਿਚ 32000 ਕਰੋੜ ਰੁਪਏ ਪਹੁੰਚੇ ਹਨ ਅਤੇ ਇਹ ਰਕਮ ਜਦ ਆਉਣ ਵਾਲੇ 4-5 ਮਹੀਨਿਆਂ ਵਿਚ ਲੋਕਾਂ ਵਲੋਂ ਖਰਚੀ ਜਾਵੇਗੀ ਤਾਂ ਬਾਜ਼ਾਰ ਅਤੇ ਸੂਬੇ ਦਾ ਸਮੁੱਚਾ ਅਰਥਚਾਰਾ ਮੰਦੀ ਵਿਚੋਂ ਨਿਕਲ ਆਵੇਗਾ। ਮਨਪ੍ਰੀਤ ਸਿੰਘ ਬਾਦਲ ਨੇ ਇਸ ਦੌਰਾਨ ਸ਼ਹਿਰ ਦੇ ਵੱਖ ਵੱਖ ਬਜਾਰਾਂ ਅਤੇ ਮੁਹਲਿਆਂ ਵਿਚ ਪੁੱਜ ਕੇ ਲੋਕਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸੰਕਟ ਦੇ ਸਮੇਂ ਵਿਚ ਲੋਕ ਹਿਤ ਦੀਆਂ ਨੀਤੀਆਂ ਚੰਡੀਗੜ੍ਹ ਜਾਂ ਦਿੱਲੀ ਬੈਠ ਕੇ ਨਹੀਂ ਬਣਾਈਆਂ ਜਾ ਸਕਦੀਆਂ ਹਨ।

Captain Amarinder SinghCaptain Amarinder Singh

ਇਸ ਲਈ ਉਹ ਖ਼ੁਦ ਲਗਾਤਾਰ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੇ ਸੁਝਾਅ ਲੈ ਰਹੇ ਹਨ ਤਾਂ ਜੋ ਲੋਕ ਇੱਛਾਵਾਂ ਅਨੁਸਾਰ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿਚ ਅਪਣੀਆਂ ਨੀਤੀਆਂ ਬਣਾ ਸਕੇ ਅਤੇ ਕੋਵਿਡ-19 ਕਾਰਨ ਪੈਦਾ ਹੋਏ ਸੰਕਟ ਵਿਚੋਂ ਸੱਭ ਨੂੰ ਕੱਢਿਆ ਜਾ ਸਕੇ। ਵਿੱਤ ਮੰਤਰੀ ਨੇ ਕਿਹਾ ਕਿ ਇਸ ਤੋਂ ਬਿਨਾਂ ਇਸ ਸਮੇਂ ਲੋਕਾਂ ਦੇ ਮਨਾਂ ਵਿਚੋਂ ਬਿਮਾਰੀ ਦਾ ਸਹਿਮ ਅਤੇ ਡਰ ਕੱਢਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਮੁਸ਼ਕਲ ਵਿਚ ਅਪਣੇ ਆਪ ਨੂੰ ਇਕੱਲੇ ਨਾ ਸਮਝਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।

Corona VirusCorona Virus

ਇਸ ਦੌਰਾਨ ਵਿੱਤ ਮੰਤਰੀ ਨੇ ਅੱਜ ਆਰੀਆ ਸਮਾਜ ਚੌਕ ਤੋਂ ਕਿਲਾ ਮੁਬਾਰਕ ਮਾਰਕੀਟ ਤਕ ਬਾਜ਼ਾਰ ਦਾ ਅਤੇ ਇਸ ਤੋਂ ਬਿਨ੍ਹਾਂ ਸ਼ਕਤੀ ਨਗਰ, ਟੈਗੋਰ ਨਗਰ, ਪੰਚਵਟੀ ਨਗਰ ਆਦਿ ਇਲਾਕਿਆਂ ਦਾ ਦੌਰਾ ਕਰ ਕੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕੇ.ਕੇ. ਅਗਰਵਾਲ, ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਪਵਨ ਮਾਨੀ, ਮੋਹਨ ਲਾਲ ਝੁੰਬਾ, ਰਾਜਨ ਗਰਗ, ਰਾਜ ਨੰਬਰਦਾਰ, ਯੂਥ ਪ੍ਰਧਾਨ ਕਾਂਗਰਸ ਬਲਜੀਤ ਸਿੰਘ, ਹਰੀ ਓਮ ਠਾਕੁਰ ਆਦਿ ਆਗੂ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement