ਸਿੱਧੂ ਮੂਸੇ ਵਾਲੇ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਮਾਮਲਾ ਗਰਮਾਇਆ, ਡੀਜੀਪੀ ਵੱਲ ਭੇਜਿਆ ਮੰਗ-ਪੱਤਰ
Published : Jun 7, 2020, 8:31 pm IST
Updated : Jun 7, 2020, 8:31 pm IST
SHARE ARTICLE
Sidhu Musewala
Sidhu Musewala

ਸਿੱਧੂ ਮੂਸੇਵਾਲਾ ਦੀ ਗ੍ਰਿਫ਼ਤਾਰੀ ਯਕੀਨੀ ਬਨਾਉਣ ਦੀ ਮੰਗ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗ੍ਰਿਫ਼ਤਾਰੀ ਨਾ ਹੋਣ ਦਾ ਮਾਮਲਾ ਤੁਲ ਫੜਦਾ ਜਾ ਰਿਹਾ ਹੈ। ਭਾਵੇਂ  ਸਿੱਧੂ ਮੂਸੇਵਾਲਾ ਵਿਰੁਧ ਪੁਲਿਸ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਹਨ। ਗਾਇਕ ਖਿਲਾਫ਼ ਆਰਮਜ਼ ਐਕਟ ਲੱਗਾ ਹੋਣ ਕਰ ਕੇ ਉਸਦੀ ਗ੍ਰਿਫ਼ਤਾਰੀ ਲਾਜ਼ਮੀ ਹੈ ਪਰ ਇਸ ਦੇ ਬਾਵਜੂਦ ਪੁਲਿਸ ਗਾਇਕ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ।  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਹਾਕਮ ਸਿੰਘ, ਸਿਮਰਨਜੀਤ ਕੌਰ ਗਿੱਲ, ਆਰਟੀਆਈ ਕਾਰਜਕਰਤਾ ਪਰਵਿੰਦਰ ਸਿੰਘ ਕਿੱਤਣਾ, ਕੁਲਦੀਪ ਸਿੰਘ ਖਹਿਰਾ, ਡਾ. ਅਮਰਜੀਤ ਸਿੰਘ ਮਾਨ ਨੇ ਇਸ ਸਬੰਧੀ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਇਕ ਮੰਗ ਪੱਤਰ ਭੇਜਿਆ ਹੈ।

Sidhu MusewalaSidhu Musewala

ਕਾਬਲੇਗੌਰ ਹੈ ਕਿ 4 ਮਈ 2020 ਨੂੰ ਇਕ ਪੱਤਰ ਮੁੱਖ ਮੰਤਰੀ ਪੰਜਾਬ, ਐਡੀਸ਼ਨਲ ਚੀਫ਼ ਸੈਕਟਰੀ ਗ੍ਰਹਿ ਤੇ ਨਿਆਂ ਵਿਭਾਗ ਪੰਜਾਬ ਅਤੇ ਡੀ.ਜੀ.ਪੀ. ਸਾਹਿਬ ਹੁਰਾਂ ਨੂੰ ਭੇਜ ਕੇ ਸਿੱਧੂ ਮੂਸੇਵਾਲਾ (ਸ਼ੁਭਦੀਪ ਸਿੰਘ ਪੁੱਤਰ ਭੋਲਾ ਸਿੰਘ ਪਿੰਡ ਮੂਸਾ ਜ਼ਿਲ੍ਹਾ ਮਾਨਸਾ) ਵਿਰੁਧ ਮੁਕੱਦਮਾ ਦਰਜ ਕਰਨ ਤੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ।

Sidhu MusewalaSidhu Musewala

ਉਸ ਤੋਂ ਅਗਲੇ ਦਿਨ ਵੀ ਇਕ ਹੋਰ ਪੱਤਰ ਭੇਜ ਕੇ ਉਸ ਵਿਰੁਧ ਆਰਮਜ਼ ਐਕਟ ਲਗਾਉਣ ਤੇ ਹਥਿਆਰ ਰਿਕਵਰ ਕਰਨ ਦੀ ਮੰਗ ਵੀ ਕੀਤੀ ਸੀ। ਅਜਿਹੇ ਵਿਚ ਕੱਲ੍ਹ ਦੀ ਘਟਨਾ ਜਿਸ ਵਿਚ ਸਿੱਧੂ ਮੂਸੇ ਵਾਲੇ ਨੂੰ ਪੁਲਿਸ ਅਫ਼ਸਰਾਂ ਵਲੋਂ ਜਾਣਬੁਝ ਕੇ ਗ੍ਰਿਫ਼ਤ ਤੋਂ ਚਲੇ ਜਾਣ ਦਾ ਮੌਕਾ ਦਿਤਾ ਗਿਆ, ਨਾਲ ਇਕ ਵਾਰ ਫਿਰ ਪੰਜਾਬ ਦੇ ਇਨਸਾਫ਼ ਲੋਕ ਅਤੇ ਪੁਲਿਸ ਅਧਿਕਾਰੀ ਸ਼ਰਮਸਾਰ ਹੋਏ ਹਨ।

Sidhu MusewalaSidhu Musewala

ਮੰਗ ਪੱਤਰ ਵਿਚ ਕਿਹਾ ਗਿਆ ਕਿ ਮਿਤੀ 6 ਜੂਨ 2020 ਨੂੰ ਥਾਣਾ ਨਾਭਾ (ਜ਼ਿਲ੍ਹਾ ਪਟਿਆਲਾ) ਦੇ ਐਸ.ਐਚ.ਓ. ਦੀ ਅਗਵਾਈ 'ਚ ਸਿੱਧੂ ਮੂਸੇਵਾਲਾ ਨੂੰ  ਪੁਲਿਸ ਨਾਕੇ 'ਤੇ ਰੋਕਿਆ ਗਿਆ। ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਇਕ ਵਕੀਲ ਰਵੀ ਜੋਸ਼ੀ ਹੁਰਾਂ ਨੇ ਐਸ.ਐਚ.ਓ. ਨੂੰ ਮੋਬਾਈਲ ਫ਼ੋਨ 'ਤੇ ਦਸਿਆ ਕਿ ਫੜੇ ਗਏ ਵਿਅਕਤੀ ਸਿੱਧੂ ਮੂਸੇਵਾਲਾ ਵਿਰੁਧ ਪੁਲਿਸ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਹਨ ਤੇ ਇਸ 'ਤੇ ਆਰਮਜ਼ ਐਕਟ ਲੱਗਾ ਹੋਣ ਕਰ ਕੇ ਇਸ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਬਣਦਾ ਹੈ (ਇਸ ਦੀ ਰਿਕਾਰਡਿੰਗ ਸੋਸ਼ਲ ਮੀਡੀਆ ਤੇ ਵੀ ਵਾਇਰਲ ਹੋ ਰਹੀ ਹੈ)।

Sidhu MusewalaSidhu Musewala

ਐਸ.ਐਚ.ਓ. ਨੇ ਜਵਾਬ ਦਿਤਾ ਕਿ ਉਹ ਕਾਨੂੰਨ ਅਨੁਸਾਰ ਅਤੇ ਸੀਨੀਅਰ ਅਫ਼ਸਰਾਂ ਦੇ ਹੁਕਮ ਅਨੁਸਾਰ ਹੀ ਕਾਰਵਾਈ ਕਰਨਗੇ। ਫਿਰ ਸਿੱਧੂ ਮੂਸੇਵਾਲਾ ਨੂੰ ਡੀ.ਐਸ.ਪੀ. ਦਫ਼ਤਰ ਨਾਭਾ ਵਿਖੇ ਲਿਜਾਇਆ ਗਿਆ ਜਿਸ ਉਪਰੰਤ ਉਸ ਨੂੰ ਛੱਡ ਦਿਤਾ ਗਿਆ। ਕਿਹੜੇ ਅਧਿਕਾਰੀਆਂ ਨੇ ਸਿੱਧੂ ਮੂਸੇਵਾਲਾ ਨੂੰ ਛੱਡਣ ਦਾ ਹੁਕਮ ਦਿਤਾ ਇਹ ਜਾਂਚ ਦਾ ਵਿਸ਼ਾ ਹੈ। ਪਟਿਆਲਾ ਜ਼ੋਨ ਦੇ ਆਈ. ਜੀ. ਸ੍ਰੀ ਜਤਿੰਦਰ ਸਿੰਘ ਔਲਖ ਹੁਰਾਂ ਨੂੰ ਜਦੋਂ ਪੁਛਿਆ ਗਿਆ ਕਿ ਸਿੱਧੂ ਮੂਸੇਵਾਲੇ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ 'ਸੰਗਰੂਰ ਪੁਲਿਸ ਨੇ ਉਸ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਦਿਤਾ ਹੋਇਆ ਹੈ।'

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement