ਲੜਕੀ ਨੇ ਕੀਤੀ ਵਿਆਹ ਤੋਂ ਇਕ ਮਹੀਨਾ ਪਹਿਲਾਂ ਖ਼ੁਦਕੁਸ਼ੀ
Published : Jun 7, 2020, 10:58 am IST
Updated : Jun 7, 2020, 10:58 am IST
SHARE ARTICLE
File Photo
File Photo

ਫ਼ਾਜ਼ਿਲਕਾ ਵਿਚ ਇਕ ਲੜਕੀ ਨੇ ਵਿਆਹ ਦੇ ਇਕ ਮਹੀਨੇ ਪਹਿਲਾ ਅਪਣੇ ਘਰ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ,

ਫ਼ਾਜ਼ਿਲਕਾ, 6 ਜੂਨ (ਪਪ): ਫ਼ਾਜ਼ਿਲਕਾ ਵਿਚ ਇਕ ਲੜਕੀ ਨੇ ਵਿਆਹ ਦੇ ਇਕ ਮਹੀਨੇ ਪਹਿਲਾ ਅਪਣੇ ਘਰ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਕਮਰੇ ਦੇ ਪੱਖੇ ਨਾਲ ਲਟਕਦੀ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਕੌਰ ਜੋ ਕਿ 30 ਸਾਲਾਂ ਦੀ ਸੀ ਅਤੇ ਫ਼ਾਜ਼ਿਲਕਾ ਦੇ ਜ਼ਿਲ੍ਹਾ ਅਟਾਰਨੀ ਦਫ਼ਤਰ ਵਿਚ ਸਟੈਨੋ ਲੱਗੀ ਹੋਈ ਸੀ, ਦਾ ਵਿਆਹ 1 ਜੁਲਾਈ ਨੂੰ ਹੋਣਾ ਸੀ। ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਮੁਖੀ ਰਾਜਿੰਦਰ ਕੁਮਾਰ ਨੇ ਦਸਿਆ ਪਰਵਾਰਕ ਮੈਂਬਰਾਂ ਨੇ ਬਿਆਨਾਂ ਵਿਚ ਦੋਸ਼ ਲਗਾਏ ਹਨ ਕਿ ਲੜਕੀ ਦੇ ਮੰਗੇਤਰ ਵਲੋਂ ਦਾਜ ਵਿਚ ਨਕਦੀ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਕਾਰਨ ਉਨ੍ਹਾਂ ਦੀ ਲੜਕੀ ਵਲੋਂ ਇਹ ਕਦਮ ਚੁੱਕਿਆ ਗਿਆ। ਉਨ੍ਹਾਂ ਨੇ ਦਸਿਆ ਕਿ ਲੜਕੀ ਦੀ ਲਾਸ਼ ਕੋਲੋਂ ਇਕ ਖ਼ੁਦਕੁਸ਼ੀ ਪੱਤਰ ਵੀ ਬਰਾਮਦ ਹੋਇਆ ਹੈ, ਜਿਸ ਵਿਚ ਉਸ ਨੇ ਮੌਤ ਲਈ ਖ਼ੁਦ ਨੂੰ ਜ਼ਿੰਮੇਵਾਰ ਦਸਿਆ ਹੈ ਪਰ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement