ਗੋਲੀਕਾਂਡ ਮਾਮਲਿਆਂ ਦੀ ਅਗਲੀ ਸੁਣਵਾਈ 3 ਜੁਲਾਈ ਨੂੰ
Published : Jun 7, 2020, 9:32 am IST
Updated : Jun 7, 2020, 9:32 am IST
SHARE ARTICLE
Next hearing on July 3
Next hearing on July 3

‘ਬੇਅਦਬੀ ਕਾਂਡ’

ਕੋਟਕਪੂਰਾ, 6 ਜੂਨ (ਗੁਰਿੰਦਰ ਸਿੰਘ) : ਬਰਗਾੜੀ ਵਿਖੇ ਵਾਪਰੇ ਬੇਅਦਬੀ ਕਾਂਡ ਤੋਂ ਬਾਅਦ ਦੇ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਫਰੀਦਕੋਟ ਦੀ ਅਦਾਲਤ ’ਚ ਹੋਈ। ਪੰਜਾਬ ’ਚ ਚੱਲ ਰਹੇ ਤਾਲਾਬੰਦੀ/ਕਰਫੀਊ ਕਾਰਨ ਦੋਨਾਂ ਹੀ ਮਾਮਲਿਆਂ ਨਾਲ ਸਬੰਧਤ ਕੋਈ ਵੀ ਮੁਲਜਮ ਅਦਾਲਤ ’ਚ ਪੇਸ਼ ਨਹੀਂ ਹੋਇਆ ਅਤੇ ਅਦਾਲਤ ਨੇ ਉਕਤ ਦੋਨਾਂ ਮਾਮਲਿਆਂ ਦੀ ਅਗਲੀ ਸੁਣਵਾਈ ਦੀ ਤਰੀਕ 3 ਜੁਲਾਈ ਨਿਸ਼ਚਿਤ ਕਰ ਦਿਤੀ। ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਵਲੋਂ ਕੋਟਕਪੂਰਾ ਗੋਲੀਕਾਂਡ ਕੇਸ ’ਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਸਮੇਤ ਪੰਜ ਪੁਲਿਸ ਅਧਿਕਾਰੀਆਂ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਐਸਐਸਪੀ ਚਰਨਜੀਤ ਸ਼ਰਮਾ, ਐਸ.ਪੀ. ਪਰਮਜੀਤ ਸਿੰਘ ਪੰਨੂੰ, ਐਸ.ਪੀ. ਬਲਜੀਤ ਸਿੰਘ ਅਤੇ ਸਬ ਇੰਸਪੈਕਟਰ ਗੁਰਦੀਪ ਸਿੰਘ ਖਿਲਾਫ ਅਦਾਲਤ ’ਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਬਹਿਬਲ ਕਲਾਂ ਗੋਲੀਕਾਂਡ ਦੇ ਕੇਸ ’ਚ ਅਜੇ ਸਿਰਫ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਖਿਲਾਫ ਚਲਾਨ ਪੇਸ਼ ਹੋਇਆ ਹੈ। ਜਦਕਿ ਉਕਤ ਕੇਸ ’ਚ ਨਾਮਜਦ ਤਿੰਨ ਹੋਰ ਪੁਲਿਸ ਅਧਿਕਾਰੀਆਂ ਐਸ.ਪੀ. ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਅਤੇ ਸਬ ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਨੂੰ ਹਾਈਕੋਰਟ ਤੋਂ ਅੰਤਰਿਮ ਜਮਾਨਤ ਮਿਲੀ ਹੋਈ ਹੈ। 
 

Location: India, Punjab

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement