ਅਰਜੁਨਾ ਐਵਾਰਡੀ ਸੱਜਣ ਸਿੰਘ ਹੋਏ AAP 'ਚ ਹੋਏ ਸਾਮਲ, ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਕੀਤਾ ਸਵਾਗਤ
Published : Jun 7, 2021, 6:02 pm IST
Updated : Jun 7, 2021, 6:03 pm IST
SHARE ARTICLE
Arjuna Awardee Sajjan Singh joins AAP
Arjuna Awardee Sajjan Singh joins AAP

ਬਾਸਕਟਬਾਲ ਦੇ ਵਿਸਵ ਪ੍ਰਸਿੱਧ ਖਿਡਾਰੀ ਅਤੇ ਅਰਜੁਨਾ ਐਵਾਰਡੀ ਸੱਜਣ ਸਿੰਘ (Arjuna Awardee Sajjan Singh) ਅੱਜ ਆਮ ਆਦਮੀ ਪਾਰਟੀ ਵਿੱਚ ਮੁੜ ਤੋਂ  ਸਾਮਲ ਹੋ ਗਏ ਹਨ।

ਚੰਡੀਗੜ੍ਹ: ਬਾਸਕਟਬਾਲ ਦੇ ਵਿਸਵ ਪ੍ਰਸਿੱਧ ਖਿਡਾਰੀ ਅਤੇ ਅਰਜੁਨਾ ਐਵਾਰਡੀ ਸੱਜਣ ਸਿੰਘ (Arjuna Awardee Sajjan Singh) ਅੱਜ ਆਮ ਆਦਮੀ ਪਾਰਟੀ ਵਿੱਚ ਮੁੜ ਤੋਂ  ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (Jarnail Singh) ਨੇ ਸੱਜਣ ਸਿੰਘ ਦਾ ਸਿਰੋਪੇ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।

Arjuna Awardee Sajjan Singh joins AAPArjuna Awardee Sajjan Singh joins AAP

ਹੋਰ ਪੜ੍ਹੋ: ਮਾਲੇਰਕੋਟਲਾ ਦਾ 23ਵੇਂ ਜ਼ਿਲ੍ਹੇ ਵਜੋਂ ਉਦਘਾਟਨ, ਵਿਕਾਸਮੁਖੀ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਸੂਬਾ ਪ੍ਰਧਾਨ ਭਗਵੰਤ ਮਾਨ (Bhagwant Mann) ਨੇ ਅਰਜੁਨਾ ਐਵਾਰਡੀ ਸੱਜਣ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ ਕਿਉਂਕਿ ਇਹ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ, ਜਿਸ ਦਾ ਉਦੇਸ ਦੇਸ ਦੇ ਲੋਕਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਖਡਿਾਰੀਆਂ, ਕਲਾਕਾਰਾਂ ਅਤੇ ਸਮਾਜਸੇਵੀਆਂ ਦਾ ਪਾਰਟੀ ਵਿੱਚ ਖੁਲ੍ਹੇ ਦਿਲ ਨਾਲ ਸਵਾਗਤ ਕੀਤਾ ਜਾਂਦਾ ਹੈ ਅਤੇ ਪੰਜਾਬ ਦੇ ਖਡਿਾਰੀ ਅਤੇ ਕਲਾਕਾਰ ਵੱਡੀ ਗਿਣਤੀ ਵਿੱਚ ਆਪ ਦੇ ਪਰਿਵਾਰ ਵਿੱਚ ਸਾਮਲ ਹੋ ਰਹੇ ਹਨ।

Arjuna Awardee Sajjan Singh joins AAPArjuna Awardee Sajjan Singh joins AAP

ਹੋਰ ਪੜ੍ਹੋ: ਬਲਬੀਰ ਸਿੱਧੂ ਦੀ ਅਕਾਲੀ ਦਲ ਅਤੇ ਆਪ ਨੂੰ ਚੁਣੌਤੀ, 'ਹਿੰਮਤ ਹੈ ਤਾਂ PM ਦੇ ਘਰ ਦਾ ਘਿਰਾਓ ਕਰੋ'

ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸੱਜਣ ਸਿੰਘ ਨੇ ਬਾਸਕਟਬਾਲ ਖੇਡ ਰਾਹੀਂ ਦੇਸ ਦਾ ਮਾਣ ਵਧਾਇਆ ਹੈ। ਭਾਰਤ ਸਰਕਾਰ ਵੱਲੋਂ ਸੱਜਣ ਸਿੰਘ ਨੂੰ ਅਰਜੁਨਾ ਐਵਾਰਡ (Arjuna Award) ਅਤੇ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ (Maharaja Ranjit Singh Award)  ਦੇ ਕੇ ਸਨਮਾਨਿਆ ਗਿਆ ਹੈ ਅਤੇ ਉਨ੍ਹਾਂ ਪੰਜਾਬ ਪੁਲਿਸ ਵਿੱਚ ਵੀ ਸੇਵਾਵਾਂ ਨਿਭਾਈਆਂ ਹਨ।

Arjuna Awardee Sajjan Singh joins AAPArjuna Awardee Sajjan Singh joins AAP

ਹੋਰ ਪੜ੍ਹੋੋ: ਵੈਕਸੀਨ ਤੋਂ ਬਾਅਦ ਕੈਪਟਨ ਸਰਕਾਰ ਨੇ ਫਤਿਹ ਕਿੱਟ ਖਰੀਦਣ 'ਚ ਕੀਤਾ ਵੱਡਾ ਘੁਟਾਲਾ: ਆਮ ਆਦਮੀ ਪਾਰਟੀ

ਇਸ ਸਮੇਂ ਸੱਜਣ ਸਿੰਘ (Sajjan Singh) ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਵਿੱਚ ਸਾਮਲ ਹੋ ਕੇ ਉਹ ਮਾਣ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਪਾਰਟੀ ਹੀ ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ (Kejriwal government) ਦੀਆਂ ਲੋਕ ਹਿਤੈਸੀ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਉਨ੍ਹਾਂ ਆਪ ਵਿੱਚ ਵਾਪਸੀ ਦਾ ਫੈਸਲਾ ਕੀਤਾ ਹੈ। ਸੱਜਣ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਰਾਜਨੀਤੀ ਵਿੱਚ ਤਬਦੀਲੀ ਲਿਆਉਣਾ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਹੀ ਰਾਜਨੀਤੀ ਵਿੱਚ ਤਬਦੀਲੀ ਲਿਆਉਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਿਹੜੀ ਡਿਊਟੀ ਦਿੱਤੀ ਜਾਵੇਗੀ ਉਸ ਨੂੰ ਤਨ ਮਨ ਨਾਲ ਨਿਭਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement