CM ਕੈਪਟਨ ਨੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਟੀਕਾਕਰਨ ਦੇ ਹੁਕਮ
Published : Jun 7, 2021, 7:45 pm IST
Updated : Jun 7, 2021, 7:45 pm IST
SHARE ARTICLE
captain amrinder singh
captain amrinder singh

ਇਛੁੱਕ ਵਿਦਿਆਰਥੀਆਂ ਨੂੰ ਹੁਣ 18-45 ਉਮਰ ਗਰੁੱਪ ਦੇ ਟੀਕਾਕਰਨ ਦੀ ਪ੍ਰਕਿਰਿਆ 'ਚ ਪਹਿਲ ਦਿੱਤੀ ਜਾਵੇਗੀ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਤੋਂ ਪੜ੍ਹਾਈ ਲਈ ਵਿਦੇਸ਼ ਜਾਣ ਦੇ ਇਛੁੱਕ ਵਿਦਿਆਰਥੀਆਂ ਨੂੰ ਹੁਣ 18-45 ਉਮਰ ਗਰੁੱਪ ਦੇ ਟੀਕਾਕਰਨ ਦੀ ਪ੍ਰਕਿਰਿਆ 'ਚ ਪਹਿਲ ਦਿੱਤੀ ਜਾਵੇਗੀ।ਇਕ ਉੱਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ 'ਚ ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹਿਆਂ ਨੂੰ 10 ਫੀਸਦੀ ਖੁਰਾਕਾਂ ਦੀ ਵਰਤੋਂ 18-45 ਉਮਰ ਵਰਗ ਦੀਆਂ ਤਰਜੀਹੀ ਸ਼੍ਰੇਣੀਆਂ ਲਈ ਕਰਨ ਦੀ ਆਗਿਆ ਦੇਣ।

ਉਨ੍ਹਾਂ ਕਿਹਾ ਕਿ ਇਸ ਸੂਚੀ 'ਚ ਵਿਦੇਸ਼ ਜਾਣ ਦੇ ਇਛੁੱਕ ਵਿਦਿਆਰਥੀਆਂ ਤੋਂ ਇਲਾਵਾ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਅਤੇ ਹੋਰ ਜ਼ਰੂਰੀ ਤਰਜੀਹੀ ਸਮੂਹਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਵੀ ਕਿਹਾ ਕਿ ਉਹ ਵੈਕਸੀਨ ਦੀ ਉਪਲੱਬਧਤਾ ਦੇ ਆਧਾਰ 'ਤੇ ਇਸ ਉਮਰ ਵਰਗ 'ਚ ਸੂਬਾ ਸਰਕਾਰ ਵੱਲੋਂ ਜਿੰਨਾ ਸ਼੍ਰੇਣੀਆਂ ਨੂੰ ਤਰਜੀਹ ਦਿੱਤੀ ਗਈ ਹੈ, ਨਾਲ ਸਬੰਧਤ ਸਾਰੇ ਵਿਅਕਤੀਆਂ ਦਾ ਸਰਗਰਮੀ ਨਾਲ ਟੀਕਾਕਰਨ ਕੀਤੇ ਜਾਣ ਨੂੰ ਯਕੀਨੀ ਬਣਾਉਣ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਵਾਇਰਸ ਦੇ ਫੈਲਾਅ ਦੇ ਜੋਖਮ ਨੂੰ ਘੱਟ ਰੱਖਣ ਲਈ ਜ਼ਰੂਰੀ ਹੈ ਕਿਉਂਕਿ ਸੂਬੇ 'ਚ ਬੰਦਿਸ਼ਾਂ 'ਚ ਢਿੱਲ ਦਿੱਤੀ ਗਈ ਹੈ। ਸੂਬੇ ਵੱਲੋਂ ਸ਼ੁਰੂ 'ਚ 18-45 ਉਮਰ ਵਰਗ 'ਚ ਉਸਾਰੀ ਕਾਮਿਆਂ, ਸਹਿ-ਰੋਗਾਂ ਵਾਲੇ ਵਿਅਕਤੀਆਂ ਅਤੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਪਹਿਲ ਦਿੱਤੀ ਗਈ ਸੀ ਅਤੇ ਇਨ੍ਹਾਂ ਸ਼੍ਰੇਣੀਆਂ 'ਚ 4.3 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ।

ਇਸ ਤੋਂ ਬਾਅਦ ਇਸ ਸੂਚੀ ਦਾ ਵਿਸਥਾਰ ਕਰਕੇ ਇਸ 'ਚ ਦੁਕਾਨਦਾਰਾਂ ਅਤੇ ਉਨ੍ਹਾਂ ਦੇ ਸਟਾਫ 'ਚ ਕੰਮ ਕਰਦੇ (ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ, ਕੇਟਰਰਜ਼), ਰਸੋਈਏ, ਵੇਟਰ ਆਦਿ, ਉਦਯੋਗਿਕ ਕਾਮੇ, ਰੇਹੜੀ-ਫੜ੍ਹੀ ਵਾਲਿਆਂ, ਹੋਰ ਫੇਰੀ ਲਾਉਣ ਵਾਲੇ ਖ਼ਾਸਕਰ ਜਿਹੜੇ ਖਾਣ-ਪੀਣ ਵਾਲੀਆਂ ਚੀਜ਼ਾਂ-ਜੂਸ, ਚਾਟ, ਫਲ ਆਦਿ ਵੇਚਦੇ ਹਨ, ਡਿਲਿਵਰੀ ਏਜੰਟ, ਐਲ.ਪੀ.ਜੀ. ਵੰਡਣ ਵਾਲੇ ਵਿਅਕਤੀ, ਬੱਸ ਡਰਾਈਵਰ, ਕੰਡਕਟਰ, ਆਟੋ/ਕੈਬ ਡਰਾਈਵਰ, ਅਤੇ ਸਥਾਨਕ ਸਰਕਾਰਾਂ ਦੇ ਆਗੂਆਂ (ਮੇਅਰ, ਕੌਂਸਲਰ, ਸਰਪੰਚ, ਪੰਚ) ਨੂੰ ਸ਼ਾਮਲ ਕੀਤਾ ਗਿਆ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement