Punjab WSS ਵਿਭਾਗ ਵੱਲੋਂ PHSC ਨੂੰ 3000 ਆਕਸੀਜਨ ਕੰਸਨਟਰੇਟਰਜ਼ ਦਿੱਤੇ ਜਾਣਗੇ: ਰਜ਼ੀਆ ਸੁਲਤਾਨਾ
Published : Jun 7, 2021, 4:17 pm IST
Updated : Jun 7, 2021, 4:17 pm IST
SHARE ARTICLE
Punjab WSS department to give 3000 Oxygen Concentrators to PHSC : Razia Sultana
Punjab WSS department to give 3000 Oxygen Concentrators to PHSC : Razia Sultana

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਅੰਤਰਰਾਸ਼ਟਰੀ ਮਾਰਕੀਟ ਤੋਂ 3000 ਆਕਸੀਜਨ ਕੰਸਨਟਰੇਟਰਜ਼ (ਓਸੀ) ਦੀ ਖਰੀਦ ਕੀਤੀ ਹੈ।

ਚੰਡੀਗੜ੍ਹ: ਤੀਜੀ ਸੰਭਾਵਤ ਕੋਵਿਡ -19 (Covid 19) ਲਹਿਰ ਅਤੇ ਪੰਜਾਬ ਵਿਚ ਆਕਸੀਜਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਅੰਤਰਰਾਸ਼ਟਰੀ ਮਾਰਕੀਟ ਤੋਂ 3000 ਆਕਸੀਜਨ ਕੰਸਨਟਰੇਟਰਜ਼ (Oxygen Concentrators) ਦੀ ਖਰੀਦ ਕੀਤੀ ਹੈ।

Razia SultanaRazia Sultana

ਹੋਰ ਪੜ੍ਹੋ: Indian Idol 12 : ਅੰਜਲੀ ਦੇ ਸ਼ੋਅ 'ਚੋਂ ਬਾਹਰ ਹੋਣ 'ਤੇ ਭੜਕੇ ਫੈਂਸ, ਇੰਝ ਕੱਢੀ ਭੜਾਸ

ਇਹ ਆਕਸੀਜਨ ਕੰਸਨਟਰੇਟਰਜ਼ ਇੱਕ ਮੋਹਰੀ ਕੰਪਨੀ ਤੋਂ ਖਰੀਦੇ ਗਏ ਹਨ ਅਤੇ 10 ਲੀਟਰ ਪ੍ਰਤੀ ਮਿੰਟ (ਐਲਪੀਐਮ) ਦੀ ਸਮਰਥਾ ਨਾਲ ਕੰਮ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ (Razia Sultana) ਨੇ ਦੱਸਿਆ ਕਿ 500 ਆਕਸੀਜਨ ਕੰਸਨਟਰੇਟਰਜ਼ ਦੀ ਪਹਿਲੀ ਖੇਪ ਸੂਬੇ ਵਿੱਚ ਪਹੁੰਚ ਚੁੱਕੀ ਹੈ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (Punjab Health System Corporation) ਨੂੰ ਸੌਂਪ ਦਿੱਤੀ ਗਈ ਹੈ।

Punjab WSS department to give 3000 Oxygen Concentrators to PHSC : Razia SultanaPunjab WSS department to give 3000 Oxygen Concentrators to PHSC : Razia Sultana

ਹੋਰ ਪੜ੍ਹੋ: ਰਿਸ਼ਤੇਦਾਰਾਂ ਨੂੰ ਨੌਕਰੀ ਦੇਣ ਦੇ ਇਲਜ਼ਾਮਾਂ ’ਤੇ ਰਾਜਪਾਲ ਧਨਖੜ ਨੇ ਤੋੜੀ ਚੁੱਪੀ

ਉਹਨਾਂ ਅੱਗੇ ਦੱਸਿਆ ਕਿ 1000 ਓ.ਸੀਜ਼. ਦੀ ਅਗਲੀ ਖੇਪ 15 ਜੂਨ ਤੱਕ ਆ ਜਾਵੇਗੀ ਅਤੇ 1500 ਓ.ਸੀਜ਼. ਦੀ ਇਕ ਹੋਰ ਖੇਪ 30 ਜੂਨ ਤੱਕ ਆਉਣ ਦੀ ਸੰਭਾਵਨਾ ਹੈ। ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਨ੍ਹਾਂ 3000 ਓ.ਸੀਜ਼. ਦੀ ਅਲਾਟਮੈਂਟ ਸਰਕਾਰੀ ਹਸਪਤਾਲਾਂ  ਨੂੰ ਕੀਤੀ ਜਾ ਰਹੀ ਹੈ।

Oxygen ConcentratorOxygen Concentrator

ਇਹ ਵੀ ਪੜ੍ਹੋ: ਮਹਿਲਾ ਕਮਿਸ਼ਨ ਨੇ ਕਰਵਾਈ ਲਹਿੰਬਰ ਦੇ ਪਰਿਵਾਰ ਦੀ ਸੁਲ੍ਹਾ, ਪਤਨੀ ਤੇ ਬੱਚਿਆਂ ਦੇ ਗਲ ਲੱਗ ਹੋਏ ਭਾਵੁਕ

ਉਹਨਾਂ ਅੱਗੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ (Water Supply and Sanitation Department) ਨੇ ਕੋਵਿਡ ਮਹਾਂਮਾਰੀ ਕਾਰਨ ਸੂਬੇ ਵਿੱਚ ਆਕਸੀਜਨ ਸੰਕਟ ਦੇ ਪ੍ਰਬੰਧਨ ਵਿੱਚ ਸਹਾਇਤਾ ਲਈ ਇਹ ਨਿਮਾਣਾ ਜਿਹਾ ਯੋਗਦਾਨ ਪਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement