10 ਦਿਨਾਂ ਦੀ ਧੀ ਦੇ ਪਿਓ ਦਾ ਬੇਰਹਿਮੀ ਨਾਲ ਕੀਤਾ ਕਤਲ, ਗਲੇ ‘ਤੇ ਮਿਲੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ
Published : Jun 7, 2021, 4:49 pm IST
Updated : Jun 7, 2021, 5:00 pm IST
SHARE ARTICLE
Youth Murdered in Sri Muktsar Sahib
Youth Murdered in Sri Muktsar Sahib

ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਨੇੜਲੇ ਪਿੰਡ ਬੁੱੜਾ ਗੁੱਜਰਾਂ ਵਿਖੇ ਇਕ ਨੌਜਵਾਨ ਦਾ ਭੇਦਭਰੀ ਹਾਲਤ ਵਿਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਸ੍ਰੀ ਮੁਕਤਸਰ ਸਾਹਿਬ (ਸੋਨੂੰ ਖੇੜਾ): ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਨੇੜਲੇ ਪਿੰਡ ਬੁੱੜਾ ਗੁੱਜਰਾਂ ਵਿਖੇ ਇਕ ਨੌਜਵਾਨ ਦਾ ਭੇਦਭਰੀ ਹਾਲਤ ਵਿਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਪਿੰਡ ਨੇੜੇ ਸਥਿਤ ਰਾਜਬਾਹੇ ਕੰਢਿਉਂ ਮਿਲੀ ਹੈ। ਮ੍ਰਿਤਕ ਦੇ ਗਲੇ ‘ਤੇ ਸੱਟ ਦੇ ਨਿਸ਼ਾਨ ਹਨ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ  ਹੈ। ਦੱਸ ਦਈਏ ਕਿ ਮ੍ਰਿਤਕ ਸੰਦੀਪ ਸਿੰਘ ਦੇ ਘਰ 10 ਦਿਨ ਪਹਿਲਾਂ ਧੀ ਨੇ ਜਨਮ ਲਿਆ ਸੀ।

Youth Murdered in Sri Muktsar SahibYouth Murdered in Sri Muktsar Sahib

ਇਹ ਵੀ ਪੜ੍ਹੋ: ਪੰਜਾਬ ਵਿਚ 15 ਜੂਨ ਤੱਕ ਵਧੀਆਂ ਪਾਬੰਦੀਆਂ, ਸ਼ਨੀਵਾਰ ਨੂੰ ਨਹੀਂ ਹੋਵੇਗਾ Weekend Lockdown

ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਮੁਤਾਬਕ ਉਹਨਾਂ ਨੂੰ ਰਾਜਬਾਹੇ ਕੰਢੇ ਨੌਜਵਾਨ ਦੇ ਬੇਹੋਸ਼ੀ ਦੀ ਹਾਲਤ ਵਿਚ ਪਏ ਹੋਣ ਦੀ ਸੂਚਨਾ ਮਿਲੀ ਸੀ। ਨੌਜਵਾਨ ਦੇ ਗਲੇ ‘ਤੇ ਸੱਟ ਦੇ ਨਿਸ਼ਾਨ ਸਨ ਜੋ ਕਤਲ ਦਾ ਸੰਕੇਤ ਦੇ ਰਹੇ ਹਨ। ਮ੍ਰਿਤਕ ਦੇ ਤਾਇਆ ਬਲਕਰਨ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਭਤੀਜੇ ਨੂੰ ਜਨਤਕ ਤੌਰ ‘ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਜਿਸ ਸਬੰਧੀ ਪਿੰਡ ਦੇ ਸਰਪੰਚ ਨੂੰ ਜਾਣੂ ਕਰਵਾ ਦਿੱਤਾ ਸੀ।

Youth Murdered in Sri Muktsar SahibYouth Murdered in Sri Muktsar Sahib

ਹੋਰ ਪੜ੍ਹੋ: ਰਿਸ਼ਤੇਦਾਰਾਂ ਨੂੰ ਨੌਕਰੀ ਦੇਣ ਦੇ ਇਲਜ਼ਾਮਾਂ ’ਤੇ ਰਾਜਪਾਲ ਧਨਖੜ ਨੇ ਤੋੜੀ ਚੁੱਪੀ

ਉਹਨਾਂ ਦੱਸਿਆ ਕਿ ਮ੍ਰਿਤਕ ਸੰਦੀਪ ਸਿੰਘ ਦੀ ਉਮਰ ਲਗਭਗ 25 ਸਾਲ ਸੀ। ਉਹਨਾਂ ਦੱਸਿਆ ਕਿ ਸੰਦੀਪ ਸਿੰਘ ਦੇ ਬੇਟੇ ਦੀ ਉਮਰ ਡੇਢ ਸਾਲ ਹੈ ਜਦਕਿ ਉਸ ਦੀ ਬੇਟੀ ਦਾ ਜਨਮ 10 ਦਿਨ ਪਹਿਲਾਂ ਹੀ ਹੋਇਆ ਹੈ। ਸਥਾਨਕ ਪੁਲਿਸ ਮੁਤਾਬਕ ਉਹਨਾ ਨੂੰ ਰਾਜਬਾਹੇ ਲਾਗੇ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਥਾਣਾ ਸਦਰ ਇੰਚਾਰਜ ਨੇ ਦੱਸਿਆ ਕਿ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Police Police

ਹੋਰ ਪੜ੍ਹੋ: Indian Idol 12 : ਅੰਜਲੀ ਦੇ ਸ਼ੋਅ 'ਚੋਂ ਬਾਹਰ ਹੋਣ 'ਤੇ ਭੜਕੇ ਫੈਂਸ, ਇੰਝ ਕੱਢੀ ਭੜਾਸ

ਦੱਸਿਆ ਜਾ ਰਿਹਾ ਹੈ ਕਿ ਕਤਲ ਹੋਇਆ ਨੌਜਵਾਨ ਗਰੀਬ ਪਰਿਵਾਰ ਨਾਲ ਸਬੰਧਤ ਹੈ ਉਸ ਦੇ ਦੋ ਛੋਟੇ ਬੱਚੇ ਹਨ। ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ ਮ੍ਰਿਤਕ ਦੀ ਪਤਨੀ ਇਕ ਲੱਤ ਤੋਂ ਅਪੰਗ ਹੈ ਜੋ ਪਰਿਵਾਰ ਦਾ ਪਾਲਣ ਪੋਸ਼ਣ ਤੋਂ ਅਸਮਰੱਥ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਜਲਦ ਇਨਸਾਫ ਦੀ ਮੰਗ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement