ਮਾਨ ਸਰਕਾਰ ਦੀ ਟੈਕਸ ਚੋਰਾਂ ਤੇ ਬਿਨ੍ਹਾਂ ਪਰਮਿਟ ਬੱਸ ਆਪ੍ਰੇਟਰਾਂ ਨੂੰ ਨੱਥ ਪਾਉਣ ਦੀ ਕਾਰਵਾਈ ਰੰਗ ਲਿਆਈ
Published : Jun 7, 2022, 7:29 pm IST
Updated : Jun 7, 2022, 7:29 pm IST
SHARE ARTICLE
Punjab Transport Department income doubled
Punjab Transport Department income doubled

ਪੰਜਾਬ ਟਰਾਂਸਪੋਰਟ ਵਿਭਾਗ ਦੀ ਕਮਾਈ ਦੁੱਗਣੀ ਹੋਈ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਟੈਕਸ ਚੋਰਾਂ, ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨ੍ਹਾਂ ਪਰਮਿਟ ਵਾਲੇ ਬੱਸ ਆਪ੍ਰੇਟਰਾਂ ਨੂੰ ਨੱਥ ਪਾਉਣ ਦੀਆਂ ਕੋਸ਼ਿਸ਼ਾਂ ਸਦਕਾ ਟਰਾਂਸਪੋਰਟ ਵਿਭਾਗ ਦੀ ਕਮਾਈ ਵਿਚ ਦੁੱਗਣਾ ਵਾਧਾ ਦਰਜ ਕੀਤਾ ਗਿਆ ਹੈ। ਟਰਾਂਸਪੋਰਟ ਵਿਭਾਗ ਨੂੰ ਮਈ 2021 ਦੌਰਾਨ 91.69 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜਿਸ ਵਿੱਚ ਵਿਭਾਗ ਨੂੰ ਫ਼ੀਸ, ਕੰਪਾਊਂਡਿੰਗ ਫ਼ੀਸ, ਸੈੱਸ ਅਤੇ ਮੋਟਰ ਵਾਹਨ ਟੈਕਸ ਤੋਂ ਕਮਾਈ ਹੋਈ। ਇਸ ਵਰ੍ਹੇ ਵੱਖ-ਵੱਖ ਮੱਦਾਂ ਤੋਂ ਆਮਦਨ ਵਿੱਚ 31 ਮਈ, 2022 ਤੱਕ ਦੁੱਗਣਾ ਵਾਧਾ ਦਰਜ ਕੀਤਾ ਗਿਆ ਹੈ, ਜੋ 94 ਫ਼ੀਸਦੀ ਦੇ ਵਾਧੇ ਨਾਲ 178 ਕਰੋੜ ਰੁਪਏ ਬਣਦਾ ਹੈ।

Bhagwant Mann Bhagwant Mann

ਸੂਬਾ ਸਰਕਾਰ ਦੇ ਵਿਭਾਗ ਦੀ ਆਮਦਨ ਵਧਾਉਣ ਦੇ ਯਤਨਾਂ ਸਦਕਾ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਨੇ ਵੀ ਇਸ ਵਰ੍ਹੇ ਦੁੱਗਣਾ ਵਾਧਾ ਦਰਜ ਕੀਤਾ ਹੈ। ਪੀ.ਆਰ.ਟੀ.ਸੀ. ਨੂੰ ਪਿਛਲੇ ਵਰ੍ਹੇ ਮਈ ਮਹੀਨੇ ਦੌਰਾਨ 23.28 ਕਰੋੜ ਦੀ ਆਮਦਨ ਹੋਈ ਸੀ, ਜੋ ਇਸ ਵਰ੍ਹੇ ਦੇ ਮਈ ਮਹੀਨੇ ਵਿੱਚ ਵੱਧ ਕੇ 42.05 ਕਰੋੜ ਰੁਪਏ ਰਿਕਾਰਡ ਕੀਤੀ ਗਈ ਹੈ। ਇਸੇ ਤਰ੍ਹਾਂ ਇਸ ਅਰਸੇ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ ਵੀ ਦੁੱਗਣੇ ਨਾਲੋਂ ਵੀ ਵੱਧ ਆਮਦਨ ਹੋਈ ਹੈ। ਮਈ 2021 ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ 26.63 ਕਰੋੜ ਰੁਪਏ ਦੀ ਆਮਦਨ ਹੋਈ, ਜੋ ਮਈ 2022 ਦੌਰਾਨ ਵੱਧ ਕੇ 57.03 ਕਰੋੜ ਰੁਪਏ ਹੋਈ ਹੈ। ਇਹ ਫ਼ਰਕ ਮਈ 2021 ਮਹੀਨੇ ਦੀ ਕੁੱਲ ਆਮਦਨ ਦਾ 119 ਫ਼ੀਸਦੀ ਬਣਦਾ ਹੈ।

Transport Minister Laljit Singh BhullarTransport Minister Laljit Singh Bhullar

ਮਈ 2021 ਦੌਰਾਨ ਪੀ.ਆਰ.ਟੀ.ਸੀ. ਵੱਲੋਂ ਔਰਤਾਂ ਨੂੰ 9.49 ਕਰੋੜ ਰੁਪਏ ਅਤੇ ਪੰਜਾਬ ਰੋਡਵੇਜ਼/ਪਨਬੱਸ ਵੱਲੋਂ 10.09 ਕਰੋੜ ਰੁਪਏ ਦੀ ਲਾਗਤ ਨਾਲ ਮੁਫ਼ਤ ਸਫ਼ਰ ਸਹੂਲਤ ਮੁਹੱਈਆ ਕਰਵਾਈ ਗਈ ਜਦਕਿ ਮਈ 2022 ਦੌਰਾਨ ਇਹ ਰਾਸ਼ੀ ਕ੍ਰਮਵਾਰ 29.40 ਕਰੋੜ ਰੁਪਏ ਅਤੇ 22.90 ਕਰੋੜ ਰੁਪਏ ਰਹੀ। ਇਸੇ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਵਿਭਾਗਾਂ ਦੀ ਆਮਦਨ ਵਧਾਉਣ ਲਈ ਟੈਕਸ ਚੋਰਾਂ ਵਿਰੁੱਧ ਸਖ਼ਤੀ ਕਰਨ ਦੇ ਦਿੱਤੇ ਸਪੱਸ਼ਟ ਨਿਰਦੇਸ਼ਾਂ ਸਦਕਾ ਇਹ ਸੰਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਦੀਆਂ ਕਰੀਬ 3500 ਬੱਸਾਂ ਸੂਬੇ ਦੀਆਂ ਸੜਕਾਂ 'ਤੇ ਚਲ ਰਹੀਆਂ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement