
ਹੁਣ ਦੀ ਸਰਕਾਰ ਵੱਲੋਂ ਸਿਆਸੀ ਤੌਰ 'ਤੇ ਟਾਰਗੇਟ ਕਰ ਕੇ ਜਾਣਬੁੱਝ ਕੇ ਲੋਕਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਚੰਡੀਗੜ੍ਹ - ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ 'ਤੇ ਕਾਂਗਰਸ ਨੇ ਸਵਾਲ ਚੁੱਕੇ ਹਨ। ਸਾਬਕਾ ਮੰਤਰੀ ਗੁਰਕੀਰਤ ਕੋਟਲੀ ਨੇ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਬਦਲਾਖੋਰੀ ਦੱਸਿਆ ਹੈ। ਉਹਨਾਂ ਕਿਹਾ ਕਿ ਸਰਕਾਰ ਬਦਲਾਅ ਦੀ ਭਾਵਨਾ ਨਾਲ ਨਹੀਂ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਕੋਟਲੀ ਨੇ ਕਿਹਾ ਕਿ ਹੁਣ ਸੰਗਰੂਰ ਚੋਣ ਨੇੜੇ ਆ ਰਹੀ ਹੈ ਤਾਂ ਕਰ ਕੇ ਧਿਆਨ ਭਟਕਾਇਆ ਜਾ ਰਿਹਾ ਹੈ।
ਸਰਕਾਰ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੰਗਰੂਰ ਜ਼ਿਮਨੀ ਚੋਣ 'ਚ ਸਿਆਸੀ ਫਾਇਦਾ ਲੈਣ ਲਈ ਅਤੇ ਜਲਦਬਾਜ਼ੀ ਵਿਚ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਵੀ ਭ੍ਰਿਸ਼ਟਾਚਾਰ ਨੂੰ ਪੂਰਨ ਤੌਰ 'ਤੇ ਨੱਥ ਪਾਈ ਗਈ ਸੀ। ਹੁਣ ਦੀ ਸਰਕਾਰ ਵੱਲੋਂ ਸਿਆਸੀ ਤੌਰ 'ਤੇ ਟਾਰਗੇਟ ਕਰ ਕੇ ਜਾਣਬੁੱਝ ਕੇ ਲੋਕਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।