ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਰਾਹੁਲ ਗਾਂਧੀ ਨੇ ਵੰਡਾਇਆ ਦੁੱਖ, ਮਰਹੂਮ ਗਾਇਕ ਨੂੰ ਦਿੱਤੀ ਸ਼ਰਧਾਂਜਲੀ
Published : Jun 7, 2022, 1:00 pm IST
Updated : Jun 7, 2022, 2:21 pm IST
SHARE ARTICLE
Rahul Gandhi meets Sidhu Moose Wala's family
Rahul Gandhi meets Sidhu Moose Wala's family

ਰਾਹੁਲ ਗਾਂਧੀ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਹਨਾਂ ਦੇ ਪਿੰਡ ਮੂਸਾ ਪਹੁੰਚੇ।

 

ਮਾਨਸਾ: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਹਨਾਂ ਦੇ ਪਿੰਡ ਮੂਸਾ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਰਹੇ।

Rahul Gandhi meets Sidhu Moose Wala's family Rahul Gandhi meets Sidhu Moose Wala's family

ਇਸ ਮਗਰੋਂ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ, “ਸਿੱਧੂ ਮੂਸੇਵਾਲਾ ਜੀ ਦੇ ਮਾਤਾ-ਪਿਤਾ ਜਿਸ ਦੁੱਖ ਵਿਚੋਂ ਗੁਜ਼ਰ ਰਹੇ ਹਨ, ਉਸ ਨੂੰ ਬਿਆਨ ਕਰਨਾ ਮੁਸ਼ਕਲ ਹੈ। ਉਹਨਾਂ ਨੂੰ ਇਨਸਾਫ਼ ਦਿਵਾਉਣਾ ਸਾਡਾ ਫਰਜ਼ ਹੈ ਅਤੇ ਅਸੀਂ ਦਿਵਾ ਕੇ ਰਹਾਂਗੇ”।

Rahul Gandhi meets Sidhu Moose Wala's family Rahul Gandhi meets Sidhu Moose Wala's family

ਇਸ ਦੇ ਨਾਲ ਹੀ ਉਹਨਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਲਿਖਿਆ, “ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੀ ਹੈ। ਪੰਜਾਬ ਵਿਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ‘ਆਪ’ ਸਰਕਾਰ ਦੇ ਵੱਸ ਦੀ ਗੱਲ ਨਹੀਂ ਹੈ”।

 

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement