
ਸੰਗਤ ਸਿੰਘ ਗਿਲਜ਼ੀਆਂ ਖ਼ਿਲਾਫ PCA ਦੀ ਧਾਰਾ 7, 7-A ਤੇ IPC ਦੀ ਧਾਰਾ 120-B ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ: ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਕਾਨੂੰਨ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਗਰੋਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਓਐਸਡੀ ਕਮਲਜੀਤ ਸਿੰਘ ਨੇ ਸੰਗਤ ਸਿੰਘ ਗਿਲਜ਼ੀਆਂ ’ਤੇ 6.40 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਲਗਾਏ ਹਨ। ਉਹਨਾਂ ਉੱਤੇ ਟ੍ਰੀ ਗਾਰਡ ਦੀ ਖਰੀਦ 'ਚ ਵੀ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ।
ਦਰਅਸਲ ਜੰਗਲਾਤ ਮਹਿਕਮੇ 'ਚ ਘਪਲੇ ਦੇ ਮਾਮਲੇ ਵਿਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਖ਼ਿਲਾਫ PCA ਦੀ ਧਾਰਾ 7, 7-A ਤੇ IPC ਦੀ ਧਾਰਾ 120-B ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਾਧੂ ਸਿੰਘ ਧਰਮਸੋਤ ਨੂੰ ਅਮਲੋਹ ਤੋਂ ਤੜਕੇ 3 ਵਜੇ ਦੇ ਕਰੀਬ ਗ੍ਰਿਫ਼ਤਾਰ ਕੀਤਾ ਗਿਆ। ਧਰਮਸੋਤ 'ਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਹੈ।