ਬਲਵੰਤ ਸਿੰਘ ਰਾਜੋਆਣਾ ਵਲੋਂ ਫਾਂਸੀ ਨੂੰ ਉਮਰ ਕੈਦ 'ਚ ਬਦਲਣ ਵਾਲੀ ਅਪੀਲ ਵਾਪਸ ਲੈਣ ਦੀ ਮੰਗ

By : KOMALJEET

Published : Jun 7, 2023, 7:09 pm IST
Updated : Jun 7, 2023, 7:09 pm IST
SHARE ARTICLE
Balwant Singh Rajoana
Balwant Singh Rajoana

ਜਥੇਦਾਰ ਨੂੰ ਕਿਹਾ, ਜੇਕਰ ਅਸੀਂ ਸਰਕਾਰਾਂ ਤੋਂ ਕੌਮ ਲਈ ਇਨਸਾਫ਼ ਮੰਗਣਾ ਹੀ ਨਹੀਂ ਤਾਂ ਇਨਸਾਫ਼ ਲਈ ਕਿਤੇ ਵੀ ਕੋਈ ਅਪੀਲ ਨਾ ਕੀਤੀ ਜਾਵੇ

ਹੁਕਮਰਾਨਾਂ ਦੀਆਂ ਵਿਆਹ ਸ਼ਾਦੀਆਂ 'ਚ ਜਾ ਕੇ ਲੱਡੂ ਖਾਉ, ਭੰਗੜੇ ਪਾਉ ਤੇ ਜੈਡ ਸੁਰੱਖਿਆ ਲੈ ਕੇ ਆਨੰਦ ਲਵੋ : ਰਾਜੋਆਣਾ

ਕੌਮ ਦੇ ਨਾਂਅ ਦਿਤੇ ਸੰਦੇਸ਼ 'ਚ ਜਥੇਦਾਰ ਨੇ ਕਿਹਾ ਸੀ - ਸਾਨੂੰ ਸਰਕਾਰਾਂ ਤੋਂ ਝੋਲੀ ਅੱਡ ਕੇ ਇਨਸਾਫ਼ ਮੰਗਣ ਦੀ ਲੋੜ ਨਹੀਂ

ਮੋਹਾਲੀ : ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਸਿੰਘ ਰਾਜੋਆਣਾ ਵਲੋਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਹੈ। ਬਲਵੰਤ ਸਿੰਘ ਰਾਜੋਆਣਾ ਦੇ ਹਵਾਲੇ ਨਾਲ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਐਸ.ਜੀ.ਪੀ.ਸੀ. ਰਾਹੀਂ ਕੇਂਦਰ ਸਰਕਾਰ ਕੋਲ ਲੰਮੇ ਚਿਰਾਂ ਤੋਂ ਲਟਕ ਰਹੀ ਉਮਰ ਕੈਦ ਦੀ ਦਰਖ਼ਾਸਤ ਨੂੰ ਵਾਪਸ ਲੈਣ ਲਈ ਆਦੇਸ਼ ਦੇਣ ਨੂੰ ਕਿਹਾ ਹੈ।

ਦੱਸ ਦੇਈਏ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 6 ਜੂਨ ਨੂੰ ਘੱਲੂਘਾਰਾ ਦਿਵਸ 'ਤੇ ਕੌਮ ਦੇ ਨਾਂਅ ਦਿਤੇ ਸੰਦੇਸ਼ ਵਿਚ ਕਿਹਾ ਸੀ ਕਿ ਸਾਨੂੰ ਸਰਕਾਰਾਂ ਤੋਂ ਝੋਲੀ ਅੱਡ ਕੇ ਇਨਸਾਫ਼ ਮੰਗਣ ਦੀ ਲੋੜ ਨਹੀਂ। ਜਿਸ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਦੇ ਹਵਾਲੇ ਨਾਲ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਵਲੋਂ ਇਹ ਪੋਸਟ ਸਾਂਝੀ ਕੀਤੀ ਗਈ ਹੈ। ਇਸ ਵਿਚ ਲਿਖਿਆ, ''ਸਿੰਘ ਸਾਹਬ ਜੀ, ਹੁਣ ਜੇਕਰ ਅਸੀਂ ਸਰਕਾਰਾਂ ਤੋਂ ਇਨਸਾਫ਼ ਮੰਗਣਾ ਹੀ ਨਹੀਂ ਤਾਂ ਇਹ ਬਹੁਤ ਜ਼ਰੂਰੀ ਹੈ ਕਿ ਇਨਸਾਫ਼ ਲਈ ਕਿਤੇ ਵੀ ਕੋਈ ਅਪੀਲ ਨਾ ਕੀਤੀ ਜਾਵੇ। ਇਸ ਲਈ ਤੁਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਆਦੇਸ਼ ਜਾਰੀ ਕਰ ਦਿਉ ਕਿ 2012 ਵਿਚ ਅਪਣੀ ਕੀਤੀ ਹੋਈ ਅਪੀਲ ਨੂੰ ਵਾਪਸ ਲੈ ਲਿਆ ਜਾਵੇ। ਕਿਉਂਕਿ ਤੁਸੀਂ ਕਿਹਾ ਹੈ ਸਰਕਾਰਾਂ ਤੋ ਇਨਸਾਫ਼ ਮੰਗਣ ਦੀ ਲੋੜ ਨਹੀਂ ਹੈ। ਇਸ ਲਈ, ਜੇਕਰ ਅਸੀਂ ਕੌਮ ਲਈ ਇਨਸਾਫ਼ ਮੰਗਣਾ ਹੀ ਨਹੀਂ ਹੈ ਤਾਂ ਹੁਕਮਰਾਨਾਂ ਦੀਆਂ ਵਿਆਹ ਸ਼ਾਦੀਆਂ ਵਿਚ ਜਾ ਕੇ ਲੱਡੂ ਖਾਉ, ਭੰਗੜੇ ਪਾਉ, ਜੈਡ ਸੁਰੱਖਿਆ ਲੈ ਕੇ ਆਨੰਦ ਲਵੋ।''

ਇਹ ਵੀ ਪੜ੍ਹੋ:  ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਤ, ਨੋਟੀਫ਼ਿਕੇਸ਼ਨ ਜਾਰੀ

ਪੂਰੇ ਮਾਮਲੇ ਦੀ ਤਫ਼ਸੀਲ ਸਾਂਝੀ ਕਰਦਿਆਂ ਕਮਲਦੀਪ ਕੌਰ ਰਾਜੋਆਣਾ ਨੇ ਲਿਖਿਆ ਹੈ ਕਿ ਬਲਵੰਤ ਸਿੰਘ ਰਾਜੋਆਣਾ ਕੌਮ ਦੇ ਇਨਸਾਫ਼ ਅਤੇ ਮਾਨ-ਸਨਮਾਨ ਲਈ ਸ਼ੰਘਰਸ ਕਰਦੇ ਹੋਏ ਪਿਛਲੇ 28 ਸਾਲਾਂ ਤੋਂ ਜੇਲ ਵਿਚ ਬੰਦ ਹਨ। ਪਿਛਲੇ 16 ਸਾਲਾਂ ਤੋਂ ਫਾਂਸੀ ਚੱਕੀ ਵਿਚ ਬੈਠੇ ਅਪਣੇ ਕੇਸ ਦੇ ਹੋਣ ਵਾਲੇ ਫ਼ੈਸਲੇ ਦਾ ਇੰਤਜ਼ਾਰ ਕਰ ਰਹੇ ਹਨ। ਮਾਰਚ 2012 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਕੀਤੀ ਗਈ ਅਪੀਲ ਪਿਛਲੇ 12 ਸਾਲਾਂ ਤੋਂ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਵਿਚਾਰ ਅਧੀਨ ਪਈ ਹੈ।

ਕੇਂਦਰ ਸਰਕਾਰ ਵਲੋਂ ਪਿਛਲੇ 12 ਸਾਲਾਂ ਤੋਂ ਇਸ ਅਪੀਲ ਤੇ ਕੋਈ ਫ਼ੈਸਲਾ ਨਹੀਂ ਕੀਤਾ ਜਾ ਰਿਹਾ। 2019 ਵਿਚ ਧੰਨ-ਧੰਨ ਸ਼੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ  550 ਸਾਲਾ ਪ੍ਰਕਾਸ਼ ਪੁਰਬ ਮੌਕੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਜੋ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਉਸ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਇਸ ਅਪੀਲ 'ਤੇ ਹੀ ਫ਼ੈਸਲਾ ਲੈਣ ਲਈ ਬਲਵੰਤ ਸਿੰਘ ਰਾਜੋਆਣਾ ਵਲੋਂ ਸੁਪ੍ਰੀਮ ਕੋਰਟ ਵਿਚ ਪਟੀਸ਼ਨ ਪਾਈ ਸੀ।

ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ 'ਚ ਅਖੀਰ ਵਿਚ ਹੁਣ ਸੁਪ੍ਰੀਮ ਕੋਰਟ ਨੇ ਵੀ ਬੇਬੱਸ ਹੋ ਕੇ ਕੇਂਦਰ ਸਰਕਾਰ ਨੂੰ ਕਹਿ ਦਿਤਾ ਕਿ ਜਦੋਂ ਤੁਹਾਨੂੰ ਠੀਕ ਲੱਗੇ ਫ਼ੈਸਲਾ ਕਰ ਲੈਣਾ। ਬਲਵੰਤ ਸਿੰਘ ਰਾਜੋਆਣਾ ਨੇ ਅਪਣੀ ਪੋਸਟ 'ਚ ਇਹ ਵੀ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਕੇਂਦਰ ਸਰਕਾਰ ਵਲੋਂ ਰਾਸ਼ਟਰਪਤੀ ਕੋਲ ਅਪੀਲ 'ਤੇ 12 ਸਾਲਾਂ ਤਕ ਫ਼ੈਸਲਾ ਹੀ ਨਾ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਕਿ ਇਸ ਬੇਇਨਸਾਫੀ ਵਿਰੁਧ ਆਵਾਜ਼ ਚੁੱਕਣ ਲਈ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ 5 ਜੂਨ ਨੂੰ ਮਿਲੇ ਸੀ ਅਤੇ ਉਨ੍ਹਾਂ ਨੇ ਇਸ ਸਬੰਧੀ ਯਤਨ ਕਰਨ ਦਾ ਭਰੋਸਾ ਵੀ ਦਿਤਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement