ਫਿਰੋਜ਼ਪੁਰ DC ਰਾਜੇਸ਼ ਧੀਮਾਨ ਨੇ ਜਾਰੀ ਕੀਤੇ ਸਖ਼ਤ ਆਦੇਸ਼ : ਨੇੜਲੇ ਪਿੰਡਾਂ ’ਚ ਸ਼ਾਮ 5 ਵਜੇ ਤੋਂ ਬਾਅਦ ਨਹੀਂ ਵੱਜਣਗੇ DJ
Published : Jun 7, 2023, 1:02 pm IST
Updated : Jun 7, 2023, 1:02 pm IST
SHARE ARTICLE
photo
photo

ਸਰਹੱਦ ਤੋਂ 25 ਕਿਲੋਮੀਟਰ ਦੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ

 

ਫਿਰੋਜ਼ਪੁਰ : ਪੰਜਾਬ ਵਿਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿਚ ਸਰਹੱਦ ਪਾਰੋਂ ਡਰੋਨ ਗਤੀਵਿਧੀਆਂ ਅਤੇ ਨਸ਼ਿਆਂ ਦੀ ਤਸਕਰੀ ਵਧਣ ਲੱਗੀ ਹੈ। ਇਸ ਕਾਰਨ ਫਿਰੋਜ਼ਪੁਰ ਵਿਚ ਸ਼ਾਮ 5 ਵਜੇ ਤੋਂ ਬਾਅਦ ਸਰਹੱਦੀ ਖੇਤਰ ਵਿੱਚ ਡੀਜੇ ਨਹੀਂ ਵੱਜੇਗਾ ਅਤੇ ਡਰੋਨ ਵੀ ਨਹੀਂ ਉਡਾਇਆ ਜਾਵੇਗਾ। ਇਨ੍ਹਾਂ ਦੋਵਾਂ 'ਤੇ ਪਾਬੰਦੀ ਲਗਾਈ ਗਈ ਹੈ। ਡੀਸੀ ਰਾਜੇਸ਼ ਧੀਮਾਨ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿਤੇ ਹਨ। ਹੁਕਮਾਂ ਦੀ ਉਲੰਘਣਾ ਕਰਨ 'ਤੇ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਵੀ ਦਿਤੀ ਹੈ।

ਫ਼ਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਨੇ ਦਸਿਆ ਕਿ ਇਹ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ। ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਡਰੋਨ ਗਤੀਵਿਧੀਆਂ ਵਿਚ ਕਾਫੀ ਵਾਧਾ ਹੋਇਆ ਹੈ। ਡਰੋਨਾਂ ਕਾਰਨ ਨਸ਼ਿਆਂ ਦੀ ਤਸਕਰੀ ਵਿਚ ਵਾਧਾ ਹੋਇਆ ਹੈ, ਜੋ ਕਿ ਦੇਸ਼ ਦੇ ਸੁਰੱਖਿਆ ਬਲਾਂ ਅਤੇ ਏਜੰਸੀਆਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਕਾਰਨ ਦੇਸ਼ ਦੀ ਰਾਸ਼ਟਰੀ ਸੁਰੱਖਿਆ ਨੂੰ ਵੀ ਖਤਰਾ ਪੈਦਾ ਹੋ ਰਿਹਾ ਹੈ।

ਸਰਹੱਦੀ ਇਲਾਕਿਆਂ ਅਤੇ ਪਿੰਡਾਂ ਵਿਚ ਡੀਜੇ, ਲਾਊਡ ਸਪੀਕਰਾਂ ਦੀ ਉੱਚੀ ਆਵਾਜ਼ ਕਾਰਨ ਡਿਊਟੀ ’ਤੇ ਤਾਇਨਾਤ ਮੁਲਾਜ਼ਮ ਡਰੋਨ ਦੀ ਆਵਾਜ਼ ਨਹੀਂ ਸੁਣ ਸਕਦੇ, ਜਿਸ ਕਾਰਨ ਡਰੋਨ ਦਾ ਪਤਾ ਲਗਾਉਣਾ ਮੁਸ਼ਕਲ ਹੋ ਜਾਂਦਾ ਹੈ। ਇਸ ਨਾਲ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਹੈ। ਇਸ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀਓਪੀ ਦੇ ਆਸ-ਪਾਸ ਵੀ ਸ਼ਾਮ 5 ਵਜੇ ਤੋਂ ਬਾਅਦ ਡੀਜੇ ਵਜਾਉਣ 'ਤੇ ਪਾਬੰਦੀ ਹੈ। ਡਰੋਨ ਉਡਾਉਣ 'ਤੇ ਵੀ ਪਾਬੰਦੀ ਹੋਵੇਗੀ।

ਜ਼ਿਲ੍ਹੇ ਦੀ ਅੰਤਰਰਾਸ਼ਟਰੀ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਵਿਚ ਵੱਖ-ਵੱਖ ਥਾਵਾਂ 'ਤੇ ਡਰੋਨ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿਤਾ ਜਾ ਸਕਦਾ ਹੈ, ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦੀ ਲੋੜ ਹੈ। ਸਰਹੱਦ ਦੇ ਨੇੜੇ ਉੱਚਾਈ ਵਾਲੀਆਂ ਫਸਲਾਂ ਦੀ ਬਿਜਾਈ 'ਤੇ ਵੀ ਪਾਬੰਦੀ ਲਗਾ ਦਿਤੀ ਗਈ ਹੈ।

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement