ਪੰਜਾਬ ਭਰ ਵਿਚ ਪਲੇਸਮੈਂਟ ਮੁਹਿੰਮ ਦੌਰਾਨ ਨੌਕਰੀ ਹਾਸਲ ਕਰਨ ਲਈ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ

By : KOMALJEET

Published : Jun 7, 2023, 9:07 pm IST
Updated : Jun 7, 2023, 9:07 pm IST
SHARE ARTICLE
Cabinet Minister Aman Arora
Cabinet Minister Aman Arora

ਅਮਨ ਅਰੋੜਾ ਨੇ ਪਲੇਸਮੈਂਟ ਮੁਹਿੰਮ ਨੂੰ ਸਫ਼ਲ ਕਰਾਰ ਦਿਤਾ

• ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰ ਰਹੀ ਹੈ : ਰੋਜ਼ਗਾਰ ਉਤਪਤੀ ਮੰਤਰੀ

ਚੰਡੀਗੜ੍ਹ : ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕਰਾਈ ਗਈ ਪਲੇਸਮੈਂਟ ਮੁਹਿੰਮ ਵਿਚ ਨੌਕਰੀ ਹਾਸਲ ਕਰਨ ਲਈ ਤਕਰੀਬਨ 11,268 ਚਾਹਵਾਨ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੁਹਿੰਮ ਦੌਰਾਨ ਨੌਕਰੀਆਂ ਹਾਸਲ ਕਰਨ ਲਈ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਪਲੇਸਮੈਂਟ ਮੁਹਿੰਮ ਨੂੰ ਸਫ਼ਲ ਕਰਾਰ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦਸਿਆ ਕਿ ਸੂਬੇ ਦੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਭਵਿੱਖ ਵਿਚ ਰੋਜ਼ਗਾਰ ਲਈ ਦੂਜੇ ਸੂਬਿਆਂ ਜਾਂ ਹੋਰ ਦੇਸ਼ਾਂ ਵਿਚ ਜਾਣ ਦੀ ਲੋੜ ਮਹਿਸੂਸ ਨਾ ਹੋਵੇ। ਉਨ੍ਹਾਂ ਕਿਹਾ ਕਿ ਹੋਣਹਾਰ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਸ ਤਰ੍ਹਾਂ ਦੀਆਂ ਪਲੇਸਮੈਂਟ ਮੁਹਿੰਮਾਂ ਸਮੇਂ ਦੀ ਲੋੜ ਹਨ।

ਇਹ ਵੀ ਪੜ੍ਹੋ:   ਮੋਗਾ ਦੀ ਸਿਆਸਤ ਵਿਚ ਵੱਡਾ ਸਿਆਸੀ ਧਮਾਕਾ! ਮੋਗਾ ਨਗਰ ਨਿਗਮ 'ਚ ਬਣ ਸਕਦਾ ਹੈ ਨਵਾਂ ਮੇਅਰ

ਅੱਜ ਪਲੇਸਮੈਂਟ ਮੁਹਿੰਮ ਵਿਚ ਵਰਧਮਾਨ, ਰਿਲਾਇੰਸ ਇੰਡਸਟਰੀਜ਼, ਸਪੋਰਟਸਕਿੰਗ, ਏਅਰਟੈੱਲ, ਐਸ.ਬੀ.ਆਈ. ਲਾਈਫ, ਆਦਿਤਿਆ ਬਿਰਲਾ ਲਾਈਫ, ਐਚ.ਡੀ.ਐਫ.ਸੀ. ਬੈਂਕ, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਯੈਸ ਬੈਂਕ, ਸਵਰਾਜ ਅਤੇ ਸੋਨਾਲੀਕਾ ਸਮੇਤ ਕੁੱਲ 419 ਪ੍ਰਮੁੱਖ ਰੋਜ਼ਗਾਰਦਾਤਾ ਸ਼ਾਮਲ ਹੋਏ। ਇਸ ਵਿਸ਼ਾਲ ਪਲੇਸਮੈਂਟ ਮੁਹਿੰਮ ਦੌਰਾਨ ਚਾਹਵਾਨ ਨੌਜਵਾਨਾਂ ਨੂੰ 8,000 ਰੁਪਏ ਤੋਂ ਲੈ ਕੇ 60,000 ਰੁਪਏ ਤੱਕ ਤਨਖ਼ਾਹ ਵਾਲੀਆਂ ਕੁੱਲ 10,317 ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ।

ਅਮਨ ਅਰੋੜਾ ਨੇ ਕਿਹਾ ਕਿ ਰੋਜ਼ਗਾਰ ਉਤਪਤੀ ਵਿਭਾਗ ਵਲੋਂ ਨੌਕਰੀ ਹਾਸਲ ਕਰਨ ਦੇ ਚਾਹਵਾਨ ਨੌਜਵਾਨਾਂ ਅਤੇ ਰੋਜ਼ਗਾਰਦਾਤਾਵਾਂ ਦੀ ਸਹੂਲਤ ਲਈ ਸਾਰੇ ਜ਼ਿਲ੍ਹਿਆਂ ਵਿਚ ਢੁਕਵੇਂ ਪ੍ਰਬੰਧ ਕੀਤੇ ਗਏ ਸਨ ਅਤੇ ਇਸ ਮੁਹਿੰਮ ਨੇ ਰੋਜ਼ਗਾਰਦਾਤਾਵਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਇਕ ਮੰਚ ਮੁਹੱਈਆ ਕਰਵਾਇਆ ਹੈ। ਇਸ ਭਰਤੀ ਮੁਹਿੰਮ ਜ਼ਰੀਏ ਪੰਜਾਬ ਦੇ ਲੋਕਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement