ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ
Published : Jun 7, 2023, 5:54 pm IST
Updated : Jun 7, 2023, 5:54 pm IST
SHARE ARTICLE
photo
photo

ਅਰਜ਼ੀਆਂ ਭਰਨ ਦੀ ਆਖਰੀ ਮਿਤੀ 21 ਜੂਨ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 21 ਜੂਨ 2023 ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ 'ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜ਼ਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ ਅਰਜ਼ੀ ਭਰਨ ਦੀ ਆਖਰੀ ਮਿਤੀ ਤੱਕ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।

ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6 ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 21 ਜੂਨ 2023 ਤੱਕ ਭੇਜ ਸਕਦੇ ਹਨ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM

Sukhbir Badal 'ਤੇ ਹ.ਮਲੇ ਨੂੰ ਲੈ ਕੇ CP Gurpreet Bhullar ਨੇ ਕੀਤਾ ਵੱਡਾ ਖੁਲਾਸਾ, ਮੌਕੇ ਤੇ ਪਹੁੰਚ ਕੇ ਦੱਸੀ

04 Dec 2024 12:18 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

03 Dec 2024 12:23 PM
Advertisement