Punjab News: ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ
Published : Jun 7, 2024, 7:47 pm IST
Updated : Jun 7, 2024, 7:47 pm IST
SHARE ARTICLE
FARMERS TO GET CANAL WATER FOR PADDY PLANTATION FROM JUNE 11
FARMERS TO GET CANAL WATER FOR PADDY PLANTATION FROM JUNE 11

Punjab News: ਨਹਿਰੀ ਪਾਣੀ ਦੀ ਸਪਲਾਈ ਵਿੱਚ ਨਵਾਂ ਕੀਰਤੀਮਾਨ ਕਾਇਮ ਕਰਨ ਦੀ ਦਹਿਲੀਜ਼ ’ਤੇ ਪੰਜਾਬ

FARMERS TO GET CANAL WATER FOR PADDY PLANTATION FROM JUNE 11: ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਇਹ ਵੀ ਪੜ੍ਹੋ: Punjab News: ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Kangana Ranaut Controversy: CISF ਦੀ ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਖਿਲਾਫ FIR ਦਰਜ  

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿੰਚਾਈ ਦੀਆਂ ਲੋੜਾਂ ਲਈ ਨਹਿਰੀ ਪਾਣੀ ਦੀ ਸਪਲਾਈ ਕਰਨ ਦਾ ਨਵਾਂ ਰਿਕਾਰਡ ਕਾਇਮ ਕਰਨ ਦੀ ਦਹਿਲੀਜ਼ 'ਤੇ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਪੁੱਛਗਿੱਛ ਕਰਨ ਲਈ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਵੇਰਵੇ ਹਾਸਲ ਕਰਨ ਲਈ +91 96461-51466 'ਤੇ ਕਾਲ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਕਿਸਾਨ ਝੋਨੇ ਦੀ ਫ਼ਸਲ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੀ ਵਰਤੋਂ ਕਰਨਗੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

FARMERS TO GET CANAL WATER FOR PADDY PLANTATION FROM JUNE 11: ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਚੋਅ/ਬਰਸਾਤੀ ਨਾਲੇ/ਦਰਿਆਵਾਂ ਨੂੰ 100 ਸਾਲਾਂ ਤੱਕ ਹੜ੍ਹਾਂ ਦੇ ਪਾਣੀ ਦੇ ਵਹਾਅ ਅਨੁਸਾਰ ਡਿਜ਼ਾਇਨ ਕਰਨਾ ਅਤੇ ਇਸ ਅਨੁਸਾਰ ਦਰਿਆਵਾਂ ਅਤੇ ਸੇਮ ਨਾਲਿਆਂ/ਚੋਅ ਦੇ ਹੜ੍ਹ ਵਾਲੇ ਇਲਾਕੇ ਨੂੰ ਉੱਤਰੀ ਭਾਰਤ ਨਹਿਰ ਅਤੇ ਡਰੇਨੇਜ ਐਕਟ ਤਹਿਤ ਨੋਟੀਫਾਈ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਨਦੀਆਂ ਦੇ ਮੁੱਖ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਅਤੇ ਅਗਾਊਂ ਬੰਨ੍ਹਾਂ 'ਤੇ ਕੰਮ ਦੀ ਪਾਬੰਦੀ ਲਾਈ ਗਈ।

ਉਨ੍ਹਾਂ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਲਈ ਸਬੰਧਤ ਲੋਕਾਂ ਜਿਵੇਂ ਕਿ ਬੈਗ ਸਪਲਾਇਰ, ਵਾਇਰ ਬਾਈਂਡਰ, ਮਿੱਟੀ ਪੁੱਟਣ ਵਾਲੀ ਮਸ਼ੀਨ, ਟਰੈਕਟਰ ਟਰਾਲੀ ਮਾਲਕਾਂ, ਗੋਤਾਖੋਰਾਂ ਅਤੇ ਸਥਾਨਕ ਵਲੰਟੀਅਰਾਂ ਦਾ ਡਾਟਾ ਸੰਕਲਿਤ ਕੀਤਾ ਗਿਆ ਹੈ ਅਤੇ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਭਰੇ ਹੋਏ ਥੈਲਿਆਂ ਨੂੰ ਸੰਕਟਕਾਲੀਨ ਵਰਤੋਂ ਲਈ ਸਬੰਧਤ ਸਥਾਨਾਂ 'ਤੇ ਭੰਡਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਦੀਆਂ ਦੀਆਂ ਅੰਦਰਲੀਆਂ ਢਲਾਣਾਂ 'ਤੇ ਬਾਂਸ ਦੇ ਬੂਟੇ ਲਾਏ ਜਾ ਰਹੇ ਹਨ ਅਤੇ ਐਨ.ਐਚ.ਏ.ਆਈ., ਬੀ.ਐਂਡ.ਆਰ ਅਤੇ ਮੰਡੀ ਬੋਰਡ ਵੱਲੋਂ ਹੜ੍ਹਾਂ ਦੇ ਪਾਣੀ ਦੇ ਵਹਾਅ 'ਚ ਆਉਣ ਵਾਲੀਆਂ ਰੁਕਾਵਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ।

(For more Punjabi news apart from FARMERS TO GET CANAL WATER FOR PADDY PLANTATION FROM JUNE 11 , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement