Manpreet Ayali News: ਕਿਸਾਨੀ ਤੇ ਪੰਥ ਦਾ ਭਰੋਸਾ ਹਾਸਲ ਕਰਨ ਲਈ ਅਕਾਲੀ ਦਲ ਨੂੰ ਵੱਡੇ ਫ਼ੈਸਲੇ ਲੈਣ ਦੀ ਲੋੜ- ਮਨਪ੍ਰੀਤ ਇਆਲੀ
Published : Jun 7, 2024, 11:07 am IST
Updated : Jun 7, 2024, 11:08 am IST
SHARE ARTICLE
Manpreet Ayali
Manpreet Ayali

ਇਆਲੀ ਨੇ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫ਼ੈਸਲਾ 

Manpreet Ayali News: ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ,  ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫ਼ੈਸਲਿਆਂ ਕਾਰਨ ਅਕਾਲੀ ਦਲ ਵਿਚ ਵੱਡੇ ਪੱਧਰ 'ਤੇ ਸਿਧਾਂਤਕ ਗਿਰਾਵਟ ਆਈ ਹੈ। ਜਿਸ ਕਾਰਨ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਲੈ ਕੇ ਮੌਜੂਦਾ ਲੋਕ ਸਭਾ ਚੋਣਾਂ ਵਿਚ ਜਿਆਦਾਤਰ ਹਲਕਿਆਂ ਅੰਦਰ ਉਮੀਦਵਾਰਾਂ ਨੂੰ ਜਮਾਨਤਾਂ ਜ਼ਬਤ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪਿਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਵਿਸ਼ੇਸ਼ ਤੌਰ 'ਤੇ ਕੀਤਾ।

ਉਹਨਾਂ ਕਿਹਾ ਕਿ ਸੂਬੇ ਅੰਦਰ ਲਗਾਤਾਰ 10 ਸਾਲ ਦੇ ਰਾਜ ਤੋਂ ਬਾਅਦ ਪਾਰਟੀ ਲੋਕ ਭਾਵਨਾਵਾਂ ਦੇ ਉਲਟ ਲਗਾਤਾਰ ਗਲਤ ਫ਼ੈਸਲੇ ਲੈਂਦੀ ਰਹੀ ਅਤੇ ਰਾਸ਼ਟਰਪਤੀ ਦੀ ਚੋਣ ਸਮੇਂ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪਾਰਟੀ ਵੱਲੋਂ ਗਲਤ ਫ਼ੈਸਲਾ ਲਿਆ ਗਿਆ, ਜਿਸ ਦਾ ਮੇਰੇ ਵੱਲੋਂ ਕਿਸਾਨਾਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਚੋਣ ਦਾ ਬਾਈਕਾਟ ਕਰਕੇ ਸਖਤ ਵਿਰੋਧ ਵੀ ਦਰਜ ਕਰਵਾਇਆ ਗਿਆ। 

ਵਿਧਾਇਕ ਇਆਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਦੋ ਮਜ਼ਬੂਤ ਪੱਖ ਪੰਥ ਅਤੇ ਕਿਸਾਨੀ ਰਹੇ ਹਨ ਅਤੇ ਜਦੋਂ ਕੇਂਦਰ ਦੇ ਤਿੰਨ ਕਾਨੂੰਨਾਂ ਖਿਲਾਫ਼ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਤਾਂ ਉਸ ਵੇਲੇ ਵੀ ਪਾਰਟੀ ਕਿਸਾਨੀ ਮੁੱਦੇ ਤੇ ਸਹੀ ਸਮੇਂ 'ਤੇ ਫ਼ੈਸਲਾ ਨਹੀਂ ਲੈ ਸਕੀ। ਉਹਨਾਂ ਕਿਹਾ ਕਿ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਨਾ ਕਰਨ ਦੇ ਵਿਰੋਧ ਵਿਚ ਪਿਛਲੇ ਦੋ ਸਾਲ ਤੋਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਸੀ ਪਰੰਤੂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੋਣ ਦੇ ਨਾਤੇ ਪੂਰੀ ਮਿਹਨਤ ਨਾਲ ਅਕਾਲੀ ਉਮੀਦਵਾਰ ਨੂੰ ਜਿਤਾਉਣ ਲਈ ਕੰਮ ਕੀਤਾ, ਪਰੰਤੂ ਨਤੀਜੇ ਸਭ ਦੇ ਸਾਹਮਣੇ ਰਹੇ।

ਵਿਧਾਇਕ ਇਆਲੀ ਨੇ ਕਿਹਾ ਕਿ ਪੰਜਾਬ ਅੰਦਰ ਹਮੇਸ਼ਾ ਪੰਥਕ ਸੋਚ ਮਜ਼ਬੂਤ ਰਹੀ ਹੈ ਅਤੇ ਪਾਰਟੀ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਣਨ ਵਿਚ ਅਸਫ਼ਲ ਰਹੀ, ਜਿਸ ਦਾ ਖਮਿਆਜ਼ਾ ਪਾਰਟੀ ਨੂੰ ਭੁਗਤਨਾ ਪਿਆ।  ਇਆਲੀ ਨੇ ਕਿਹਾ ਕਿ ਪਾਰਟੀ ਅੰਦਰ ਆਏ ਇਸ ਨਿਘਾਰ ਦਾ ਮੰਥਨ ਕਰਨ ਲਈ 2022 ਵਿੱਚ ਬਣਾਈ ਝੂੰਦਾਂ ਕਮੇਟੀ ਵੱਲੋਂ ਤਿਆਰ ਕੀਤੀ ਰਿਪੋਰਟ ਲਾਗੂ ਨਾ ਹੋਣ ਸਬੰਧੀ ਪਾਰਟੀ ਪ੍ਰਧਾਨ ਨਾਲ ਕਈ ਵਾਰ ਮਿਲ ਕਿ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ,  ਕਿ ਲੀਡਰਸ਼ਿਪ ਆਪਣੇ ਨਿੱਜੀ ਹਿੱਤ ਤਿਆਗ ਕੇ ਪਾਰਟੀ ਦੇ ਭਲੇ ਲਈ ਕੰਮ ਕਰੇ।

ਉਹਨਾਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਦੇ ਵਫਾਦਾਰ ਸਿਪਾਹੀ ਰਹੇ ਹਨ, ਪ੍ਰੰਤੂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਗੇ। ਇਆਲੀ ਨੇ ਕਿਹਾ ਕਿ ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕੀਤਾ ਜਾ ਸਕੇ। 


 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement