Punjab News: ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ
Published : Jun 7, 2024, 7:36 pm IST
Updated : Jun 7, 2024, 7:36 pm IST
SHARE ARTICLE
NO REDUCTION IN RATION UNDER PDS TO BENEFICIARIES News in punjabi
NO REDUCTION IN RATION UNDER PDS TO BENEFICIARIES News in punjabi

Punjab News: ਚੋਣਾਂ ਦੌਰਾਨ ਰਾਸ਼ਨ ਘਟਾਉਣ ਬਾਰੇ ਫੈਲਾਈਆਂ ਅਫਵਾਹਾਂ ਨੂੰ ਸਿਰੇ ਤੋਂ ਕੀਤਾ ਖਾਰਜ

NO REDUCTION IN RATION UNDER PDS TO BENEFICIARIES News in punjabi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ।

 ਇਹ ਵੀ ਪੜ੍ਹੋ: Kangana Ranaut Controversy: CISF ਦੀ ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਖਿਲਾਫ FIR ਦਰਜ 

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੇ ਪੰਜਾਬ ਲਈ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਭਰ ਵਿੱਚ ਸਥਾਪਿਤ ਕੀਤੀਆਂ ਗਈਆਂ ਮਾਡਲ ਫੇਅਰ ਪ੍ਰਾਈਸ ਸ਼ਾਪਜ਼ (ਐਮ.ਐਫ.ਪੀ.ਐਸ.) ਰਾਹੀਂ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀ ਰਾਸ਼ਨ ਪ੍ਰਾਪਤ ਕਰ ਰਹੇ ਹਨ ਅਤੇ ਇਹ ਸਹੂਲਤ ਹਰ ਤਰ੍ਹਾਂ ਨਾਲ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਰਾਸ਼ਨ ਦੀ ਨਿਰਵਿਘਨ ਅਤੇ ਦਿੱਕਤ ਰਹਿਤ ਡਲਿਵਰੀ ਦੀ ਵਿਵਸਥਾ ਕਰਦੀ ਹੈ।

 ਇਹ ਵੀ ਪੜ੍ਹੋ: Punjab Haryana HighCourt: NDPS ਕੇਸਾਂ 'ਚ ਪੁਲਿਸ ਗਵਾਹਾਂ ਦੇ ਪੇਸ਼ ਨਾ ਹੋਣ 'ਤੇ ਪੰਜਾਬ ਦੇ ਰਵੱਈਏ ਤੋਂ ਹਾਈਕੋਰਟ ਨਾਖੁਸ਼

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਚੁੱਕੇ ਹਨ ਜਦੋਂ ਲੋਕਾਂ ਨੂੰ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋ ਕੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮਿਲਦਾ ਅਨਾਜ ਪ੍ਰਾਪਤ ਕਰਨ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਲੋਕਾਂ ਨੂੰ ਰੋਜ਼ਾਨਾ ਦੇ ਕੰਮ ਛੱਡਣ ਜਾਂ ਬੇਵਕਤ ਅਨਾਜ ਲੈਣ ਸਮੇਂ ਬਹੁਤੀ ਵਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲਾਭਪਾਤਰੀਆਂ ਦੇ ਘਰਾਂ ਦੇ ਨੇੜੇ ਰਾਸ਼ਨ ਦੀ ਵੰਡ ਕਰਕੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਲੈਣ ਲਈ ਖਾਸ ਕਰਕੇ ਖਰਾਬ ਮੌਸਮ ਵਿੱਚ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਪੌਸ਼ਟਿਕ ਅਨਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ, ਉਥੇ ਹੀ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਵੀ ਹੋਵੇਗੀ।

(For more Punjabi news apart from NO REDUCTION IN RATION UNDER PDS TO BENEFICIARIES News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement