Punjab News: ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ
Published : Jun 7, 2024, 5:07 pm IST
Updated : Jun 7, 2024, 5:07 pm IST
SHARE ARTICLE
Punjab Government fully geared up to tackle any exigency in view of monsoon season: Anurag Verma
Punjab Government fully geared up to tackle any exigency in view of monsoon season: Anurag Verma

ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਦੀ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।

ਮੁੱਖ ਸਕੱਤਰ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਕੰਮ ਪ੍ਰਗਤੀ ਅਧੀਨ ਹਨ ਜੋ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਹੜ੍ਹ੍ਹਾਂ ਦੇ ਸੀਜ਼ਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਪਿਛਲੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਰਣਨੀਤਕ ਥਾਵਾਂ ’ਤੇ ਮਿੱਟੀ ਨਾਲ ਭਰੇ ਈ.ਸੀ. ਥੈਲਿਆਂ ਦਾ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਅਤੇ ਆਪਣੇ ਅਧਿਕਾਰ ਖੇਤਰ ਅਧੀਨ ਨਾਜ਼ੁਕ ਥਾਵਾਂ ਦਾ ਦੌਰਾ ਕਰ ਕੇ ਸਮੀਖਿਆ ਕਰਨ।

ਮੁੱਖ ਸਕੱਤਰ ਨੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਪਹਿਲੀ ਵਾਰ ਸਟੇਟ ਡਿਜ਼ਾਸਟਰ ਮਿਟੀਗੇਸ਼ਨ ਫੰਡ (ਐਸ.ਡੀ.ਐਮ.ਐਫ.) ਰਾਹੀਂ 75 ਕਰੋੜ ਰੁਪਏ ਦੀ ਲਾਗਤ ਵਾਲੇ 65 ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮਗਨਰੇਗਾ ਅਧੀਨ ਅਤੇ ਉਨ੍ਹਾਂ ਨਾਲ ਮਿਲ ਕੇ ਲਗਭਗ 150 ਕਰੋੜ ਰੁਪਏ ਦੇ 716 ਕੰਮ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਲਗਭਗ 15 ਕਰੋੜ ਰੁਪਏ ਦੇ 129 ਕੰਮ ਵਿਭਾਗੀ ਮਸ਼ੀਨਰੀ ਰਾਹੀਂ ਪੂਰੇ ਕੀਤੇ ਜਾਣੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਤਰਜੀਹ ਅਤੇ ਜ਼ਰੂਰਤ ਦੇ ਆਧਾਰ ’ਤੇ ਸਟੇਟ ਫੰਡਾਂ ਰਾਹੀਂ ਲਗਭਗ 81 ਕਰੋੜ ਰੁਪਏ ਦੇ 327 ਕੰਮ ਕੀਤੇ ਜਾਣ ਦੀ ਤਜਵੀਜ਼ ਹੈ। ਇਸ ਤਰ੍ਹ੍ਹਾਂ ਜਲ ਸਰੋਤ ਵਿਭਾਗ ਵੱਲੋਂ ਸਾਲ 2024-25 ਵਿੱਚ ਲਗਭਗ 321 ਕਰੋੜ ਰੁਪਏ ਦੇ ਕੁੱਲ 1237 ਕੰਮ ਕੀਤੇ ਜਾਣਗੇ। ਇਸ ਵਾਰ ਡਰੇਨਾਂ ਦੇ ਕਿਨਾਰਿਆਂ ’ਤੇ ਬਾਂਸ ਦੇ ਪੌਦੇ ਲਗਾ ਕੇ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ। ਬਾਂਸ ਦੇ ਪੌਦੇ ਕੁਦਰਤੀ ਰੁਕਾਵਟ ਵਜੋਂ ਕੰਮ ਕਰਦੇ ਹਨ ਅਤੇ ਡਰੇਨਾਂ ਦੇ ਕਿਨਾਰਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਦੇ ਹਨ। ਡਰੇਨਾਂ ਦੇ ਨਾਲ ਕੁੱਲ 2,50,000 ਬਾਂਸ ਦੇ ਪੌਦੇ ਲਗਾਏ ਗਏ ਹਨ। ਵਿਭਾਗ ਵੱਲੋਂ ਹੜ੍ਹ੍ਹਾਂ ਦੀ ਰੋਕਥਾਮ ਲਈ ਚੈਕ ਡੈਮਾਂ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਡਰੇਨਾਂ/ਚੋਅ ’ਤੇ ਲਗਭਗ 432 ਚੈਕ ਡੈਮ ਬਣਾਏ ਗਏ ਹਨ।
 
ਮੁੱਖ ਸਕੱਤਰ ਵਰਮਾ ਨੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਨੂੰ ਹੜ੍ਹ੍ਹਾਂ ਦੇ ਪਾਣੀ ਵਿਚ ਆਉਣ ਵਾਲੀਆਂ ਸੰਭਾਵਿਤ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਦੇ ਵਹਾਅ ਵਿਚ ਕੋਈ ਰੁਕਾਵਟ ਨਾ ਆਵੇ। ਐਨ.ਐਚ.ਏ.ਆਈ. ਨੇ ਕਿਹਾ ਕਿ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਲੋਕ ਨਿਰਮਾਣ ਪ੍ਰਿਆਂਕ ਭਾਰਤੀ, ਸਕੱਤਰ ਮਾਲ ਅਰਸ਼ਦੀਪ ਸਿੰਘ ਥਿੰਦ, ਸਕੱਤਰ ਵਿੱਤ ਦਿਪਰਵਾ ਲਾਕੜਾ, ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਅਮਿਤ ਕੁਮਾਰ, ਸਕੱਤਰ ਖੇਤੀਬਾੜੀ ਅਜੀਤ ਜੋਸ਼ੀ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਐਨ.ਐਚ.ਆਈ. ਦੇ ਅਧਿਕਾਰੀ ਅਤੇ ਸਮੂਹ ਡਿਪਟੀ ਕਮਿਸ਼ਨਰ ਹਾਜ਼ਰ ਸਨ।

Tags: anurag verma

Location: India, Punjab

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement