Punjab News: ਬੀਬੀ ਜਗੀਰ ਕੌਰ ਦੀ ਸੁਖਬੀਰ ਬਾਦਲ ਨੂੰ ਸਲਾਹ, ''ਸਹੀ ਸਲਾਹਕਾਰਾਂ ਦੀ ਪਛਾਣ ਕਰੋ'' 
Published : Jun 7, 2024, 10:57 am IST
Updated : Jun 7, 2024, 10:57 am IST
SHARE ARTICLE
Bibi Jagir Kaur
Bibi Jagir Kaur

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਹੁਤ ਹੀ ਨਾਜ਼ੁਕ ਦੌਰ ਵਿਚੋਂ ਲੰਘ ਰਿਹਾ ਹੈ।

Punjab News: ਚੰਡੀਗੜ੍ਹ - ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਤੇ ਪਾਰਟੀ ਦੀ ਹਾਰ ਨੂੰ ਲੈ ਕੇ ਕਈਆਂ ਦੇ ਬਿਆਨ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਸਬੰਧੀ ਬੀਬੀ ਜਗੀਰ ਕੌਰ ਨੇ ਵੀ ਖੁੱਲ੍ਹ ਕੇ ਅਪਣੇ ਮਨ ਦੀ ਗੱਲ ਕਹੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਹੁਤ ਹੀ ਨਾਜ਼ੁਕ ਦੌਰ ਵਿਚੋਂ ਲੰਘ ਰਿਹਾ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਨੂੰ ਇਸ ਸੰਕਟ ਵਿਚੋਂ ਕੱਢਣ ਲਈ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਉਹਨਾਂ ਨੇ ਸੁਖਬੀਰ ਬਾਦਲ ਨੂੰ ਸਲਾਹ ਵੀ ਦਿੱਤੀ ਕਿ ਉਹਨਾਂ ਨੂੰ ਪਹਿਲਾਂ ਆਪਣੇ ਸਹੀ ਸਲਾਹਕਾਰਾਂ ਦੀ ਪਛਾਣ ਕਰਨੀ ਚਾਹੀਦੀ ਹੈ।

ਜਦੋਂ ਪੰਜਾਬ ਵਿਚ ਚੋਣ ਪ੍ਰਚਾਰ ਸਿਖਰ ’ਤੇ ਸੀ ਤਾਂ ਸੁਖਬੀਰ ਸਿੰਘ ਬਾਦਲ ਨੂੰ ਕਿਹੜੇ ਆਗੂ ਨੇ ਇਹ ਸਲਾਹ ਦਿੱਤੀ ਕਿ ਅਕਾਲੀ ਆਗੂ ਆਦੇਸ਼ਪ੍ਰਤਾਪ ਸਿੰਘ ਕੈਂਰੋ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ, ਇਸ ਕਰ ਕੇ ਵੀ ਪਾਰਟੀ ਦਾ ਨੁਕਸਾਨ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸੇ ਤਰ੍ਹਾਂ ਜਦੋਂ ਸੀਨੀਅਰ ਆਗੂ ਮੁੜ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੀ ਮੁੱਖ ਧਾਰਾ ਵਿਚ ਆ ਰਹੇ ਸਨ ਤਾਂ ਉਸ ਵੇਲੇ ਢੀਂਡਸਾ ਵਰਗੇ ਸੀਨੀਅਰ ਤੇ ਸਿਆਣੇ ਆਗੂ ਨੂੰ ਟਿਕਟ ਨਾ ਦੇਣ ਦੀ ਸਲਾਹ ਨੇ ਵੀ ਪਾਰਟੀ ਨੂੰ ਹੇਠਾਂ ਲਿਆਂਦਾ ਹੈ। 


 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement