Punjab Vigilance: ਵਿਜੀਲੈਂਸ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ
Published : Jun 7, 2024, 11:17 am IST
Updated : Jun 7, 2024, 11:36 am IST
SHARE ARTICLE
Vigilance Bureau Registers Case Against Head Constable for Accepting Rs 25000 Bribe
Vigilance Bureau Registers Case Against Head Constable for Accepting Rs 25000 Bribe

Punjab Vigilance: ਮਾਮਲੇ ਦੀ ਜਾਂਚ ਜਲਦ ਮੁਕੰਮਲ ਕਰਨ ਬਦਲੇ ਮੰਗੇ ਸਨ ਪੈਸੇ

Vigilance Bureau Registers Case Against Head Constable for Accepting Rs 25000 Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Sri Guru Arjan Dev ji : ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ 

 ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ, ਜੋ ਹੁਣ ਥਾਣਾ ਬਲੌਂਗੀ ਵਿਖੇ ਤਾਇਨਾਤ ਹੈ, ਵਿਰੁੱਧ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ  ਥਾਣਾ ਘੜੂੰਆਂ ਵਿਖੇ ਇੱਕ ਪੁਲਿਸ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਇਸ ਮਾਮਲੇ ਦੀ ਜਾਂਚ ਜਲਦ ਮੁਕੰਮਲ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਮੰਗ ਕੀਤੀ ਸੀ ਅਤੇ ਜਿਸ ਵਿੱਚੋਂ 25,000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।

ਇਹ ਵੀ ਪੜ੍ਹੋ: Kangana Ranaut : ਕੰਗਨਾ ਰਣੌਤ ਥੱਪੜ ਕਾਂਡ ਤੋਂ ਬਾਅਦ ਪੰਜਾਬਣ CISF ਮਹਿਲਾ ਜਵਾਨ ਨੇ ਦੱਸ ਦਿੱਤੀ ਸਾਰੀ ਕਹਾਣੀ ਕਿ ਕਿਉਂ ਮਾਰਿਆ ਥੱਪੜ?

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਹੌਲਦਾਰ ਨੇ ਸ਼ਿਕਾਇਤਕਰਤਾ ਪਾਸੋਂ ਉਕਤ ਮੰਤਵ ਲਈ 25000 ਰੁਪਏ  ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1 ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਹੌਲਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Vigilance Registers Case Against Head Constable for Accepting Rs 25000 Bribe, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement