Patiala News : ਸਮਾਣਾ ਧਰਨੇ 'ਚ ਪਹੁੰਚੇ CM ਮਾਨ, ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

By : BALJINDERK

Published : Jun 7, 2025, 3:03 pm IST
Updated : Jun 7, 2025, 3:22 pm IST
SHARE ARTICLE
ਸਮਾਣਾ ਧਰਨੇ 'ਚ ਪਹੁੰਚੇ CM ਮਾਨ, ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਸਮਾਣਾ ਧਰਨੇ 'ਚ ਪਹੁੰਚੇ CM ਮਾਨ, ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Patiala News : ਬੀਤੇ ਦਿਨੀਂ ਪੀੜਤ ਪਰਿਵਾਰਾਂ ਨੇ ਧਰਨੇ ’ਚ ਪਹੁੰਚੀ DC ਦੇ ਹਾਰ ਪਾ ਕੇ ਉਤਾਰੀ ਸੀ ਆਰਤੀ

Patiala News in Punjabi : ਟਿੱਪਰ ਤੇ ਸਕੂਲ ਵੈਨ ਹਾਦਸੇ 'ਚ ਸਮਾਣਾ 7 ਬੱਚਿਆਂ ਦੇ ਪਰਿਵਾਰਾਂ ਸਮੇਤ ਆਮ ਲੋਕਾਂ ਵੱਲੋਂ ਅੱਜ ਪਟਿਆਲਾ-ਸਮਾਣਾ ਸੜਕ ’ਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਗਿਆ ਹੈ। ਪਟਿਆਲਾ-ਸਮਾਣਾ ਮਾਰਗ 'ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮਾਣਾ ਪੁੱਜੇ ਤੇ ਉਨ੍ਹਾਂ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਸੀਐਮ ਮਾਨ ਦਾ ਟਿੱਪਰ ਦੇ ਮਾਲਕਾਂ ਅਤੇ  ਚਾਲਕ ਤੇ ਕਾਰਵਾਈ ਕਰਨ ਦਾ ਵਾਅਦਾ ਕੀਤਾ। ਪੁਲਿਸ ਅਧਿਕਾਰੀਆਂ ’ਤੇ ਵੀ ਕਾਰਵਾਈ ਕੀਤੀ ਜਾਵੇਗੀ। ਬੱਚਿਆਂ ਦੇ ਨਾਮ ਤੇ ਚਿਲਡਰਨ ਮੈਮੋਰੀਅਲ ਪਾਰਕ ਬਣਾਇਆ ਜਾਵੇਗਾ। 

ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਪੰਜਾਬ ਨੇ ਸਾਡੇ ਨਾਲ ਮੁਲਾਕਾਤ ਕੀਤੀ ਸਾਡੇ ਜ਼ਖ਼ਮਾਂ ਨੂੰ ਮਲੱਮ ਜ਼ਰੂਰ ਲੱਗਿਆ ਪਰ ਦੋਸ਼ੀਆਂ ਦੇ ਖਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸਾਡੀਆਂ ਸਾਰੀਆਂ ਮੰਗਾਂ ਕਬੂਲ ਕੀਤੀਆਂ ਅਸੀਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ, 

ਦੱਸਣਾ ਬਣਦਾ ਹੈ ਕਿ ਬੀਤੇ ਦਿਨੀਂ ਪੀੜਤ ਪਰਿਵਾਰਾਂ ਨੇ ਇਨਸਾਫ਼ ਨਾਲ ਮਿਲਣ ਕਰਕੇ ਰੋਸ ਵਜੋਂ ਧਰਨੇ ’ਚ ਪਹੁੰਚੀ DC ਦੇ ਹਾਰ ਪਾ ਕੇ ਆਰਤੀ ਉਤਾਰੀ ਸੀ। 

1

ਦੱਸ ਦਈਏ ਕਿ ਹਾਦਸਾ ਹੋਣ ਤੋਂ ਪੂਰਾ ਇਕ ਮਹੀਨੇ ਬਾਅਦ ਮੁੱਖ ਮੰਤਰੀ ਪਰਿਵਾਰਾਂ ਨੂੰ ਮਿਲਣ ਪਹੁੰਚੇ ਹਨ। ਪਰਿਵਾਰਾਂ ਦੀ ਮੰਗ ਹੈ ਕਿ ਹਾਦਸੇ ਦਾ ਕਾਰਨ ਬਣੇ ਟਿੱਪਰ ਮਾਲਕਾਂ ’ਤੇ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਧਰਨੇ ’ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਸਮੇਤ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਸੜਕ 'ਤੇ ਟੈਂਟ ਲਾ ਕੇ ਇਹ ਧਰਨਾ ਸ਼ੁਰੂ ਹੋ ਗਿਆ ਹੈ। ਮ੍ਰਿਤਕ ਬੱਚਿਆਂ ਦੀਆਂ ਮਾਵਾਂ ਨੇ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ ਉਹ ਇੱਥੋਂ ਨਹੀਂ ਉੱਠਣਗੀਆਂ। ਦੱਸਣਯੋਗ ਹੈ ਕਿ ਇਸ ਹਾਦਸੇ 'ਚ ਸੱਤ ਬੱਚਿਆਂ ਸਮੇਤ ਇਕ ਡਰਾਈਵਰ ਦੀ ਮੌਤ ਹੋ ਗਈ ਸੀ।

(For more news apart from CM Mann reached Samana dharna, met families accident victims  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement