Ludhiana News ; ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ

By : BALJINDERK

Published : Jun 7, 2025, 8:18 pm IST
Updated : Jun 7, 2025, 8:18 pm IST
SHARE ARTICLE
ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ
ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ

Ludhiana News ; ਭਾਜਪਾ ਅਤੇ ਕਾਂਗਰਸ ਵਿੱਚ ਆਮ ਲੋਕਾਂ ਲਈ ਕੋਈ ਜਗ੍ਹਾ ਨਹੀਂ, ਆਮ ਆਦਮੀ ਪਾਰਟੀ ਆਮ ਲੋਕਾਂ ਦੀ ਅਸਲ ਪਾਰਟੀ - ਤਰੁਣ ਪ੍ਰੀਤ ਸਿੰਘ ਸੌਂਧ

Ludhiana News in Punjabi : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਡ ਨੰਬਰ 58 ਤੋਂ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਜੋ ਕੁਝ ਦਿਨ ਪਹਿਲਾਂ 'ਆਪ' ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਸ਼ਨੀਵਾਰ ਨੂੰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ, ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਭਤੀਜੇ ਪਰਮਵੀਰ ਸਿੰਘ ਰੌਣੀ ਵੀ ਪਾਰਟੀ ਵਿੱਚ ਵਾਪਸ ਰੋਣੀ ਹੋ ਗਏ।

'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਸੰਨੀ ਮਾਸਟਰ ਅਤੇ ਰੌਣੀ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਦੁਬਾਰਾ ਸ਼ਾਮਲ ਕਰਾਇਆ ਅਤੇ ਉਨ੍ਹਾਂ ਦੀ ਘਰ ਵਾਪਸੀ ਕਰਾਈ। 

ਪਾਰਟੀ ਵਿੱਚ ਵਾਪਸੀ ਤੋਂ ਬਾਅਦ, ਸੰਨੀ ਮਾਸਟਰ ਨੇ ਕਿਹਾ, "ਮੈਂ ਕਾਂਗਰਸ ਵਿੱਚ ਖ਼ੁਸ਼ ਨਹੀਂ ਸੀ। ਉੱਥੇ ਸਿਰਫ਼ ਅੰਦਰੂਨੀ ਲੜਾਈ ਅਤੇ ਧੜੇਬੰਦੀ ਹੈ। ਆਮ ਲੋਕਾਂ ਦਾ ਕੋਈ ਸਤਿਕਾਰ ਨਹੀਂ ਹੈ। ਉੱਥੇ ਜਾਣ ਤੋਂ ਬਾਅਦ, ਮੈਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ, ਫਿਰ ਮੈਂ ਅੱਜ ਵਾਪਸ ਆਉਣ ਦਾ ਫ਼ੈਸਲਾ ਕੀਤਾ। ਮੈਂ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪੂਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਦੁਬਾਰਾ ਪਾਰਟੀ ਵਿੱਚ ਸ਼ਾਮਲ ਕੀਤਾ।"

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਵਿੱਚ ਆਮ ਲੋਕਾਂ ਲਈ ਕੋਈ ਜਗ੍ਹਾ ਨਹੀਂ ਹੈ। ਆਮ ਆਦਮੀ ਪਾਰਟੀ ਆਮ ਲੋਕਾਂ ਦੀ ਅਸਲੀ ਪਾਰਟੀ ਹੈ। ਇਹ ਪਾਰਟੀ ਆਮ ਘਰਾਂ ਦੇ ਲੋਕਾਂ ਨੂੰ ਵਿਧਾਇਕ ਅਤੇ ਮੰਤਰੀ ਬਣਨ ਦਾ ਮੌਕਾ ਦਿੰਦੀ ਹੈ। ਰਵਾਇਤੀ ਪਾਰਟੀਆਂ ਵਿੱਚ ਇਹ ਕਦੇ ਵੀ ਸੰਭਵ ਨਹੀਂ ਹੁੰਦਾ।

ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨੇ ਪੰਜਾਬ ਦੇ ਆਮ ਲੋਕਾਂ ਅਤੇ ਗ਼ਰੀਬਾਂ ਲਈ ਇਤਿਹਾਸਕ ਕੰਮ ਕੀਤੇ ਹਨ। ਮਾਨ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਮੁਫ਼ਤ ਸਿੱਖਿਆ ਅਤੇ ਡਾਕਟਰੀ ਇਲਾਜ ਦਾ ਲਾਭ ਜ਼ਿਆਦਾਤਰ ਗ਼ਰੀਬ ਲੋਕਾਂ ਨੂੰ ਮਿਲ ਰਿਹਾ ਹੈ। ਜਦੋਂ ਕਿ ਕਾਂਗਰਸੀ ਆਗੂਆਂ ਦਾ ਆਮ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਹਰ ਰੋਜ਼ ਕੁਰਸੀ ਲਈ ਆਪਸ ਵਿੱਚ ਲੜਦੇ ਹਨ। ਸਿਰਫ਼ ਆਮ ਆਦਮੀ ਪਾਰਟੀ ਹੀ ਗ਼ਰੀਬਾਂ ਦਾ ਭਲਾ ਕਰ ਸਕਦੀ ਹੈ।

(For more news apart from Councilor Sunny Master, fed up with internal strife and factionalism, left Congress and returned AAP News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement