Punjab Prepaid meters : ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਚਿੱਪ ਵਾਲੇ ਮੀਟਰਾਂ ਦਾ ਕੀਤਾ ਵਿਰੋਧ

By : BALJINDERK

Published : Jun 7, 2025, 6:26 pm IST
Updated : Jun 7, 2025, 6:26 pm IST
SHARE ARTICLE
ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਚਿੱਪ ਵਾਲੇ ਮੀਟਰਾਂ ਦਾ ਕੀਤਾ ਵਿਰੋਧ
ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਚਿੱਪ ਵਾਲੇ ਮੀਟਰਾਂ ਦਾ ਕੀਤਾ ਵਿਰੋਧ

Punjab Prepaid meters : ਪੰਜਾਬ ’ਚ ਵੀ ਲੱਗਣਗੇ ਪ੍ਰੀ-ਪੇਡ ਸਮਾਰਟ ਮੀਟਰ, ਕਿਸਾਨ ਆਗੂਆਂ ਨੇ ਕੀਤਾ ਵਿਰੋਧ

Punjab Prepaid meters :  ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਸੂਬਿਆਂ ’ਚ ਜਿੰਨੇ ਵੀ ਸਰਕਾਰੀ ਦਫ਼ਤਰ ਹਨ, ਉਨ੍ਹਾਂ ’ਚ ਫ਼ੌਰੀ ਪ੍ਰੀ-ਪੇਡ ਸਮਾਰਟ ਬਿਜਲੀ ਮੀਟਰ ਲਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ । ਖੱਟਰ ਨੇ ਅਗਸਤ 2025 ਤੱਕ ਸਰਕਾਰੀ ਇਮਾਰਤਾਂ ਵਿਚ ਪ੍ਰੀ-ਪੇਡ ਸਮਾਰਟ ਮੀਟਰ ਲਾਉਣ ਦਾ ਟੀਚਾ ਦਿੱਤਾ। ਉਨ੍ਹਾਂ ਨਵੰਬਰ 2025 ਤੱਕ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਅਤੇ ਉੱਚ ਲੋਡ ਖਪਤਕਾਰਾਂ ਲਈ ਸਮਾਰਟ ਮੀਟਰ ਲਾਉਣ ਦਾ ਸਮਾਂ ਵੀ ਤੈਅ ਕੀਤਾ ਹੈ।

ਪੰਜਾਬ ’ਚ ਵੀ ਪ੍ਰੀ-ਪੇਡ ਸਮਾਰਟ ਮੀਟਰ ਲੱਗਣ ’ਤੇ ਕਿਸਾਨ ਆਗੂਆਂ ਨੇ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਵਿਚ ਚਿੱਪ ਵਾਲੇ ਮੀਟਰਾਂ ਨਹੀਂ ਲੱਗਣ ਦੇਵਾਂਗੇ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਿਰੋਧ ਕਰਨ ਵਾਲਿਆਂ ਦੇ ਹੱਕ ’ਚ ਖੜ੍ਹਨਗੀਆਂ। 

ਆਗੂਆਂ ਨੇ ਆਖਿਆ ਹੈ ਕਿ ਪਹਿਲਾਂ ਸਰਕਾਰੀ ਮੁਲਾਜ਼ਮਾਂ ਅਤੇ ਫਿਰ ਆਮ ਲੋਕਾਂ ਦੇ ਘਰਾਂ ਵਿਚ ਇਹ ਮੀਟਰ ਲਾਵੇ ਜਾਣਗੇ। ਇਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਆਖਿਆ ਕਿ ਮੋਬਾਇਲਾਂ ਵਾਂਗੂ 3 ਦਿਨ ਪਹਿਲਾਂ ਹੀ ਪ੍ਰੀਪੇਡ ਮੀਟਰ ਰੀਚਾਰਜ ਕਰਵਾਉਣ ਲਈ ਮੈਸੇਜ ਭੇਜਣਗੇ। ਅਜਿਹੇ ਮੀਟਰਾਂ ਦਾ ਵਿਰੋਧ ਕੀਤਾ ਜਾਵੇਗਾ।

ਕੇਂਦਰੀ ਬਿਜਲੀ ਮੰਤਰੀ ਨੇ ਖਪਤਕਾਰਾਂ ਲਈ ਸਮਾਰਟ ਮੀਟਰ ਲਾਏ ਜਾਣ ਦੀ ਵਕਾਲਤ ਕੀਤੀ। ਪੰਜਾਬ ਸਰਕਾਰ ਨੇ ਇਸ ਮੌਕੇ ਦੱਸਿਆ ਕਿ ਸੂਬੇ ਵਿੱਚ 15 ਲੱਖ ਸਮਾਰਟ ਮੀਟਰ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਲੈ ਕੇ ਕੇਂਦਰ ਤੋਂ ਗਰਾਂਟ ਵੀ ਮੰਗੀ ਗਈ ਹੈ। ਕੇਂਦਰੀ ਮੰਤਰੀ ਖੱਟਰ ਨੇ ਤੀਜੇ ਨੁਕਤੇ ਵਿੱਚ ਸਰਕਾਰੀ ਦਫ਼ਤਰਾਂ ਵੱਲ ਖੜ੍ਹੇ ਬਿਜਲੀ ਬਕਾਇਆ ਨੂੰ ਫ਼ੌਰੀ ਕਲੀਅਰ ਕਰਨ ਲਈ ਕਿਹਾ ਹੈ।

ਇਹ ਫੈਸਲਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-35 ਦੇ ਇੱਕ ਨਿੱਜੀ ਹੋਟਲ ਵਿੱਚ ਹੋਈ ਉੱਤਰੀ ਖੇਤਰ ਦੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਖੇਤਰੀ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿੱਚ ਲਿਆ ਗਿਆ। ਇਸ ਕਾਨਫਰੰਸ ਦੀ ਪ੍ਰਧਾਨਗੀ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਨੇ ਕੀਤੀ। ਮੀਟਿੰਗ ਵਿੱਚ ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ, ਉਤਰਾਖੰਡ ਦੇ ਜੰਗਲਾਤ ਮੰਤਰੀ ਸੁਬੋਧ ਉਨਿਆਲ, ਯੂਪੀ ਦੇ ਊਰਜਾ ਮੰਤਰੀ ਏਕੇ ਸ਼ਰਮਾ, ਦਿੱਲੀ ਦੇ ਬਿਜਲੀ ਮੰਤਰੀ ਆਸ਼ੀਸ਼ ਸੂਦ, ਜੰਮੂ-ਕਸ਼ਮੀਰ ਦੇ ਜਾਵੇਦ ਅਹਿਮਦ ਰਾਣਾ ਅਤੇ ਰਾਜਸਥਾਨ ਦੇ ਊਰਜਾ ਮੰਤਰੀ ਹੀਰਾਲਾਲ ਨਾਗਰ ਮੌਜੂਦ ਸਨ।

(For more news apart from Farmer leader Ruldu Singh Mansa opposes chip meters News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement