YouTuber Jasbir Singh : ਯੂਟਿਊਬਰ ਜਸਬੀਰ ਸਿੰਘ ਨੂੰ ਮੁੜ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ
Published : Jun 7, 2025, 2:27 pm IST
Updated : Jun 7, 2025, 3:13 pm IST
SHARE ARTICLE
YouTuber Jasbir Singh sent to 2-day police remand again Latest News in Punjabi
YouTuber Jasbir Singh sent to 2-day police remand again Latest News in Punjabi

YouTuber Jasbir Singh : 3 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁਹਾਲੀ ਅਦਾਲਤ ਵਿਚ ਕੀਤਾ ਸੀ ਪੇਸ਼

YouTuber Jasbir Singh sent to 2-day police remand again Latest News in Punjabi : ਯੂਟਿਊਬਰ ਜਸਬੀਰ ਸਿੰਘ ਨੂੰ ਮੁਹਾਲੀ ਅਦਾਲਤ ਨੇ ਮੁੜ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ।

ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵਲੋਂ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜਸਬੀਰ ਸਿੰਘ ਦਾ 3 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋ ਗਿਆ ਤੇ ਉਸ ਨੂੰ ਅੱਜ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ।

ਜ਼ਿਕਰਯੋਗ ਹੈ ਕਿ ਜਸਬੀਰ ਸਿੰਘ ਰੋਪੜ ਦੇ ਮਹਲਾਂ ਪਿੰਡ ਦਾ ਰਹਿਣ ਵਾਲਾ ਹੈ, ਉਸ ਦੇ ਯੂਟਿਊਬ ਚੈਨਲ ਦਾ ਨਾਂ- ‘ਜਾਨ ਮਹਲ’ ਹੈ। ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ ਤਹਿਤ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਦੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਉਹ ਆਈਐਸਆਈ ਏਜੰਟ ਸ਼ਾਕਿਰ ਉਰਫ਼ ਜੱਟ ਰੰਧਾਵਾ ਦੇ ਸੰਪਰਕ ’ਚ ਸੀ। ਉਸ ਦੇ ਫ਼ੋਨ ’ਚੋਂ ਕਈ ਪਾਕਿਸਤਾਨੀ ਨੰਬਰ ਵੀ ਮਿਲੇ ਹਨ। ਉਸ ਦਾ ਸੰਪਰਕ ਹਰਿਆਣਾ ਤੋਂ ਗ੍ਰਿਫ਼ਤਾਰ ਕੀਤੀ ਗਈ ਯੂਟਿਊਬਰ ਜੋਤੀ ਮਲਹੋਤਰਾ ਤੇ ਪਾਕਿਸਤਾਨ ਉੱਚਆਯੋਗ ਤੋਂ ਬਰਖ਼ਾਸਤ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਵੀ ਸਨ। ਜੋਤੀ ਮਲਹੋਤਰਾ ਨਾਲ ਇਕ ਯੂਟਿਊਬਰ ਵੀਡੀਉ ਕਰ ਕੇ ਹੀ ਜਸਬੀਰ ਸਿੰਘ ਪੁਲਿਸ ਦੀ ਰਡਾਰ ’ਤੇ ਆਇਆ।

ਦੱਸਣਾ ਬਣਦਾ ਹੈ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਡੀਐਸਪੀ ਪਵਨ ਸ਼ਰਮਾ ਨੇ ਜਾਣਕਾਰੀ ਦਿਤੀ ਸੀ ਕਿ ਜਸਬੀਰ ਸਿੰਘ ਦੇ ਵਿਰੁਧ ਮੋਹਾਲੀ ’ਚ ਕੇਸ ਦਰਜ਼ ਹੋਇਆ ਸੀ। ਅੱਜ ਜਸਬੀਰ ਸਿੰਘ ਨੂੰ ਕੋਰਟ ’ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਮੁੜ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਗਿਆ ਹੈ। 

ਯੂਟਿਊਬਰ ਜਸਬੀਰ ਸਿੰਘ ਦੇ ਵਕੀਲ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਜਸਬੀਰ ਸਿੰਘ ISI ਦਾ ਏਜੰਟ ਨਹੀਂ, ਸਿਰਫ਼ ਇੱਕ ਯੂਟਿਊਬਰ ਹੈ।  ਇਹ ਤਾਂ ਸਿਆਸੀ ਚੱਕਰਾਂ 'ਚ ਫਸ ਗਿਆ ਹੈ। ਉਨ੍ਹਾਂ ਕਿਹਾ ਕਿ ਕੀ ਪਾਕਿਸਤਾਨ ਜਾਣ ਨਾਲ ਕੋਈ ਗੁਨਾਹਕਾਰ ਹੋ ਜਾਂਦਾ? 

ਨਾਸਿਰ ਢਿੱਲੋਂ ਨੂੰ ਲੈ ਕੇ ਯੂਟਿਊਬਰ ਜਸਬੀਰ ਸਿੰਘ ਦੇ ਵਕੀਲ ਨੇ ਗੱਲ ਕਰਦਿਆਂ ਕਿਹਾ ਕਿ ਜਸਬੀਰ ਸਿੰਘ ਤੇ ਪੁਲਿਸ ਨੇ ਨਾਸਿਰ ਢਿੱਲੋਂ ਦਾ ਨਾਮ ਹੀ ਨਹੀਂ ਲਿਆ। ਪਤਾ ਨਹੀਂ ਕਿਸ ਮੀਡੀਆ ਨੇ ਇਹ ਖ਼ਬਰ ਚਲਾਈ ਹੈ।
 

 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement