
ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਨੂੰ ਲੈ ਕੇ ਚੁੱਕੇ ਸਵਾਲ
ਚੰਡੀਗੜ੍ਹ: ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੂੰ ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਜਾਣ ਤੇ ਪੰਜਾਬ ਵਿੱਚ ਪੰਨੂ ਖਿਲਾਫ਼ ਮਾਮਲੇ ਦਰਜ ਹੋਣ ਮਗਰੋਂ, ਸੂਬੇ ਵਿੱਚ UAPA ਅਧੀਨ ਹੋ ਰਹੀਆਂ ਗ੍ਰਿਫਤਾਰੀਆਂ ਬਾਰੇ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਂਗਰਸੀ ਲੀਡਰਸ਼ਿਪ ਬਾਰੇ ਸਵਾਲ ਚੁੱਕੇ ਹਨ।
Sukhbir Singh Badal
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਸਿੱਖ ਨੌਜਵਾਨਾਂ ਟਾਰਗੇਟ ਕਰਨਾ ਬੰਦ ਕੀਤਾ ਜਾਵੇ ਇਸ ਦੇ ਨਾਲ ਹੀ ਸੁਖਬੀਰ ਬਾਦਲ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਇਸ ਸਮੇਂ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟਿਆ ਜਾ ਰਿਹਾ ਹੈ। ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ ਅਤੇ ਪੰਜਾਬ ਦਾ ਖਜਾਨਾ ਲੁੱਟਿਆ ਗਿਆ ਹੈ।
Capt. Amrinder Singh
ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਪੈਟਰੋਲ ਅਤੇ ਡੀਜ਼ਲ ਤੇ ਸਭ ਤੋਂ ਜ਼ਿਆਦਾ ਵੈਟ ਪੰਜਾਬ ਸਰਕਾਰ ਨੇ ਲਾਇਆ ਹੈ ਉਸ ਨੂੰ ਘਟ ਕੀਤਾ ਜਾਵੇ ਤੇ ਦਿੱਲੀ ਵਿਚ ਵੀ ਕੇਜਰੀਵਾਲ ਸਰਕਾਰ ਨੇ ਵੀ ਬਹੁਤ ਜ਼ਿਆਦਾ ਵੈਟ ਲਗਾਇਆ ਹੈ। ਇਸ ਲਈ ਸਾਰਿਆਂ ਨੂੰ ਮਿਲ ਕੇ ਮੋਦੀ ਸਰਕਾਰ ਨੂੰ ਵੀ ਅਪੀਲ ਕਰੀਏ ਕਿ ਤੇਲ ਦੀਆਂ ਕੀਮਤਾਂ ਘਟ ਕੀਤੀਆਂ ਜਾਣ।
Arvind Kejriwal
ਇਸ ਬੁਰੀ ਘੜੀ ਵਿਚ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਤੋਂ ਫੀਸਾਂ ਨਾ ਲੈਣ। ਉਹਨਾਂ ਨੇ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਨੌਜਵਾਨਾਂ ਤੇ ਝੂਠੇ ਕੇਸ ਨਾ ਪਾਉਣ। ਦੱਸ ਦਈਏ ਕਿ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਨੇ ਜਿਸਨੂੰ ਵਿਰੋਧੀ ਪਾਰਟੀਆਂ ਸਰਕਾਰ ਉੱਤੇ ਨਿਸ਼ਾਨੇ ਸਾਧ ਰਹੀਆਂ ਹਨ।
Petrol and diesel
ਵਿਧਾਨ ਸਭਾ ਹਲਕਾ ਮਜੀਠਾ ਦੇ ਸਮੁੱਚੇ ਅਕਾਲੀ ਦਲ ਵਰਕਰਾਂ ਤੇ ਆਗੂਆਂ ਵਲੋਂ ਕਸਬਾ ਮਜੀਠਾ ਦੇ ਬੱਸ ਸਟੈਂਡ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ 'ਚ ਬਿਕਰਮ ਸਿੰਘ ਮਜੀਠੀਆ ਵਿਧਾਇਕ ਹਲਕਾ ਮਜੀਠਾ ਵਿਸ਼ੇਸ਼ ਤੌਰ ਪਹੁੰਚੇ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ ਤੇ ਗਰੀਬ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਲੋਕਾਂ ਦੇ ਕੱਟੇ ਗਏ ਰਾਸ਼ਨ ਕਾਰਡ ਨੂੰ ਦੁਬਾਰਾ ਬਹਾਲ ਕਰਵਾਉਣ ਦੇ ਨਾਲ-ਨਾਲ ਡੀਜ਼ਲ ਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਘੱਟ ਕਰਵਾਉਣਾ ਲਈ ਵੱਡੇ ਤੋਂ ਵੱਡਾ ਸੰਘਰਸ਼ ਵੀ ਕਰਨ ਲਈ ਅਕਾਲੀ ਦਲ ਤਿਆਰ ਹੈ।
Petrol
ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਭੇਜਿਆਂ ਹੋਇਆ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਕਣਕ ਦਾਲ ਤਾਂ ਕੀ ਦੇਣਾਂ ਸੀ ਪਹਿਲਾਂ ਤੋਂ ਸਰਕਾਰੀ ਸਹੂਲਤ ਲੈ ਰਿਹੈ ਲੋੜਵੰਦ ਪਰਿਵਾਰਾਂ ਦੇ ਨੀਲੇ ਕਾਰਡ ਕੱਟ ਕੇ ਗਰੀਬਾਂ ਨੂੰ ਦੋ ਵਕਤ ਦੀ ਰੋਟੀ ਤੋਂ ਦੂਰ ਕਰ ਦਿੱਤਾ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਅਤੇ ਉਹ ਵੀ ਉਸ ਸਮੇਂ ਦੌਰਾਨ ਜਦੋਂ ਕੋਰੋਨਾ ਦਾ ਕਹਿਰ ਪੂਰੇ ਵਿਸ਼ਵ 'ਚ ਫੈਲਿਆ ਹੋਇਆ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।