
ਐਸ.ਬੀ.ਆਈ. ਦੇ ਸਾਬਕਾ ਚੀਫ਼ ਜਨਰਲ ਮੈਨੇਜਰ ਸ਼ੇਰ ਸਿੰਘ ਜੋ ਕਿ ਪਿਛਲੇ ਮਹੀਨੇ ਰਿਟਾਇਰ ਹੋ ਚੁੱਕੇ ਹਨ।
ਪਟਿਆਲਾ, 6 ਜੁਲਾਈ (ਤੇਜਿੰਦਰ ਫ਼ਤਿਹਪੁਰ) : ਐਸ.ਬੀ.ਆਈ. ਦੇ ਸਾਬਕਾ ਚੀਫ਼ ਜਨਰਲ ਮੈਨੇਜਰ ਸ਼ੇਰ ਸਿੰਘ ਜੋ ਕਿ ਪਿਛਲੇ ਮਹੀਨੇ ਰਿਟਾਇਰ ਹੋ ਚੁੱਕੇ ਹਨ। ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਕੇ.ਕੇ.ਸ਼ਰਮਾ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਲ ਹੋ ਗਏ।
ਇਸ ਮੌਕੇ ਸੁਨੀਲ ਜਾਖੜ ਅਤੇ ਕੇ.ਕੇ.ਸ਼ਰਮਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦਿਨ ਰਾਤ ਤਰੱਕੀ ਕਰ ਰਹੀ ਹੈ ਅਤੇ ਹਰ ਜ਼ਿਲ੍ਹੇ ਵਿਚ ਵਿਕਾਸ ਦੇ ਕੰਮ ਜ਼ੌਰਾਂ ਨਾਲ ਪੂਰੇ ਹੋ ਰਹੇ ਹਨ।
File
ਜਿਸਦੇ ਫਲਸਰੂਪ ਕਾਂਗਰਸ 2022 ਦੀਆਂ ਚੋਣਾਂ ਵਿਚ ਮੁੜ ਤੋਂ ਸੱਤਾ 'ਤੇ ਕਾਬਜ਼ ਹੋਏਗੀ। ਇਸ ਮੌਕੇ ਸ਼ੇਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਕਾਂਗਰਸ ਵਿਚ ਸ਼ਾਮਲ ਹੋਏ ਹਨ ਅਤੇ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਂਗਰਸ ਦੀ ਚੜਦੀਕਲਾ ਲਈ ਦਿਨ ਰਾਤ ਮਿਹਨਤ ਕਰਦੇ ਰਹਿਣਗੇ। ਇਸ ਮੌਕੇ ਕੁਝ ਸੀਨੀਅਰ ਕਾਂਗਰਸੀ ਆਗੂ ਅਤੇ ਮੈਂਬਰ ਮੌਕੇ 'ਤੇ ਹਾਜ਼ਰ ਸਨ।