ਪੀ.ਡੀ.ਐਸ. ਵੰਡ ਵਿੱਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਭਾਰਤ ਭੂਸ਼ਣ ਆਸ਼ੂ
Published : Jul 7, 2020, 6:38 pm IST
Updated : Jul 7, 2020, 6:38 pm IST
SHARE ARTICLE
Photo
Photo

ਸਮਾਰਟ ਰਾਸ਼ਨ ਕਾਰਡ ਬਣਾਉਣ ਅਤੇ ਵੰਡ ਸਬੰਧੀ ਪ੍ਰੀਕ੍ਰਿਆ 30 ਸਤੰਬਰ ਤੱਕ ਕਰ ਲਈ ਜਾਵੇਗੀ ਮੁਕੰਮਲ

ਚੰਡੀਗੜ੍ਹ, 7 ਜੁਲਾਈ : ਖੁਰਾਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਪੰਜਾਬ ਵੱਲੋਂ ਗਠਿਤ ਮੰਤਰੀਆਂ ਦੇ ਸਲਾਹਕਾਰ ਗਰੁੱਪ ਦੀ ਮੀਟਿੰਗ ਅੱਜ ਇਥੇ ਅਨਾਜ ਭਵਨ ਸੈਕਟਰ 39 ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ  ਕੁਝ ਲੋਕਾਂ ਵੱਲੋਂ ਗਲਤ ਜਾਣਕਾਰੀ ਦੇ ਕੇ ਪੀ.ਡੀ.ਐਸ. (ਜਨਤਕ ਵੰਡ ਪ੍ਰਣਾਲੀ) ਯੋਜਨਾ ਦਾ ਲਾਭ ਲਿਆ ਜਾ ਰਿਹਾ ਹੈ , ਜੋ ਕਿ ਸਰਕਾਰ ਦੇ ਨਿਯਮਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪੀ.ਡੀ. ਐਸ. ਵੰਡ ਵਿੱਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਪ੍ਰਣਾਲੀ ਵਿੱਚ ਗੜਬੜੀ ਕਰਨ ਵਾਲੇ ਡਿਪੂ ਹੋਲਡਰ ਅਤੇ ਇੰਸਪੈਕਟਰ ਬਖਸ਼ੇ ਨਹੀਂ ਜਾਣਗੇ।

photophoto

ਇਸ ਦੇ ਨਾਲ ਹੀ ਗਲਤ ਜਾਣਕਾਰੀ ਦੇ ਕੇ ਪੀ.ਡੀ.ਐਸ. ਯੋਜਨਾ ਦਾ ਲਾਭ ਲੈਣ ਵਾਲੇ ਲੋਕਾਂ ਖਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਿਪ ਵਾਲਾ ਰਾਸ਼ਨ ਕਾਰਡ ਬਣਾਕੇ ਦੇਣ ਦੀ ਯੋਜਨਾ ਅਧੀਨ ਰਾਜ ਵਿੱਚ ਯੋਗ ਲਾਭਪਾਤਰੀਆਂ ਦੇ ਸਮਾਰਟ ਰਾਸ਼ਨ ਕਾਰਡ (ਚਿਪ ਵਾਲਾ) ਬਣਾਉਣ ਸਬੰਧੀ ਟੈਂਡਰ ਪ੍ਰੀਕ੍ਰਿਆ ਮੁਕੰਮਲ ਹੋ ਗਈ ਹੈ ਅਤੇ ਇਹ ਸਮਾਰਟ ਕਾਰਡ ਬਣਾਉਣ ਅਤੇ ਇਨ੍ਹਾਂ ਦੀ ਵੰਡ ਸਬੰਧੀ ਪ੍ਰੀਕਿਰਿਆ 30 ਸਤੰਬਰ, 2020 ਤੱਕ ਮੁਕੰਮਲ ਕਰ ਲਈ ਜਾਵੇਗੀ। ਇਸ ਮੌਕੇ ਸਲਾਹਕਾਰ ਗਰੁੱਪ ਵੱਲੋਂ ਸਮਾਰਟ ਰਾਸ਼ਨ ਕਾਰਡ ਦੇ ਡਿਜ਼ਾਈਨ ਨੂੰ ਪ੍ਰਵਾਨਗੀ ਵੀ ਦਿੱਤੀ ਗਈ। ਮੀਟਿੰਗ ਵਿੱਚ ਕੈਬਨਿਟ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼੍ਰੀਮਤੀ ਅਰੁਣਾ ਚੌਧਰੀ, ਸ਼੍ਰੀ ਸੁੰਦਰ ਸ਼ਾਮ ਅਰੋੜਾ ਤੋਂ ਇਲਾਵਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਰਜਿੰਦਰ ਸਿੰਘ, ਮਦਨ ਲਾਲ ਜਲਾਲਪੁਰ, ਕੁਲਬੀਰ ਸਿੰਘ ਜ਼ੀਰਾ, ਕੁਲਜੀਤ ਸਿੰਘ ਨਾਗਰਾ, ਦਰਸ਼ਨ ਸਿੰਘ ਬਰਾੜ, ਬਰਿੰਦਰ ਸਿੰਘ ਬਾਹੜਾ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਹਰਪ੍ਰਤਾਪ ਸਿੰਘ ਅਜਨਾਲਾ,

photophoto

ਪ੍ਰਮੁਖ ਸਕੱਤਰ ਕੇ ਸਿਵਾ ਪਰਸਾਦ ਖੁਰਾਕ ਤੇ ਸਿਵਲ ਸਪਲਾਈ, ਮਹਿਲਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਤੋਂ ਸ਼੍ਰੀ ਦਿਪਾਰਵਾ ਲਾਕਰਾ, ਸ਼੍ਰੀਮਤੀ ਅਨਨਿੰਦਤਾ ਮਿੱਤਰਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਹਾਜ਼ਰ ਸਨ।  ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਵਿਭਾਗ ਸ਼੍ਰੀਮਤੀ ਅਨਨਿੰਦਤਾ ਮਿੱਤਰਾ ਨੇ ਇਸ ਮੌਕੇ ਸਲਾਹਕਾਰ ਗਰੁਪ ਨੂੰ ਲਾਕਡਾਊਨ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਅਨਾਜ ਦੀ ਵੰਡ ਬਾਰੇ ਜਾਣੂੰ ਕਰਵਾਇਆ ਅਤੇ ਅਗਾਮੀ ਵੰਡ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ, ਜਿਸ 'ਤੇ ਸਲਾਹਕਾਰ ਗਰੁੱਪ ਨੇ ਵਿਭਾਗ ਵੱਲੋਂ ਕੀਤੀ ਪੁਖਤਾ ਵੰਡ ਦੀ ਭਰਪੂਰ ਸ਼ਲਾਘਾ ਕੀਤੀ।

photophoto

ਸਮਾਰਟ ਕਾਰਡ ਬਣਾਉਣ ਸਬੰਧੀ ਠੇਕਾ ਹਾਸਲ ਕਰਨ ਵਾਲੀ ਕੰਪਨੀ ਦੇ ਅਧਿਕਾਰੀਆਂ ਵੱਲੋਂ ਇਸ ਮੌਕੇ ਚਿਪ ਵਾਲੇ ਸਮਾਰਟ ਕਾਰਡ ਸਬੰਧੀ ਪੇਸ਼ਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੰਪਨੀ ਵੱਲੋਂ ਕਾਰਡਧਾਰਕਾਂ ਦੀ ਜਾਣਕਾਰੀ ਪੂਰੀ ਤਰ੍ਹਾਂ ਸੁਰੱਖਿਅਤ ਰੱਖੀ ਜਾਂਦੀ ਹੈ, ਜਿਸ ਨੂੰ ਕੋਈ ਚੋਰੀ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਕੰਪਨੀ ਰੋਜ਼ਾਨਾ ਘੱਟੋ-ਘੱਟ 65 ਹਜ਼ਾਰ ਸਮਾਰਟ ਕਾਰਡ ਬਣਾ ਕੇ ਵਿਭਾਗ ਨੂੰ ਦੇਵੇਗੀ। ਕੰਪਨੀ ਦੇ ਨੁਮਾਇੰਦਿਆਂ ਨੇ ਇਸ ਮੌਕੇ ਸਲਾਹਕਾਰ ਗਰੁੱਪ ਦੀਆਂ ਸਮਾਰਟ ਕਾਰਡ ਸਬੰਧੀ ਸ਼ੰਕਾਵਾਂ ਨੂੰ ਵੀ ਦੂਰ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕਾਰਡ ਬਣਾਉਣ ਸਬੰਧੀ ਡੇਟਾ ਪ੍ਰਾਪਤ ਹੋਣ 'ਤੇ ਤੀਸਰੇ ਦਿਨ ਸਬੰਧਤ ਇਲਾਕੇ ਤੇ ਦਫ਼ਤਰ ਵਿੱਚ ਕਾਰਡ ਬਣ ਕੇ ਪਹੁੰਚ ਜਾਣਗੇ।

photophoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement