
ਪਾਕਿਸਤਾਨ ਅੰਦਰ ਬੀਤੇ ਦਿਨੀਂ ਗੁਰਦਵਾਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਪਰਤ ਰਹੇ
ਅੰਮ੍ਰਿਤਸਰ, 6 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਪਾਕਿਸਤਾਨ ਅੰਦਰ ਬੀਤੇ ਦਿਨੀਂ ਗੁਰਦਵਾਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾਗ੍ਰਸਤ ਹੋਣ ਨਾਲ ਮਾਰੇ ਗਏ ਸਿੱਖਾਂ ਨੂੰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਸ ਸਬੰਧੀ ਵਿਚ ਸ਼ੋਕ ਇਕੱਤਰਤਾ ਦੌਰਾਨ ਚਲਾਣਾ ਕਰ ਗਏ ਸਿੱਖਾਂ ਦੀ ਆਤਮਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਇਸ ਤੋਂ ਪਹਿਲਾਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਪਾਕਿਸਤਾਨ ਅੰਦਰ ਵਸਦੇ ਸਿੱਖਾਂ ਦਾ ਹਾਦਸੇ ਦੌਰਾਨ ਅਕਾਲ ਚਲਾਣਾ ਬੇਹੱਦ ਦੁਖਮਈ ਹੈ। ਇਸ ਹਾਦਸੇ ਨੇ ਸਿੱਖ ਕੌਮ ਨੂੰ ਝੰਜੋੜ ਕੇ ਰੱਖ ਦਿਤਾ ਹੈ। ਹਰ ਸੰਜੀਦਾ ਮਨੁੱਖ ਇਸ ਭਿਆਨਕ ਹਾਦਸੇ 'ਤੇ ਦੁੱਖ ਪ੍ਰਗਟ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮ੍ਰਿਤਕ ਸਿੱਖਾਂ ਦੇ ਪ੍ਰਵਾਰਾਂ ਨਾਲ ਹਮਦਰਦੀ ਰੱਖਦੀ ਹੈ।