ਜਚਾ-ਬੱਚਾ ਹਸਪਤਾਲਾਂ ਦਾ ਨਾਮ 'ਮਾਈ ਦੌਲਤਾਂ ਜਚਾ-ਬੱਚਾ ਹਸਪਤਾਲ' ਹੋਵੇਗਾ
Published : Jul 7, 2020, 9:30 am IST
Updated : Jul 7, 2020, 9:30 am IST
SHARE ARTICLE
balbir Singh Sidhu
balbir Singh Sidhu

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ਸਮਰਪਤ ਲਿਆ ਫ਼ੈਸਲਾ

ਚੰਡੀਗੜ੍ਹ, 6 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਦੇ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਵਲੋਂ 37 ਜਚਾ-ਬੱਚਾ ਹਸਪਤਾਲਾਂ ਦਾ ਨਾਮ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸਾਂਭ ਸੰਭਾਲ ਕਰਨ ਵਾਲੀ 'ਦਾਈ' ਮਾਈ ਦੌਲਤਾਂ ਦੇ ਨਾਮ ਉੱਤੇ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫ਼ੈਸਲਾ ਕੀਤਾ ਹੈ।

ਸੂਬੇ ਦੇ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਸਿਹਤ ਵਿਭਾਗ ਦਾ ਇਹ ਵਿਲੱਖਣ ਕਦਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰ੍ਹੇ ਵਿਚ ਦਾਈ ਮਾਈ ਦੌਲਤਾਂ ਨੂੰ ਢੁੱਕਵੀਂ ਸ਼ਰਧਾਂਜਲੀ ਹੋਵੇਗਾ। ਉਨ੍ਹਾਂ ਕਿਹਾ ਕਿ ਮਾਈ ਦੌਲਤਾਂ ਉਹ ਭਾਗਸ਼ਾਲੀ ਇਨਸਾਨ ਸਨ ਜਿਨਾਂ ਨੂੰ ਜਗਤ ਗੁਰੂ ਨਾਨਕ ਦੇਵ ਜੀ ਦੇ ਸੱਭ ਤੋਂ ਪਹਿਲਾਂ ਦਰਸ਼ਨ ਕਰਨੇ ਨਸੀਬ ਹੋਏ ਸਨ। ਸਿਹਤ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਾਕ ਦੇਵ ਜੀ ਦੀ ਆਯੂ ਦੇ ਮੁਢਲੇ ਕੁਝ ਮਹੀਨਿਆਂ ਵਿਚ ਮਾਈ ਦੌਲਤਾਂ ਦਾ ਬਹੁਤ ਵੱਡਾ ਯੋਗਦਾਨ ਹੈ

File PhotoFile Photo

ਜਿਸ ਨੂੰ ਪਛਾਣਦਿਆਂ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਕੀਤਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਵਿਭਾਗ ਦੇ ਸਿਖ਼ਲਾਈ ਯਾਫ਼ਤਾ ਸਟਾਫ਼ ਨਰਸਾਂ, ਏ.ਐਨ.ਐਮ. ਹੋਰ ਸਟਾਫ਼ ਵਲੋਂ ਨਿਭਾਏ ਜਾ ਰਹੇ ਬਹੁਤ ਹੀ ਮਹੱਤਵਪੂਰਨ ਕਾਰਜ ਨੂੰ ਵੀ ਢੁਕਵੀਂ ਮਾਨਤਾ ਮਿਲੇਗੀ ਅਤੇ ਉਹ ਹੋਰ ਵੀ ਹੌਸਲੇ, ਉਤਸ਼ਾਹ ਅਤੇ ਤਨਦੇਹੀ ਨਾਲ ਕੰਮ ਕਰਨਗੇ।

ਸ. ਸਿੱਧੂ ਨੇ ਦਸਿਆ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਵਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਪ੍ਰਵਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਬਣਾਏ ਜਾ ਰਹੇ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਮਾਵਾਂ ਅਤੇ ਉਨ੍ਹਾਂ ਦੇ ਨਵਜਾਤ ਬੱਚਿਆਂ ਦੀ ਸਿਹਤ ਅਤੇ ਸਾਂਭ-ਸੰਭਾਲ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਸਿੱਧ ਹੋਣਗੇ। ਮੁੱਖ ਮੰਤਰੀ ਪੰਜਾਬ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਇਹਨਾਂ ਹਸਪਤਾਲਾਂ ਦੀ ਉਸਾਰੀ ਅਤੇ ਕਾਰਜ ਕੁਸ਼ਲਤਾ ਸਬੰਧੀ ਸਮੇਂ ਸਮੇਂ ਉੱਤੇ ਸਮੀਖਿਆ ਕੀਤੀ ਜਾਵੇ ਤਾਂ ਕਿ ਮਿੱਥੇ ਗਏ ਟੀਚੇ ਹਾਸਲ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਸਾਲ  2017 ਤੋਂ ਬਾਅਦ ਲਗਭਗ 39.50 ਕਰੋੜ ਰੁਪਏ ਦੀ ਲਾਗਤ ਨਾਲ 9 ਜੱਚਾ-ਬੱਚਾ ਹਸਪਤਾਲ ਦੀ ਉਸਾਰੀ ਮੁਕਮੰਲ ਕੀਤੀ ਗਈ ਹੈ। (ਦਸੂਹਾ, ਸਮਾਣਾ, ਮਲੇਰਕੋਟਲਾ, ਖੰਨਾ, ਤਰਨ ਤਾਰਨ, ਪਠਾਨਕੋਟ, ਫ਼ਤਿਹਗੜ੍ਹ ਚੂੜ੍ਹੀਆਂ, ਭਾਮ ਅਤੇ ਰਾਜਪੁਰਾ) ਅਤੇ ਲਗਭਗ 73 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੰਗਰੂਰ, ਨਕੋਦਰ, ਮੋਗਾ, ਫ਼ਤਿਹਗੜ੍ਹ ਸਾਹਿਬ, ਗੋਨਿਆਣਾ, ਮਲੋਟ, ਗਿੱਦੜਬਾਹਾ, ਫ਼ਗਵਾੜਾ, ਖਰੜ, ਬੁੱਢਲਾਡਾ ਅਤੇ ਜਗਰਾਉਂ ਵਿਖੇ 11 ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ ਉਸਾਰੀ ਅਧੀਨ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement