ਹਜ਼ੂਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਰਾਹਤ ਦੀ ਖ਼ਬਰ! ਅੰਮ੍ਰਿਤਸਰ ਤੋਂ ਜਲਦ ਮੁੜ ਸ਼ੁਰੂ ਹੋਵੇਗੀ ਉਡਾਣ
Published : Jul 7, 2021, 3:57 pm IST
Updated : Jul 7, 2021, 4:00 pm IST
SHARE ARTICLE
Takht Sri Hazur Sahib
Takht Sri Hazur Sahib

ਦੇਸ਼ ਵਿਚ ਕੋਰੋਨਾ ਵਾਇਰਸ ਦਾ ਖਤਰਾ ਘਟਣ ਦੇ ਚਲਦਿਆਂ ਸਿਵਲ ਹਵਾਬਾਜ਼ੀ ਮੰਤਰਾਲੇ ਵੱਲੋਂ ਰਾਹਤ ਭਰੀ ਖ਼ਬਰ ਆਈ ਹੈ।

ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਵਾਇਰਸ ਦਾ ਖਤਰਾ ਘਟਣ ਦੇ ਚਲਦਿਆਂ ਸਿਵਲ ਹਵਾਬਾਜ਼ੀ ਮੰਤਰਾਲੇ ਵੱਲੋਂ ਰਾਹਤ ਭਰੀ ਖ਼ਬਰ ਆਈ ਹੈ। ਦਰਅਸਲ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਲਈ ਏਅਰ ਇੰਡੀਆਂ ਦੀਆਂ ਉਡਾਣਾਂ ਲਈ ਬੁਕਿੰਗ ਸ਼ੁਰੂ ਹੋ ਚੁੱਕੀ ਹੈ। ਏਅਰ ਇੰਡੀਆ ਦੀ ਵੈੱਬਸਾਈਟ ਅਨੁਸਾਰ ਇਹ ਫਲਾਈਟ 3 ਅਗਸਤ ਤੋਂ ਉਡਾਣ ਭਰੇਗੀ।

Hazur Sahib Takht Sri Hazur Sahib

ਹੋਰ ਪੜ੍ਹੋ: ਕੇਂਦਰੀ ਮੰਤਰੀ ਮੰਡਲ ’ਚ ਵੱਡਾ ਫੇਰ ਬਦਲ! ਕੁੱਲ 43 ਮੰਤਰੀ ਚੁੱਕਣਗੇ ਸਹੁੰ, ਕਈਆਂ ਦੀ ਹੋਈ ਛੁੱਟੀ

ਇਸ ਵਿਚ ਦਿੱਲੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਫਲਾਈਟ ਪਹਿਲਾਂ ਦਿੱਲੀ ਤੋਂ ਅੰਮ੍ਰਿਤਸਰ ਲਈ ਉਡਾਣ ਭਰੇਗੀ ਅਤੇ ਉਸ ਤੋਂ ਬਾਅਦ ਹਜ਼ੂਰ ਸਾਹਿਬ ਲਈ ਰਵਾਨਾ ਹੋਵੇਗੀ। ਇਹ ਫਲਾਈਟ 5 ਵਜੇ ਦਿੱਲੀ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਇਸ ਤੋਂ ਬਾਅਦ ਮੰਗਲਵਾਰ, ਬੁੱਧਵਾਰ ਅਤੇ ਸ਼ਨੀਵਾਰ ਸਵੇਰੇ 4.50 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਏਅਰਪੋਰਟ ਤੋਂ ਉਡਾਣ ਭਰੇਗੀ ਅਤੇ 9.25 ਵਜੇ ਹਜ਼ੂਰ ਸਾਹਿਬ ਨਾਂਦੇੜ ਪਹੁੰਚੇਗੀ।

Air IndiaAir India

ਹੋਰ ਪੜ੍ਹੋ: Nandigram Election Case: ਮਮਤਾ ਬੈਨਰਜੀ ਨੂੰ ਵੱਡਾ ਝਟਕਾ, HC ਨੇ ਲਾਇਆ 5 ਲੱਖ ਜੁਰਮਾਨਾ

ਵੈੱਬਸਾਈਟ ਅਨੁਸਾਰ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਦਾ ਕਿਰਾਇਆ 5570 ਰੁਪਏ ਰੱਖਿਆ ਗਿਆ ਹੈ। ਉੱਥੇ ਹੀ ਹਜ਼ੂਰ ਸਾਹਿਬ ਨਾਂਦੇੜ ਤੋਂ ਅੰਮ੍ਰਿਤਸਰ ਆਉਣ ਲਈ ਯਾਤਰੀਆਂ ਨੂੰ 5128 ਰੁਪਏ ਦੇਣੇ ਪੈਣਗੇ। ਦੱਸ ਦਈਏ ਕਿ ਕੋਰੋਨਾ ਦੀ ਦੂਜੀ ਭਿਆਨਕ ਲਹਿਰ ਦੇ ਚਲਦਿਆਂ ਹਵਾਬਾਜ਼ੀ ਇੰਡਸਟਰੀ ਨੂੰ ਕਾਫੀ ਨੁਕਸਾਨ ਹੋਇਆ ਹੈ। ਚੋਣਵੀਆਂ ਉਡਾਣਾਂ ਤੋਂ ਇਲਾਵਾ ਬਾਕੀ ਸਾਰੀਆਂ ਉਡਾਣਾਂ ਬੰਦ ਸਨ। ਪਾਬੰਦੀਆਂ ਵਿਚ ਢਿੱਲ ਮਿਲਣ ਤੋਂ ਬਾਅਦ ਉਡਾਣਾਂ ਫਿਰ ਤੋਂ ਸ਼ੁਰੂ ਹੋ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement